ਅੰਬਾਨੀ ਲਈ ਆਈ ਮਾੜੀ ਖਬਰ: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇ ਵਾਲੇ ਨੇ ਕੀਤਾ ਇਹ ਕੰਮ – ਸਾਰੇ ਪਾਸੇ ਹੋ ਗਈ ਚਰਚਾ

ਤਾਜਾ ਵੱਡੀ ਖਬਰ

ਅੱਜ ਹਰ ਕਿਸਾਨ ਤੇ ਨੌਜਵਾਨ ਇੱਕ ਜੁੱਟ ਹੋ ਕੇ ਕਿਸਾਨੀ ਸੰਘਰਸ਼ ਦੀ ਇਹ ਲੜਾਈ ਲੜ ਰਿਹਾ ਹੈ। ਦੇਸ਼ ਅੰਦਰ ਜਿਸ ਸਮੇਂ ਤੋਂ ਇਹ ਖੇਤੀ ਅੰਦੋਲਨ ਸ਼ੁਰੂ ਹੋਇਆ ਹੈ। ਉਸ ਸਮੇਂ ਤੋਂ ਹੀ ਪੰਜਾਬ ਦੇ ਗਾਇਕਾਂ ਅਤੇ ਕਲਾਕਾਰਾਂ ਵੱਲੋਂ ਇਸ ਕਿਸਾਨੀ ਸੰਘਰਸ਼ ਨੂੰ ਭਰਪੂਰ ਹਮਾਇਤ ਦਿੱਤੀ ਜਾ ਰਹੀ ਹੈ। ਤੇ ਦਿੱਲੀ ਵਿਚ ਵੀ ਇਸ ਕਿਸਾਨੀ ਸੰਘਰਸ਼ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਇਆ ਜਾ ਰਿਹਾ ਹੈ। ਜਿੱਥੇ ਪੰਜਾਬੀ ਗਾਇਕ ਅਤੇ ਕਲਾਕਾਰ ਆਪਣੀਆਂ ਫ਼ਿਲਮਾਂ ਅਤੇ ਗੀਤਾਂ ਲਈ ਚਰਚਾ ਵਿੱਚ ਰਹਿੰਦੇ ਸਨ ਉਥੇ ਹੀ ਕਿਸਾਨੀ ਸੰਘਰਸ਼ ਵਿਚ ਪਾਏ ਜਾ ਰਹੇ ਯੋਗਦਾਨ ਕਾਰਨ ਉਨ੍ਹਾਂ ਦੀਆਂ ਤਰੀਫਾਂ ਹੋ ਰਹੀਆਂ ਹਨ।

ਹੁਣ ਸਭ ਸੂਬਿਆਂ ਦੇ ਕਲਾਕਾਰ ਅਤੇ ਗਾਇਕ ਇਸ ਸੰਘਰਸ਼ ਵਿੱਚ ਆਪਣੇ ਆਪਣੇ ਤਰੀਕੇ ਨਾਲ ਸ਼ਮੂਲੀਅਤ ਦਰਜ ਕਰਵਾ ਰਹੇ ਹਨ। ਇਸ ਕਿਸਾਨੀ ਸੰਘਰਸ਼ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਜਿਸ ਕਾਰਨ ਇਹ ਸੰਘਰਸ਼ ਦਿਨ-ਬਦਿਨ ਹੋਰ ਤੇਜ਼ ਹੁੰਦਾ ਜਾ ਰਿਹਾ ਹੈ। ਜਿੱਥੇ ਅੰਬਾਨੀ ਲਈ ਮਾੜੀ ਖਬਰ ਸਾਹਮਣੇ ਆਈ ਹੈ ਉਥੇ ਹੀ ਹੁਣ ਕਿਸਾਨੀ ਸੰਘਰਸ਼ ਨੂੰ ਲੈ ਕੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਵੱਲੋਂ ਇਹ ਕੰਮ ਕੀਤਾ ਗਿਆ ਹੈ, ਜਿਸ ਦੀ ਸਭ ਪਾਸੇ ਚਰਚਾ ਹੋ ਰਹੀ ਹੈ।

ਕਿਸਾਨੀ ਸੰਘਰਸ਼ ਦੀ ਹਮਾਇਤ ਕਰਦੇ ਹੋਏ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੁਸੇਵਾਲਾ ਵੱਲੋਂ ਰਿਲੀਜ਼ ਕੀਤਾ ਗਿਆ ਗੀਤ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ਤੇ ਕਾਫੀ ਚਰਚਾ ਵਿਚ ਹੈ ਜਿਸ ਨੂੰ ਬਹੁਤ ਪਸੰਦ ਕੀਤਾ ਜਾ ਰਿਹਾ ਹੈ। ਇਨ੍ਹੀਂ ਦਿਨੀਂ ਜਿੱਥੇ ਕਿਸਾਨੀ ਸੰਘਰਸ਼ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਗਾਇਕ ਸਿੱਧੂ ਮੂਸੇਵਾਲਾ ਵੱਲੋਂ ਵੀ ਆਪਣਾ ਗੀਤ ਜੀਓ ਸਾਵਨ ਵਾਲਿਆਂ ਨੂੰ ਨਹੀ ਦਿੱਤਾ ਗਿਆ ਹੈ।

ਜਿਸ ਤੋਂ ਸਾਫ ਜ਼ਾਹਿਰ ਹੋ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਵੱਲੋਂ ਵੀ ਹੁਣ ਜੀਓ ਦਾ ਬਾਈਕਾਟ ਕਰ ਦਿੱਤਾ ਗਿਆ ਹੈ। ਸਿੱਧੂ ਮੂਸੇਵਾਲਾ ਵੱਲੋਂ ਗਾਏ ਗਏ ਇਸ ਗੀਤ ਨੂੰ ਉਨ੍ਹਾਂ ਦੇ ਫੈਂਨਸ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੱਜ ਹਰ ਵਰਗ ਵੱਲੋਂ ਇਸ ਕਿਸਾਨੀ ਸੰਘਰਸ਼ ਨੂੰ ਪੂਰਾ ਸਮਰਥਨ ਦਿੱਤਾ ਜਾ ਰਿਹਾ ਹੈ । ਉਥੇ ਹੀ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ।