ਪੰਜਾਬ ਦੇ ਮੌਸਮ ਦੀ ਆਈ ਤਾਜਾ ਜਾਣਕਾਰੀ – ਮੀਂਹ ਪੈਣ ਦੇ ਬਾਰੇ ਚ

ਆਈ ਤਾਜਾ ਵੱਡੀ ਖਬਰ

ਪੰਜਾਬ ਅੰਦਰ ਸਰਦੀ ਵਿਚ ਫਿਰ ਤੋਂ ਵਾਧਾ ਹੋ ਚੁੱਕਾ ਹੈ। ਇਸ ਦੇ ਨਾਲ ਹੀ ਠੰਡ ਨੇ ਆਪਣਾ ਜ਼ੋਰ ਵਿਖਾਉਣਾ ਵੀ ਸ਼ੁਰੂ ਕਰ ਦਿੱਤਾ ਹੈ। ਪਿਛਲੇ ਸਮੇਂ ਵਿੱਚ ਲੋਕਾਂ ਨੂੰ ਭਾਰੀ ਠੰਡ ਦਾ ਸਾਹਮਣਾ ਕਰਨਾ ਪਿਆ ਹੈ। ਸੀਤ ਲਹਿਰ ਦੇ ਚਲਦੇ ਹੋਏ ਲੋਕਾਂ ਨੂੰ ਭਾਰੀ ਮੁਸ਼ਕਲ ਵਿਚੋਂ ਗੁਜਰਨਾ ਪਿਆ ਕਿਉਂਕਿ ਪਾਰਾ ਇਨ੍ਹਾਂ ਹੇਠਾਂ ਚਲਾ ਗਿਆ ਸੀ ਜਿਸ ਕਾਰਨ ਕੰਮ ਕਾਰ ਤੇ ਆਉਣ ਜਾਣ ਵਾਲੇ ਵਿਅਕਤੀਆਂ ਨੂੰ ਭਾਰੀ ਮੁ-ਸ਼-ਕ-ਲਾਂ ਦਾ ਸਾਹਮਣਾ ਕਰਨਾ ਪਿਆ। ਮੌਸਮ ਦੀ ਤਬਦੀਲੀ ਵਿੱਚ ਧੁੰਦ ਕਾਰਨ ਵੀ ਬਹੁਤ ਸਾਰੇ ਹਾਦਸੇ ਵਾਪਰ ਦੀਆਂ ਖਬਰਾਂ ਸਾਹਮਣੇ ਆਈਆਂ।

ਕੁਝ ਦਿਨ ਮੌਸਮ ਵਿੱਚ ਤਬਦੀਲੀ ਆਉਣ ਤੋਂ ਬਾਅਦ ਮੁੜ ਲੋਕਾਂ ਨੂੰ ਠੰਡ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਧੁੱਪ ਨਿਕਲਣ ਨਾਲ ਲੋਕਾਂ ਨੂੰ ਮੌਸਮ ਬਦਲਣ ਦੇ ਆਸਾਰ ਨਜ਼ਰ ਆ ਰਹੇ ਸਨ। ਉਥੇ ਹੀ ਮੁੜ ਤੋਂ ਠੰਡ ਨੇ ਆਪਣੇ ਹੋਣ ਦਾ ਅਹਿਸਾਸ ਕਰਵਾ ਦਿੱਤਾ ਹੈ। ਆਉਣ ਵਾਲੇ ਸਮੇਂ ਵਿੱਚ ਮੌਸਮ ਨੂੰ ਲੈ ਕੇ ਕਈ ਸਾਰੀਆਂ ਤਬਦੀਲੀਆਂ ਹੋ ਰਹੀਆਂ ਹਨ। ਜਿਨ੍ਹਾਂ ਬਾਰੇ ਮੌਸਮ ਵਿਭਾਗ ਵੱਲੋਂ ਸਮੇਂ ਸਮੇਂ ‘ਤੇ ਲੋਕਾਂ ਨੂੰ ਸੁਚੇਤ ਕੀਤਾ ਜਾਂਦਾ ਹੈ। ਇਥੇ ਹੀ ਮੌਸਮ ਵਿਭਾਗ ਵੱਲੋਂ ਇਕ ਹੋਰ ਜਾਣਕਾਰੀ ਪੰਜਾਬ ਅਤੇ ਇਸਦੇ ਨਾਲ ਰਹਿਣ ਵਾਲੇ ਗੁਆਂਢੀ ਸੂਬਿਆਂ ਦੇ ਲੋਕਾਂ ਲਈ ਧਿਆਨ ਵਿੱਚ ਲਿਆਂਦੀ ਜਾ ਰਹੀ ਹੈ।

