ਹੁਣੇ ਆਈ ਤਾਜਾ ਵੱਡੀ ਖਬਰ
ਦੇਸ਼ ਵਿਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਸਰਦੀ ਵਿੱਚ ਪੈਣ ਵਾਲੀ ਕੜਾਕੇ ਦੀ ਠੰਢ ਵੀ ਕਿਸਾਨਾਂ ਦੇ ਹੌਂਸਲੇ ਨੂੰ ਕਮਜ਼ੋਰ ਨਹੀਂ ਕਰ ਸਕੀ। 26 ਜਨਵਰੀ ਨੂੰ ਟ੍ਰੈਕਟਰ ਪਰੇਡ ਦੌਰਾਨ ਲਾਲ ਕਿਲੇ ਉੱਤੇ ਵਾਪਰੀਆਂ ਘਟਨਾਵਾਂ ਨੂੰ ਲੈ ਕੇ ਕਿਸਾਨਾਂ ਨਾਲ ਹੋਈਆਂ ਵਾਰਦਾਤਾਂ ਤੋਂ ਬਾਅਦ ਇਸ ਕਿਸਾਨੀ ਸੰਘਰਸ਼ ਨੂੰ ਕਿਸਾਨ ਆਗੂ ਰਾਕੇਸ਼ ਟਿਕੈਤ ਵੱਲੋਂ ਮੁੜ ਤੇਜ਼ ਕਰ ਦਿੱਤਾ ਗਿਆ ਹੈ।
ਇਸ ਕਿਸਾਨੀ ਸੰਘਰਸ਼ ਦੌਰਾਨ ਹੁਣ ਤੱਕ ਬਹੁਤ ਸਾਰੇ ਕਿਸਾਨ ਸ਼ਹੀਦ ਹੋ ਚੁੱਕੇ ਹਨ, ਜਿਨ੍ਹਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਦੇਸ਼ ਦੇ ਹਰ ਵਰਗ ਵੱਲੋਂ ਇਸ ਕਿਸਾਨੀ ਸੰਘਰਸ਼ ਨੂੰ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ। ਦੇਸ਼ਾਂ ਵਿਦੇਸ਼ਾਂ ਵਿਚ ਵਸਦੇ ਭਾਰਤੀ ਭਾਈਚਾਰੇ ਵੱਲੋਂ ਜਿੱਥੇ ਇਨਾ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ, ਓਥੇ ਹੀ ਸੋਸ਼ਲ ਮੀਡੀਆ ਦੇ ਜ਼ਰੀਏ ਆਪਣੇ ਵੱਲੋਂ ਇਸ ਕਿਸਾਨੀ ਸੰਘਰਸ਼ ਨੂੰ ਭਰਪੂਰ ਹਮਾਇਤ ਦਿੱਤੀ ਜਾ ਰਹੀ ਹੈ।
ਇਸ ਸੰਘਰਸ਼ ਦੌਰਾਨ ਬਹੁਤ ਸਾਰੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਉਪਰ ਠੰਡ ਦੀ ਚਪੇਟ ਵਿਚ ਆ ਗਏ, ਤੇ ਕੁਝ ਦਿਲ ਦਾ ਦੌਰਾ ਪੈਣ ਕਾਰਨ, ਤੇ ਕੁਝ ਇਸ ਕਿਸਾਨੀ ਸੰਘਰਸ਼ ਵਿੱਚ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਗਏ। ਹੁਣ ਕਿਸਾਨ ਧਰਨੇ ਤੇ ਲੰਗਰ ਦੀ ਸੇਵਾ ਕਰਨ ਵਾਲੇ ਗ੍ਰੰਥੀ ਦੀ ਮੌ-ਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਭਵਾਨੀਗੜ੍ਹ ਦੀ ਅਗਵਾਈ ਹੇਠ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ ਨੰਬਰ 7 ਉਪਰ ਕਾਲਾਝਾੜ ਟੋਲ ਪਲਾਜ਼ਾ ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਕਾਫੀ ਸਮੇਂ ਤੋਂ ਸੰਘਰਸ਼ ਚੱਲ ਰਿਹਾ ਹੈ।
ਜਿਥੇ ਗ੍ਰੰਥੀ ਸਿੰਘ ਭਾਈ ਕਸ਼ਮੀਰ ਸਿੰਘ ਜੀ ਲੰਗਰ ਪਾਣੀ ਦੀ ਸੇਵਾ ਕਾਫੀ ਸਮੇਂ ਤੋਂ ਨਿਭਾਅ ਰਹੇ ਸਨ। ਇਥੇ ਸੇਵਾ ਕਰਦੇ ਹੋਏ 2 ਫਰਵਰੀ ਨੂੰ ਉਨ੍ਹਾਂ ਨੂੰ ਬੀਮਾਰ ਹੋਣ ਉਪਰੰਤ ਨਜ਼ਦੀਕ ਦੇ ਹਸਪਤਾਲ ਦਾਖਲ ਕਰਾਇਆ ਗਿਆ ਸੀ। ਜਿੱਥੇ ਅੱਜ ਉਹ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਹੁਣ ਤੱਕ ਬਹੁਤ ਸਾਰੇ ਕਿਸਾਨ ਇਸ ਕਿਸਾਨੀ ਸੰਘਰਸ਼ ਦੀ ਭੇਟ ਚੜ੍ਹ ਚੁੱਕੇ ਹਨ। ਇਸ ਸ਼ਹੀਦ ਦੇ ਪਰਿਵਾਰ ਨੂੰ ਸਰਕਾਰ ਵੱਲੋਂ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ। ਇਸ ਗ੍ਰੰਥੀ ਸਿੰਘ ਦੇ ਦੇਹਾਂਤ ਬਾਰੇ ਜਾਣਕਾਰੀ ਜਥੇਬੰਦੀਆਂ ਦੇ ਆਗੂਆਂ ਅਜੈਬ ਸਿੰਘ ਲੱਖੇਵਾਲ, ਜਗਤਾਰ ਸਿੰਘ ਕਾਲਾਝਾੜ ਅਤੇ ਹਰਜਿੰਦਰ ਸਿੰਘ ਘਰਾਚੋਂ ਵੱਲੋਂ ਦਿੱਤੀ ਗਈ ਹੈ।
Home ਤਾਜਾ ਖ਼ਬਰਾਂ ਆਈ ਮਾੜੀ ਖਬਰ – ਕਿਸਾਨਾਂ ਲਈ ਧਰਨੇ ਤੇ ਲੰਗਰ ਦੀ ਸੇਵਾ ਕਰਨ ਵਾਲੇ ਗ੍ਰੰਥੀ ਸਿੰਘ ਨੂੰ ਏਦਾਂ ਮਿਲੀ ਮੌਤ
Previous Postਅਮਰੀਕਾ ਤੋਂ ਆਈ ਵੱਡੀ ਖਬਰ – ਭਾਰਤੀਆਂ ਚ ਛਾਈ ਖੁਸ਼ੀ ਦੀ ਲਹਿਰ ਹੋਣ ਲੱਗਾ ਇਹ ਕੰਮ
Next Postਪੰਜਾਬ ਸਰਕਾਰ ਨੇ ਕਰਤਾ 18 ਫਰਵਰੀ ਤੱਕ ਲਈ ਇਹ ਐਲਾਨ , ਇਹਨਾਂ ਲੋਕਾਂ ਚ ਛਾਈ ਖੁਸ਼ੀ