ਹੁਣ ਸੰਯੁਕਤ ਕਿਸਾਨ ਮੋਰਚਾ ਨੇ 23 ਫਰਵਰੀ ਬਾਰੇ ਦਿੱਤਾ ਇਹ ਵੱਡਾ ਸਦਾ – ਆਈ ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ

ਦਿਨੋ ਦਿਨ ਤੇਜ਼ ਹੁੰਦਾ ਜਾ ਰਿਹਾ ਕਿਸਾਨੀ ਸੰਘਰਸ਼, ਪਹਿਲਾਂ ਨਾਲੋਂ ਵਧੇਰੇ ਲੋਕਾਂ ਨੂੰ ਆਪਣੇ ਨਾਲ ਜੋੜ ਰਿਹਾ ਹੈ। ਦਿੱਲੀ ਦੀਆਂ ਸਰਹੱਦਾਂ ਤੇ ਇਸ ਸਮੇਂ ਵਿਸ਼ਵ-ਵਿਆਪੀ ਕਿਸਾਨੀ ਸੰਘਰਸ਼ ਚੱਲ ਰਿਹਾ ਹੈ। ਕਿਸਾਨਾਂ ਵੱਲੋਂ ਇਹ ਸੰਘਰਸ਼ ਪਿਛਲੇ ਲੰਮੇ ਸਮੇਂ ਤੋਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਪਾਸ ਕਰਕੇ ਲਾਗੂ ਕੀਤੇ ਗਏ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਲੈ ਕੇ ਸੰਘਰਸ਼ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਤੋਂ ਜਾਰੀ ਕੀਤਾ ਗਿਆ ਸੀ।

ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਜਿਸ ਕਾਰਨ ਕਿਸਾਨਾਂ ਵੱਲੋਂ ਸੰਘਰਸ਼ ਨੂੰ ਮੁੜ ਤੋਂ ਤੇਜ਼ ਕੀਤਾ ਜਾ ਰਿਹਾ ਹੈ। ਰਾਜਸਥਾਨ ,ਹਰਿਆਣਾ ਤੇ ਪੰਜਾਬ ਵਿੱਚ ਕਿਸਾਨਾਂ ਵੱਲੋਂ ਜਿਥੇ ਮਹਾਂਪੰਚਾਇਤਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਸੀ। ਉਥੇ ਹੀ ਸੰਯੁਕਤ ਕਿਸਾਨ ਮੋਰਚੇ ਵੱਲੋਂ 23 ਫਰਵਰੀ ਬਾਰੇ ਇਕ ਵੱਡਾ ਸੱਦਾ ਦਿੱਤਾ ਗਿਆ ਹੈ। ਸਾਂਝੀ ਕਿਸਾਨ ਮੋਰਚੇ ਵੱਲੋਂ ਜਿੱਥੇ ਸਭ ਲੋਕਾਂ ਨੂੰ ਮੁੜ ਤੋਂ ਇਸ ਕਿਸਾਨੀ ਸੰਘਰਸ਼ ਨਾਲ ਜੁੜਨ ਦੀ ਅਪੀਲ ਕੀਤੀ ਹੈ। ਹੁਣ 23 ਫਰਵਰੀ ਨੂੰ ਸ਼ਹੀਦ ਭਗਤ ਸਿੰਘ ਦੇ ਚਾਚੇ ਅਤੇ ਪਗੜੀ ਸੰਭਾਲ ਜੱਟਾ ਲਹਿਰ ਦੇ ਬਾਨੀ ਅਜੀਤ ਸਿੰਘ ਦੇ ਜਨਮ ਦਿਵਸ ਨੂੰ ਮਨਾਉਣ ਦੀ ਮੰਗ ਕੀਤੀ ਹੈ।

