ਆਈ ਤਾਜਾ ਵੱਡੀ ਖਬਰ
ਅੱਜ ਸਾਰਾ ਦਿਨ ਸੂਬੇ ਅੰਦਰ ਹੋਈਆਂ ਚੋਣਾਂ ਦੇ ਨਤੀਜਿਆਂ ਦੇ ਐਲਾਨ ਉਪਰ ਸਭ ਦੀਆਂ ਨਜ਼ਰਾਂ ਟਿਕੀਆਂ ਰਹੀਆਂ। ਪੰਜਾਬ ਅੰਦਰ 14 ਫਰਵਰੀ ਨੂੰ ਹੋਈਆਂ ਨਗਰ ਨਿਗਮ ,ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਦੇ ਨਤੀਜੇ ਅੱਜ ਐਲਾਨੇ ਗਏ। ਸਾਰਾ ਦਿਨ ਹੀ ਪੰਜਾਬ ਅੰਦਰ ਸਿਆਸਤ ਗਰਮਾਈ ਰਹੀ। ਪੰਜਾਬ ਅੰਦਰ ਜਿਥੇ ਕਿਸਾਨੀ ਸੰਘਰਸ਼ ਦੇ ਚਲਦੇ ਹੋਏ ਭਾਜਪਾ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਹੈ।
ਉਥੇ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਟੁੱਟਣ ਕਾਰਨ ਸ਼੍ਰੋਮਣੀ ਅਕਾਲੀ ਦਲ ਨੂੰ ਪਛਾੜ ਕੇ ਕਈ ਜਗ੍ਹਾ ਉਪਰ ਆਪਣਾ ਦਬਦਬਾ ਬਣਾਉਣ ਵਿਚ ਕਾਮਯਾਬ ਰਹੀ ਹੈ। ਜਿੱਥੇ ਕਾਂਗਰਸ ਕੇ ਸੀਟਾਂ ਉੱਪਰ ਜਿੱਤ ਪ੍ਰਾਪਤ ਕਰ ਚੁੱਕੀ ਹੈ। ਉਥੇ ਹੀ ਭਾਜਪਾ ਦੇ ਉਮੀਦਵਾਰਾਂ ਨੂੰ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਨ੍ਹਾਂ ਵੱਲੋਂ ਕਾਂਗਰਸ ਪਾਰਟੀ ਉੱਤੇ ਵੋਟਾਂ ਵਿੱਚ ਹੇਰਾ ਫੇਰੀ ਕਰਨ ਦੇ ਦੋਸ਼ ਵੀ ਲਗਾਏ ਗਏ ਹਨ। ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਹੁਰਿਆਂ ਤੋਂ ਇੱਕ ਚੰਗੀ ਖਬਰ ਸਾਹਮਣੇ ਆਈ ਹੈ ਜਿਸ ਦੀ ਸਭ ਪਾਸੇ ਚਰਚਾ ਹੋ ਰਹੀ ਹੈ।
ਜਿੱਥੇ ਕਈ ਜਗ੍ਹਾ ਉਪਰ ਸ਼੍ਰੋਮਣੀ ਅਕਾਲੀ ਦਲ ਨੂੰ ਪਛਾੜ ਕੇ ਕਾਂਗਰਸ ਆਪਣੀ ਜਗ੍ਹਾ ਬਣਾਉਣ ਵਿੱਚ ਅੱਗੇ ਰਹੀ ਹੈ। ਉੱਥੇ ਹੀ ਬਿਕਰਮ ਮਜੀਠੀਆ ਦੇ ਹਲਕੇ ਮਜੀਠਾ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਕਾਂਗਰਸ ਨੂੰ ਪਛਾੜਦੇ ਹੋਏ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਜਿੱਤ ਬਰਕਰਾਰ ਰੱਖਦੇ ਹੋਏ 13 ਸੀਟਾਂ ਵਿਚੋਂ 10 ਸੀਟਾਂ ਉੱਪਰ ਦਬਦਬਾ ਕਾਇਮ ਰੱਖਿਆ ਹੈ। ਉੱਥੇ ਹੀ ਕਾਂਗਰਸ ਨੂੰ 2 ਸੀਟਾਂ ਪ੍ਰਾਪਤ ਹੋਈਆਂ ਹਨ 1 ਸੀਟ ਉਪਰ ਆਜ਼ਾਦ ਉਮੀਦਵਾਰ ਜਿੱਤ ਹਾਸਲ ਕਰਨ ਵਿਚ ਕਾਮਯਾਬ ਰਿਹਾ ਹੈ ।
ਓਥੇ ਹੀ ਅੰਮ੍ਰਿਤਸਰ ਜ਼ਿਲ੍ਹੇ ਵਿਚ 6 ਨਗਰ ਨਿਗਮਾਂ ਨਗਰ ਕੌਂਸਲਾਂ ਨਗਰ ਪੰਚਾਇਤਾਂ ਅਤੇ ਕੁੱਲ 68 ਸੀਟਾਂ ਲਈ ਚੋਣਾਂ ਦੇ ਨਤੀਜੇ ਅੱਜ ਐਲਾਨੇ ਗਏ ਜਿਨ੍ਹਾਂ ਵਿੱਚ ਜਿਨ੍ਹਾਂ ਵਿੱਚੋਂ 40 ਉਪਰ ਕਾਂਗਰਸ ਵੱਲੋਂ ਜਿੱਤ ਦਰਜ ਕੀਤੀ ਗਈ ਤੇ 25 ਸੀਟਾਂ ਅਕਾਲੀ ਦਲ ਦੇ 3 ਆਜ਼ਾਦ ਉਮੀਦਵਾਰਾਂ ਦੇ ਹਿੱਸੇ ਆਈਆਂ। ਇਸ ਤਰਾਂ ਹੀ ਰਾਮਦਾਸ ਵਿੱਚ ਵੀ 11 ਸੀਟਾਂ ਵਿਚੋਂ 3 ਸ਼੍ਰੋਮਣੀ ਅਕਾਲੀ ਦਲ ਅਤੇ 8 ਕਾਂਗਰਸ ਨੂੰ ਪ੍ਰਾਪਤ ਹੋਈਆਂ। ਉਥੇ ਹੀ ਪੰਜਾਬ ਦੇ ਵਿੱਚ ਭਾਜਪਾ ਤੇ ਆਮ ਆਦਮੀ ਪਾਰਟੀ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
Previous Postਬੋਲੀਵੁਡ ਦੇ ਚੋਟੀ ਦੇ ਮਸ਼ਹੂਰ ਅਦਾਕਾਰ ਮਿਥੁਨ ਚਕਰਵਤੀ ਦੇ ਬਾਰੇ ਚ ਆਈ ਇਹ ਵੱਡੀ ਤਾਜਾ ਖਬਰ
Next Postਇੱਕ ਨਿੱਕੀ ਜਿਹੀ ਗਲਤੀ ਦੇ ਕਾਰਨ ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