ਪੰਜਾਬ ਅੰਦਰ ਲਾਕਡਾਊਨ ਲਗਣ ਦੀਆਂ ਖਬਰਾਂ ਬਾਰੇ ਸਰਕਾਰ ਵਲੋਂ ਆਇਆ ਇਹ ਸਪਸ਼ਟੀਕਰਨ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਕਰੋਨਾ ਕੇਸਾਂ ਦੀ ਵੱਧ ਰਹੀ ਗਿਣਤੀ ਨੇ ਲੋਕਾਂ ਵਿੱਚ ਫਿਰ ਤੋਂ ਦ-ਹਿ-ਸ਼-ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪਿਛਲੇ ਕੁਝ ਦਿਨਾਂ ਤੋਂ ਕਰੋਨਾ ਕੇਸਾਂ ਦੀ ਗਿਣਤੀ ਵਧ ਰਹੀ ਹੈ। ਜੋ ਚਿੰਤਾ ਦਾ ਵਿਸ਼ਾ ਹੈ। ਉਥੇ ਹੀ ਸਰਕਾਰ ਵੱਲੋਂ ਸਾਰੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਤਾਂ ਜੋ ਸੂਬੇ ਅੰਦਰ ਕਰੋਨਾ ਦੀ ਦੂਜੀ ਲਹਿਰ ਨੂੰ ਵਧਣ ਤੋਂ ਰੋਕਿਆ ਜਾ ਸਕੇ। ਪਿਛਲੇ ਕੁਝ ਦਿਨਾਂ ਦੌਰਾਨ ਹੀ ਬਹੁਤ ਸਾਰੇ ਵਿਦਿਅਕ ਅਦਾਰਿਆਂ ਵਿੱਚ ਅਧਿਆਪਕ ਅਤੇ ਵਿਦਿਆਰਥੀ ਕਰੋਨਾ ਦੀ ਚਪੇਟ ਵਿੱਚ ਰਹੇ ਹਨ।

ਹੁਣ ਪੰਜਾਬ ਅੰਦਰ ਲਾਕ ਡਾਊਨ ਲਗਣ ਦੀਆਂ ਖਬਰਾਂ ਬਾਰੇ ਸਰਕਾਰ ਵਲੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਅੰਦਰ ਪਿਛਲੇ ਕੁਝ ਦਿਨਾਂ ਤੋਂ ਕਰੋਨਾ ਕੇਸਾਂ ਵਿੱਚ ਤੇਜ਼ੀ ਦੇਖੀ ਗਈ ਹੈ। ਜਿਸ ਨਾਲ ਕਰੋਨਾ ਦੀ ਦੂਜੀ ਲਹਿਰ ਫਿਰ ਤੋਂ ਪੰਜਾਬ ਵਿੱਚ ਭਾਰੂ ਹੁੰਦੀ ਨਜ਼ਰ ਆ ਰਹੀ ਹੈ। ਕਰੋਨਾ ਨੂੰ ਵੇਖਦੇ ਹੋਏ ਕੁਝ ਲੋਕਾਂ ਵੱਲੋਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਕਿ ਸੂਬਾ ਸਰਕਾਰ ਵੱਲੋਂ ਕੁਝ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ।

ਸੋਸ਼ਲ ਮੀਡੀਆ ਤੇ ਚੱਲ ਰਹੀਆਂ ਇਨ੍ਹਾਂ ਝੂਠੀਆਂ ਖਬਰਾਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸਪੱਸ਼ਟੀਕਰਨ ਦਿੱਤਾ ਗਿਆ ਹੈ। ਤਾਂ ਜੋ ਲੋਕ ਝੂਠੀਆਂ ਖਬਰਾਂ ਤੋਂ ਬਚ ਸਕਣ। ਸੂਬੇ ਦੀ ਕੈਪਟਨ ਸਰਕਾਰ ਨੇ ਕਿਹਾ ਹੈ ਕਿ ਅਜਿਹੀਆਂ ਝੂਠੀਆਂ ਅਫਵਾਹਾਂ ਫੈਲਾਉਣ ਵਾਲੇ ਖਿਲਾਫ ਆਈ ਟੀ ਐਕਟ ਅਧੀਨ ਕੇਸ ਦਰਜ ਹੋ ਸਕਦਾ ਹੈ| ਪੰਜਾਬ ਸਰਕਾਰ ਨੇ ਇਹੋ ਜਿਹੀਆਂ ਖਬਰਾਂ ਤੋਂ ਪੰਜਾਬ ਦੇ ਲੋਕਾਂ ਨੂੰ ਸੁਚੇਤ ਰਹਿਣ ਲਈ ਅਪੀਲ ਕੀਤੀ ਹੈ| ਕੁਝ ਸ਼ਰਾਰਤੀ ਲੋਕਾਂ ਵੱਲੋਂ ਪੰਜਾਬ ਸਰਕਾਰ ਦੇ ਨਾਮ ਤੇ ਕੁਝ ਦਿਸ਼ਾ ਨਿਰਦੇਸ਼ ਵਾਇਰਲ ਕੀਤੇ ਜਾ ਰਹੇ ਨੇ ਕੇ ਸਰਕਾਰ ਮੁੜ ਤੋਂ ਤਾਲਾ ਬੰਦੀ ਕਰ ਰਹੀ ਹੈ।

ਇਨ੍ਹਾਂ ਗੱਲਾਂ ਦਾ ਸਪੱਸ਼ਟੀ ਕਰਨ ਪੰਜਾਬ ਸਰਕਾਰ ਵੱਲੋਂ ਦਿੱਤਾ ਗਿਆ ਹੈ ਕਿ ਕੋਈ ਵੀ ਤਾਲਾ ਬੰਦੀ ਨਹੀਂ ਕੀਤੀ ਜਾ ਰਹੀ। ਸਰਕਾਰ ਨੇ ਇਨ੍ਹਾਂ ਖਬਰਾਂ ਦੀ ਕ-ਟਿੰ-ਗ ‘ਤੇ ‘ਫੇਕ’ ਦੀ ਮੋਹਰ ਲਾਉਂਦਿਆਂ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕੀ ਕਿਸੇ ਵੀ ਤਰ੍ਹਾਂ ਦਾ ਫਿਲਹਾਲ ਕੋਈ ਲਾਕ ਡਾਊਨ ਨਹੀਂ ਲੱਗਣ ਜਾ ਰਿਹਾ ਹੈ। ਇਸ ਤਰਾਂ ਹੀ ਸ਼ਨੀਵਾਰ ਤੇ ਐਤਵਾਰ ਸਬੰਧੀ ਲਾਕ ਡਾਊਨ ਦੀਆਂ ਖਬਰਾਂ ਬਿਲਕੁਲ ਝੂਠ ਹਨ । ਇਸ ਲਈ ਸੂਬੇ ਦੇ ਲੋਕਾਂ ਨੂੰ ਘ-ਬ-ਰਾ-ਉ-ਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਨੂੰ ਠੱਲ੍ਹ ਪਾਉਣ ਦੀ ਜ਼ਰੂਰਤ ਹੈ ਜੋ ਲੋਕਾਂ ਨੂੰ ਗੁ-ਮ-ਰਾ-ਹ ਕਰ ਰਹੇ ਹਨ।