ਪਹਿਲਾਂ ਵੀ ਦਿੱਲੀ ਦੀਆਂ ਸਰਹੱਦਾਂ ਤੇ ਬੈਠੇ ਕਿਸਾਨਾਂ ਵੱਲੋਂ ਉਥੇ ਹੀ ਸਭ ਦਿਨ-ਤਿਉਹਾਰ ਮਨਾਏ ਜਾ ਰਹੇ ਹਨ। ਜੋ ਸਾਂਝੀਵਾਰਤਾ ਭਾਈਚਾਰੇ ਦਾ ਚੰਗਾ ਸੁਨੇਹਾ ਦੇ ਰਹੇ ਹਨ। ਇਸ ਕਿਸਾਨੀ ਸੰਘਰਸ਼ ਵਿੱਚ ਪਗੜੀ ਸੰਭਾਲ ਜੱਟਾ ਲਹਿਰ ਦੀ ਝਲਕ ਵੀ ਉਨ੍ਹਾਂ ਨੌਜਵਾਨਾਂ ਵਿਚੋਂ ਨਜ਼ਰ ਆਉਂਦੀ ਹੈ ਜੋ ਇਸ ਕਿਸਾਨੀ ਸੰਘਰਸ਼ ਵਿੱਚ ਅਜੀਤ ਸਿੰਘ ਦੇ ਬੈਨਰ ਅਤੇ ਪੋਸਟਰ ਲਗਾ ਕੇ ਸ਼ਾਮਲ ਹੁੰਦੇ ਹਨ। ਉੱਥੇ ਹੀ ਕਿਸਾਨ ਨੇਤਾਵਾਂ ਵੱਲੋਂ ਉੱਤਰ ਪ੍ਰਦੇਸ਼ ਵਿੱਚ ਦੋ ਭੈਣਾਂ ਦੀ ਹੋਈ ਦੁਖਦਾਈ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਥੇ ਹੀ ਉੱਤਰ ਪ੍ਰਦੇਸ਼ ਦੀ ਸੁਰੱਖਿਆ ਉੱਪਰ ਵੀ ਸ਼ੰਕੇ ਜਾਹਿਰ ਕੀਤੇ ਗਏ।

ਜਿੱਥੇ ਤੀਜੀ ਭੈਣ ਦੀ ਹਾਲਤ ਅਜੇ ਨਾਜ਼ੁਕ ਬਣੀ ਹੋਈ ਹੈ। ਕਿਸਾਨ ਆਗੂਆਂ ਵੱਲੋਂ ਇਸ ਘਟਨਾ ਨੂੰ ਲੈ ਕੇ ਗਹਿਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ। ਉੱਥੇ ਹੀ ਕਿਸਾਨ ਆਗੂਆਂ ਨੇ ਦੱਸਿਆ ਕਿ ਛਤਰਪਤੀ ਸ਼ਿਵਾ ਜੀ ਮਹਾਰਾਜ ਨੂੰ ਉਨ੍ਹਾਂ ਦੇ ਜਨਮ ਦਿਨ ਤੇ ਸਲਾਮ ਕੀਤਾ ਗਿਆ। ਜੋ ਸਾਡੇ ਦੇਸ਼ ਦੀ ਬਹਾਦਰੀ ਅਤੇ ਹਿਮੰਤੀ ਦੇ ਪ੍ਰਤੀਕ ਸਨ। ਉੱਥੇ ਹੀ ਕਿਸਾਨ ਆਗੂਆਂ ਵੱਲੋਂ ਪੰਜਾਬ, ਹਰਿਆਣਾ ,ਰਾਜਸਥਾਨ ਦੀ ਬਜਾਏ ਦੂਸਰੇ ਰਾਜਾਂ ਵਿੱਚ ਪੰਚਾਇਤਾਂ ਦਾ ਆਯੋਜਨ ਕਰਨ ਦਾ ਸੁਝਾਅ ਦਿੱਤਾ ਹੈ। ਤਾਂ ਜੋ ਇਨ੍ਹਾਂ ਰਾਜਾਂ ਵਿੱਚੋਂ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਕਿਸਾਨੀ ਸੰਘਰਸ਼ ਨਾਲ ਜੋੜਿਆ ਜਾ ਸਕੇ।