ਇੱਕ ਨਿੱਕੀ ਜਿਹੀ ਗਲਤੀ ਦੇ ਕਾਰਨ ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ

ਆਈ ਤਾਜਾ ਵੱਡੀ ਖਬਰ

ਪਿਛਲੇ ਕੁਝ ਮਹੀਨਿਆਂ ਤੋਂ ਸੜਕ ਹਾਦਸਿਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਕੁਝ ਹਾਦਸੇ ਮੌਸਮ ਕਾਰਨ ਹੋ ਰਹੇ ਹਨ ਤੇ ਕੁਝ ਵਰਤੀ ਜਾ ਰਹੀ ਅਣਗਹਿਲੀ ਕਾਰਨ। ਇਨਸਾਨ ਦੀ ਜਿੰਦਗੀ ਦੀ ਸਾਹਾਂ ਦੀ ਡੋਰ ਕਿਸ ਸਮੇਂ ਤੇ ਕਿੱਥੇ ਟੁੱਟ ਜਾਵੇ, ਕੁਝ ਨਹੀਂ ਕਿਹਾ ਜਾ ਸਕਦਾ। ਦੇਸ਼ ਅੰਦਰ ਧੁੰਦ ਪੈਣ ਕਾਰਨ ਵੀ ਬਹੁਤ ਸਾਰੇ ਹਾਦਸੇ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸ ਸਾਲ ਦੇ ਪਹਿਲੇ ਮਹੀਨੇ ਤੋਂ ਹੁਣ ਤੱਕ ਇਨ੍ਹਾਂ ਖਬਰਾਂ ਨੇ ਮਾਹੌਲ ਨੂੰ ਸੋਗਮਈ ਬਣਾ ਦਿੱਤਾ ਹੈ।

ਉਥੇ ਹੀ ਬਹੁਤ ਸਾਰੇ ਸੜਕ ਹਾਦਸੇ ਵਿੱਚ ਲੋਕਾਂ ਦੀ ਜਾਨ ਵੀ ਚਲੀ ਗਈ,ਤੇ ਕੁਝ ਹੋਰ ਕਾਰਨਾਂ ਕਾਰਨ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ। ਪਹਿਲਾਂ ਵੀ ਸੰਘਣੀ ਧੁੰਦ ਕਾਰਨ ਬਹੁਤ ਸਾਰੇ ਸੜਕ ਹਾਦਸੇ ਹੋਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਹਰ ਰੋਜ਼ ਹੀ ਹੋਣ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਵਿੱਚ ਬਹੁਤ ਸਾਰੇ ਲੋਕ ਇਨ੍ਹਾਂ ਘਟਨਾਵਾਂ ਦੇ ਸ਼ਿਕਾਰ ਹੋ ਰਹੇ ਹਨ। ਹੁਣ ਪੰਜਾਬ ਅੰਦਰ ਨਿੱਕੀ ਜਿਹੀ ਗਲਤੀ ਦੇ ਕਾਰਨ ਭਿਆਨਕ ਸੜਕ ਹਾਦਸਾ ਵਾਪਰਨ ਦੀ ਮਾੜੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਫਿਰੋਜ਼ਪੁਰ ਮੁਕਤਸਰ ਰੋਡ ਤੋਂ ਸਾਹਮਣੇ ਆਈ ਹੈ ਜਿੱਥੇ ਇਹ ਹਾਦਸਾ ਸੰਘਣੀ ਧੁੰਦ ਪੈਣ ਕਾਰਨ ਵਾਪਰਿਆ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਅੱਜ ਸਵੇਰ ਸਮੇਂ ਅਰਸਾਲ ਸਿੰਘ ਪੁੱਤਰ ਗੁਰਬਖਸ਼ ਸਿੰਘ ਵਾਸੀ ਗੁੱਜਰ ,ਫਿਰੋਜ਼ਪੁਰ ਤੋ ਆਪਣੀ ਡਿਊਟੀ ਕਰ ਕੇ ਆਪਣੇ ਮੋਟਰਸਾਈਕਲ ਤੇ ਵਾਪਸ ਆ ਰਿਹਾ ਸੀ। ਜਦੋਂ ਫਿਰੋਜ਼ਪੁਰ ਮੁਕਤਸਰ ਰੋਡ ਤੇ ਸਥਿਤ ਸਟਾਰ ਪਲੈਸ ਨੇੜੇ ਪਹੁੰਚਿਆ ਤਾਂ ਗਹਿਰੀ ਧੁੰਦ ਹੋਣ ਕਾਰਨ ਉਸ ਦਾ ਮੋਟਰਸਾਈਕਲ ਸੜਕ ਤੇ ਪਏ ਪੱਥਰ ਨਾਲ ਟਕਰਾ ਗਿਆ। ਜਿਸ ਕਾਰਨ ਮੋਟਰਸਾਈਕਲ ਸਵਾਰ ਅਰਸਾਲ ਸਿੰਘ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਐਂਬੂਲੈਂਸ ਵਿੱਚ ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ ਹੈ।

ਪਤਾ ਲੱਗਾ ਹੈ ਕਿ ਦੋ ਦਿਨ ਪਹਿਲਾ ਇਸ ਜਗ੍ਹਾਂ ਉਪਰ ਹੀ ਦੋ ਕਾਰਾਂ ਦੀ ਆਪਸ ਵਿਚ ਟੱਕਰ ਹੋ ਗਈ ਸੀ । ਜਿਨ੍ਹਾਂ ਵਿੱਚੋਂ ਇੱਕ ਕਾਰ ਦੇ ਮਾਲਕਾਂ ਵੱਲੋਂ ਕਾਰ ਨੂੰ ਲੈ ਜਾਇਆ ਗਿਆ ਹੈ। ਉਥੇ ਹੀ ਦੂਜੀ ਕਾਰ ਅਜੇ ਵੀ ਸੜਕ ਦੇ ਕਿਨਾਰੇ ਉੱਪਰ ਖੜੀ ਕੀਤੀ ਹੋਈ ਹੈ ਜਿਸ ਦੇ ਬਾਹਰ ਪੱਥਰ ਲਗਾਏ ਹੋਏ ਹਨ। ਪਿਛਲੇ ਕੁਝ ਮਹੀਨਿਆਂ ਤੋਂ ਧੁੰਦ ਕਾਰਨ ਵਾਪਰਨ ਵਾਲੇ ਹਾਦਸਿਆਂ ਵਿੱਚ ਵਾਧਾ ਹੋਇਆ ਹੈ।