ਆਈ ਤਾਜਾ ਵੱਡੀ ਖਬਰ
ਕਿਸਾਨ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਤਾਂ ਜੋ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਕੇਂਦਰ ਸਰਕਾਰ ਵੱਲੋਂ ਪਾਸ ਕਰਕੇ ਲਾਗੂ ਕੀਤੇ ਗਏ ਇਹ ਖੇਤੀ ਕਾਨੂੰਨ ਕਿਸਾਨਾਂ ਦੇ ਵਿਰੁੱਧ ਹਨ। ਉਥੇ ਹੀ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਦੇ ਹਿੱਤ ਵਿੱਚ ਆਖਿਆ ਜਾ ਰਿਹਾ ਹੈ। ਸੂਬਾ ਪੱਧਰ ਤੋਂ ਸ਼ੁਰੂ ਕੀਤਾ ਗਿਆ ਇਹ ਸੰਘਰਸ਼ ਹੁਣ ਦਿੱਲੀ ਦੀਆਂ ਸਰਹੱਦਾਂ ਤੇ ਨਿਰੰਤਰ ਚੱਲ ਰਿਹਾ ਹੈ। ਦਿੱਲੀ ਦੇ ਬਾਰਡਰਾਂ ਉਪਰ ਕਿਸਾਨ ਪਿਛਲੇ ਸਾਲ 26 ਨਵੰਬਰ ਤੋਂ ਬੈਠੇ ਹੋਏ ਹਨ।
ਜੋ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ। ਹੁਣ ਤੱਕ ਕਿਸਾਨ ਆਗੂਆ ਅਤੇ ਕੇਂਦਰ ਸਰਕਾਰ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਜਿੱਥੇ ਲੋਕਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉੱਥੇ ਹੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਇਸ ਕਿਸਾਨੀ ਸੰਘਰਸ਼ ਦਾ ਸਮਰਥਨ ਕੀਤਾ ਜਾ ਰਿਹਾ ਹੈ। ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਕਿਸਾਨ ਅੰਦੋਲਨ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਉੱਤਰ ਪ੍ਰਦੇਸ਼ ਦੇ ਮੇਰਠ ਵਿਚ ਕਿਸਾਨਾਂ ਦੇ ਸਮਰਥਨ ਵਿੱਚ ਇੱਕ ਕਿਸਾਨ ਮਹਾ ਪੰਚਾਇਤ ਦਾ ਆਯੋਜਨ 28 ਫਰਵਰੀ ਨੂੰ ਕੀਤਾ ਜਾ ਰਿਹਾ ਹੈ। ਜਿਸ ਵਿੱਚ ਅਰਵਿੰਦ ਕੇਜਰੀਵਾਲ ਇਸ ਕਿਸਾਨ ਮਹਾ ਪੰਚਾਇਤ ਨੂੰ ਸੰਬੋਧਨ ਕਰਨਗੇ। ਆਮ ਆਦਮੀ ਪਾਰਟੀ ਵੱਲੋਂ ਇਸ ਕਿਸਾਨੀ ਸੰਘਰਸ਼ ਵਿੱਚ ਕਿਸਾਨਾਂ ਦਾ ਸਮਰਥਨ ਕੀਤਾ ਜਾ ਰਿਹਾ ਹੈ। ਜਿਸ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਵਾਰ ਦਿੱਲੀ ਦੀ ਸਰਹੱਦ ਦਾ ਦੌਰਾ ਕਰ ਚੁੱਕੇ ਹਨ।
ਉਨ੍ਹਾਂ ਵੱਲੋਂ ਵੀ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਪ੍ਰਧਾਨ ਮੰਤਰੀ ਨੂੰ ਕੀਤੀ ਗਈ ਸੀ। ਸਿੰਘੂ ਸਰਹੱਦ ਕਿਸਾਨਾਂ ਦੇ ਵਿਰੋਧ ਦਾ ਇਕ ਵੱਡਾ ਕੇਂਦਰ ਹੈ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੈ ਸਿੰਘ ਨੇ ਵੀ ਇਹ ਹੈ ਕਿ ਮੇਰਠ ਅੰਦੋਲਨ ਦੀ ਧਰਤੀ ਹੈ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਇਸ ਜਗ੍ਹਾ ਤੋਂ ਅੰਦੋਲਨ ਦਾ ਬਿਗਲ ਵਜਾਉਣਗੇ। ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਿਸਾਨ ਰਾਜਨੀਤੀ ਰਾਹੀਂ ਉੱਤਰ ਪ੍ਰਦੇਸ਼ ਵਿੱਚ ਦਾਖਲ ਹੋ ਰਹੇ ਹਨ। ਆਮ ਆਦਮੀ ਪਾਰਟੀ ਵੀ ਉੱਤਰ ਪ੍ਰਦੇਸ਼ ਵਿੱਚ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਮੈਦਾਨ ਵਿੱਚ ਆਉਣ ਦੀ ਤਿਆਰੀ ਕਰ ਰਹੀ ਹੈ। ਇਸ ਲਈ ਹੀ ਚੋਣ ਮਾਹੌਲ ਬਣਾਇਆ ਜਾ ਰਿਹਾ ਹੈ।
Previous Postਕਿਸਾਨ ਅੰਦੋਲਨ : ਹੁਣੇ ਹੁਣੇ ਅਚਾਨਕ 25 ਫਰਵਰੀ ਲਈ ਹੋ ਗਿਆ ਇਹ ਵੱਡਾ ਐਲਾਨ
Next Postਪੰਜਾਬ ਚ ਚੜਦੀ ਜਵਾਨੀ ਚ ਨੌਜਵਾਨ ਨੂੰ ਮਿਲੀ ਇਸ ਤਰਾਂ ਮੌਤ ਛਾਇਆ ਸੋਗ