ਪਹਾੜੀ ਇਲਾਕਿਆਂ ਦੇ ਵਿਚ ਲਗਾਤਾਰ ਹੋ ਰਹੀ ਬਰਫ ਬਾਰੀ,ਨੂੰ ਦੇਖਦੇ ਹੋਏ ਪੰਜਾਬ ਦਾ ਮੌਸਮ ਪੂਰੀ ਤਰ੍ਹਾਂ ਬਦਲ ਰਿਹਾ ਹੈ। ਹੁਣ ਮੌਸਮ ਸਬੰਧੀ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਮੁੜ ਤੋਂ ਹਵਾ ਵਿੱਚ ਘੱਟ ਦਬਾਅ ਕਾਰਨ ਆਉਣ ਵਾਲੇ 24 ਘੰਟਿਆਂ ਦੌਰਾਨ ਪੱਛਮੀ ਗੜਬੜੀ ਮੁੜ ਸਰਗਰਮ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪੰਜਾਬ ਅੰਦਰ ਜਿਥੇ ਪਿਛਲੇ ਕੁਝ ਦਿਨਾਂ ਤੋਂ ਧੁੰਦ ਛਾਈ ਹੋਈ ਹੈ ਹੁਣ ਪੰਜਾਬ ਦੇ ਕਈ ਜ਼ਿਲਿਆਂ ਵਿੱਚ ਬੱਦਲ ਅਤੇ ਬਰਸਾਤ ਹੋਣ ਦੀ ਸੰਭਾਵਨਾ ਹੈ । ਜਿਸ ਨਾਲ ਇਸ ਧੁੰਦ ਤੋਂ ਛੁਟਕਾਰਾ ਮਿਲ ਜਾਵੇਗਾ।

ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਪਹਾੜੀ ਖੇਤਰ ਵਿਚ ਬਰਫ ਬਾਰੀ ਕਾਰਨ ਹਵਾ ਵਿੱਚ ਨਮੀ ਦੀ ਮਾਤਰਾ 90 ਫੀਸਦੀ ਤੋਂ ਜ਼ਿਆਦਾ ਹੈ। ਸਵੇਰ ਸਮੇਂ ਸੰਘਣੀ ਧੁੰਦ ਪੈਣ ਦਾ ਵੀ ਇੱਕ ਮੁੱਖ ਕਾਰਨ ਇਹ ਹੈ। ਪੰਜਾਬ ਦੇ ਕਈ ਜ਼ਿਲਿਆਂ ਵਿਚ ਵੀਰਵਾਰ ਸਵੇਰ ਨੂੰ ਵੀ ਧੁੰਦ ਦੀ ਚਾਦਰ ਛਾਈ ਰਹੀ। ਜਿਸ ਕਾਰਨ ਬਹੁਤ ਸਾਰੇ ਭਿਆਨਕ ਸੜਕ ਹਾਦਸੇ ਵੀ ਵਾਪਰਨ ਦੀਆਂ ਖਬਰਾਂ ਸਾਹਮਣੇ ਆਈਆਂ। ਉਥੇ ਹੀ ਲੁਧਿਆਣੇ ਦੇ ਵਿੱਚ ਵੀ ਸਵੇਰੇ 10 ਤੋਂ 11 ਵਜੇ ਤਕ ਸੰਘਣੀ ਧੁੰਦ ਛਾਈ ਰਹੀ, ਜਿਸ ਨਾਲ ਕਈ ਥਾਂ ਦਿਸਣ ਹੱਦ 0 ਰਹੀ। ਵਿਜ਼ੀਬਿਲਟੀ ਵਿਚ ਕਮੀ ਆਉਣ ਕਾਰਨ ਲੋਕਾਂ ਨੂੰ ਭਾਰੀ ਮੁ-ਸ਼-ਕਿ-ਲ ਦਾ ਸਾਹਮਣਾ ਕਰਨਾ ਪਿਆ।