ਆਈ ਤਾਜਾ ਵੱਡੀ ਖਬਰ
ਸੂਬੇ ਅੰਦਰ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਵੇਖਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੁੜ ਤੋਂ ਸਕੂਲਾਂ ਨੂੰ ਖੋਲ੍ਹਣ ਦਾ ਆਦੇਸ਼ ਦਿੱਤਾ ਗਿਆ ਸੀ। ਤਾਂ ਜੋ ਬੱਚਿਆਂ ਨੂੰ ਲਗਾ ਤਾਰ ਪੜਾਈ ਕਰਵਾਈ ਜਾ ਸਕੇ ਅਤੇ ਆਉਣ ਵਾਲੀਆਂ ਪ੍ਰੀਖਿਆਵਾਂ ਦੇ ਵਿੱਚ ਬੱਚਿਆਂ ਦੇ ਬਿਹਤਰੀਨ ਨਤੀਜੇ ਸਾਹਮਣੇ ਆ ਸਕਣ। ਕਿਉਂਕਿ ਪਿਛਲੇ ਸਾਲ ਮਾਰਚ ਵਿੱਚ ਕਰੋਨਾ ਨੂੰ ਵੇਖਦੇ ਹੋਏ ਵਿੱਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਸੀ। ਪੰਜਾਬ ਅੰਦਰ ਕਰੋਨਾ ਕੇਸਾਂ ਦੀ ਸਥਿਤੀ ਉਪਰ ਕਾਬੂ ਨੂੰ ਵੇਖਦੇ ਹੋਏ ਅਕਤੂਬਰ ਤੋਂ ਸਕੂਲਾਂ ਨੂੰ ਮੁੜ ਖੋਲ੍ਹਿਆ ਗਿਆ।
ਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਸਭ ਸਕੂਲਾਂ ਦੇ ਅਧਿਆਪਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ। ਜਿਸ ਨਾਲ ਸਕੂਲਾਂ ਵਿੱਚ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਇਸ ਲਈ ਸਕੂਲ ਦੇ ਅਧਿਆਪਕਾਂ ਦੇ ਕਰੋਨਾ ਟੈਸਟ ਕਰਨੇ ਸ਼ੁਰੂ ਕੀਤੇ ਗਏ। ਹੁਣ ਪਿਛਲੇ ਕੁਝ ਦਿਨਾਂ ਤੋਂ ਸਕੂਲਾਂ ਅੰਦਰ ਬਹੁਤ ਸਾਰੇ ਅਧਿਆਪਕਾਂ ਦੇ ਟੈਸਟ ਕੀਤੇ ਗਏ ਹਨ। ਜਿਨ੍ਹਾਂ ਵਿਚੋਂ ਕੁਝ ਅਧਿਆਪਕਾਂ ਕਰੋਨਾ ਤੋਂ ਪੌਜੇਟਿਵ ਹੋਣ ਤੇ ਸਕੂਲਾਂ ਨੂੰ ਬੰਦ ਕੀਤਾ ਗਿਆ ਹੈ ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।
ਹੁਣ ਪੰਜਾਬ ਦੇ ਇੱਕ ਹੋਰ ਸਕੂਲ ਵਿੱਚ 1 ਅਧਿਆਪਕ ਅਤੇ 4 ਵਿਦਿਆਰਥੀ ਕਰੋਨਾ ਤੋਂ ਪੌਜੇਟਿਵ ਹੋ ਗਏ ਹਨ। ਜਿਸ ਕਾਰਨ ਸਕੂਲ ਨੂੰ ਬੰਦ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਰਾਜ ਪੁਰਾ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਮਹਿੰਦਰ ਗੰਜ ਤੋਂ ਸਾਹਮਣੇ ਆਇਆ ਹੈ। ਕਰੋਨਾ ਦੇ ਵਧ ਰਹੇ ਕੇਸਾਂ ਕਾਰਨ ਅਧਿਆਪਕਾ ਤੇ ਵਿਦਿਆਰਥੀਆਂ ਦੇ 197 ਟੈਸਟ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ ਇਕ ਅਧਿਆਪਕ ਅਤੇ ਚਾਰ ਵਿਦਿਆਰਥੀ ਕਰੋਨਾ ਤੋਂ ਪੌਜੇਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਮੈਡੀਕਲ ਅਫ਼ਸਰ ਡਾਕਟਰ ਜਗਪਾਲ ਇੰਦਰ ਸਿੰਘ ਨੂੰ ਦੇ ਦਿੱਤੀ ਗਈ ਹੈ।
ਉਹਨਾਂ ਨੇ ਸਭ ਬੱਚਿਆਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦਾ ਆਦੇਸ਼ ਦਿੱਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਅਗਰ ਕਿਸੇ ਬੱਚੇ ਵਿੱਚ ਵੀ ਕਰੋਨਾ ਸਬੰਧੀ ਕੋਈ ਲੱਛਣ ਪਾਇਆ ਜਾਂਦਾ ਹੈ ਤਾਂ ਉਨ੍ਹਾਂ ਦੇ ਟੈਸਟ ਕਰਵਾਏ ਜਾਣਗੇ। ਸਕੂਲ ਵਿੱਚ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ 24 ਫਰਵਰੀ ਤੱਕ ਲਈ ਸਕੂਲ ਨੂੰ ਬੰਦ ਰੱਖਣ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਬੱਚਿਆਂ ਦੀਆਂ ਅੱਜ ਹੋਣ ਵਾਲੀਆਂ ਪ੍ਰੀ ਬੋਰਡ ਦੀਆਂ ਪ੍ਰੀਖਿਆਵਾਂ ਵੀ ਆਨ ਲਾਈਨ ਹੀ ਲਈਆਂ ਗਈਆਂ। ਕਰੋਨਾ ਦੇ ਮਿਲਣ ਵਾਲੇ ਇਨ੍ਹਾਂ ਮਾਮਲਿਆਂ ਕਾਰਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿਚ ਸ-ਹਿ-ਮ ਦਾ ਮਾਹੌਲ ਪਾਇਆ ਗਿਆ ਹੈ।
Home ਤਾਜਾ ਖ਼ਬਰਾਂ ਹੁਣੇ ਪੰਜਾਬ ਚ ਇਸ ਸਕੂਲ ਚ 4 ਵਿਦਿਆਰਥੀ ਅਤੇ 1 ਅਧਿਆਪਕ ਨਿਕਲਿਆ ਪੌਜੇਟਿਵ , ਮਚਿਆ ਹੜਕੰਪ , ਸਕੂਲ ਕੀਤਾ ਬੰਦ
ਤਾਜਾ ਖ਼ਬਰਾਂ
ਹੁਣੇ ਪੰਜਾਬ ਚ ਇਸ ਸਕੂਲ ਚ 4 ਵਿਦਿਆਰਥੀ ਅਤੇ 1 ਅਧਿਆਪਕ ਨਿਕਲਿਆ ਪੌਜੇਟਿਵ , ਮਚਿਆ ਹੜਕੰਪ , ਸਕੂਲ ਕੀਤਾ ਬੰਦ
Previous Postਹੁਣੇ ਹੁਣੇ ਇਸ ਸਟਾਰ ਨੇ ਏਦਾਂ ਦਿੱਤੀ ਆਪਣੀ ਜਾਨ , ਛਾਈ ਸੋਗ ਦੀ ਲਹਿਰ
Next Postਵਿਦੇਸ਼ ਜਾਣ ਦੇ ਚਾਹਵਾਨ ਪੰਜਾਬੀਆਂ ਲਈ ਆਈ ਇਹ ਵੱਡੀ ਖੁਸ਼ੀ ਦੀ ਖਬਰ – ਹੋਇਆ ਇਹ ਐਲਾਨ