ਤਾਜਾ ਵੱਡੀ ਖਬਰ
ਪੰਜਾਬ ਵਿੱਚ ਆਏ ਦਿਨ ਹੀ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਲਈ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ। ਬੱਚਿਆਂ ਦੀਆਂ ਸਹੂਲਤਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਸਮੇਂ ਸਮੇਂ ਤੇ ਬਹੁਤ ਸਾਰੀਆਂ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਜੋ ਸਮੇਂ ਦੇ ਅਨੁਸਾਰ ਤੇ ਲੋਕਾਂ ਦੀਆਂ ਮੰਗਾਂ ਦੇ ਅਨੁਸਾਰ ਕਰਨੀਆਂ ਜ਼ਰੂਰੀ ਹਨ। ਕੋਰੋਨਾ ਕਾਲ ਦੇ ਸਮੇਂ ਤੋਂ ਲੈ ਕੇ ਹੁਣ ਤੱਕ ਸਰਕਾਰ ਵੱਲੋਂ ਬੱਚਿਆਂ ਨੂੰ ਬਹੁਤ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਗਈਆਂ ਹਨ।
ਜਿਸ ਨਾਲ ਬੱਚਿਆਂ ਦੇ ਵਿਦਿਅਕ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ ।ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਉਦਮਾਂ ਕਾਰਨ ਲੋਕਾਂ ਵਿਚ ਖੁਸ਼ੀ ਪਾਈ ਜਾ ਰਹੀ ਹੈ। ਆਏ ਦਿਨ ਹੀ ਕੀਤੇ ਜਾਣ ਵਾਲੇ ਅਜੇਹੇ ਐਲਾਨਾਂ ਨਾਲ ਸਕੂਲ ਆਉਣ ਵਾਲੇ ਬੱਚਿਆਂ ਵਿੱਚ ਪਹਿਲਾ ਦੇ ਮੁਕਾਬਲੇ ਵਧੇਰੇ ਉਤਸ਼ਾਹ ਵੇਖਿਆ ਜਾ ਰਿਹਾ ਹੈ। ਕੈਪਟਨ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਦਾ ਨਵੀਨੀ ਕਰਨ ਕੀਤਾ ਜਾ ਰਿਹਾ ਹੈ। ਜਿੱਥੇ ਸੂਬੇ ਦੇ ਸਭ ਸਕੂਲਾਂ ਨੂੰ ਸਮਾਰਟ ਸਕੂਲ ਵਜੋਂ ਤਬਦੀਲ ਕੀਤਾ ਜਾ ਰਿਹਾ ਹੈ।
ਉਥੇ ਹੀ ਕਰੋਨਾ ਦੇ ਦੌਰਾਨ ਬੱਚਿਆਂ ਦੀ ਪੜ੍ਹਾਈ ਦਾ ਨੁ-ਕ-ਸਾ-ਨ ਨਾ ਹੋਵੇ ਇਸ ਲਈ ਸੂਬਾ ਸਰਕਾਰ ਵੱਲੋਂ ਇਸ ਵਿੱਚ ਵੀ ਕਾਫੀ ਕਟੌਤੀ ਕੀਤੀ ਗਈ ਹੈ। ਹੁਣ ਇਕ ਵਾਰ ਫਿਰ ਪੰਜਾਬ ਦੇ ਸਕੂਲਾਂ ਲਈ ਇੱਕ ਫ਼ਰਮਾਨ ਜਾਰੀ ਹੋਇਆ ਹੈ ਜਿਸ ਦੀ ਜਾਣਕਾਰੀ ਸਾਹਮਣੇ ਆਈ ਹੈ। ਸੂਬੇ ਅੰਦਰ ਜਿੱਥੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਸੀ ,ਉਸ ਵਿੱਚ ਇੱਕ ਵਾਰ ਫਿਰ ਤੋਂ ਤਬਦੀਲੀ ਕੀਤੀ ਗਈ ਹੈ। ਸਰਕਾਰ ਵੱਲੋਂ ਪੰਜਾਬ ਦੇ ਸਾਰੇ ਵਿਦਿਅਕ ਅਦਾਰਿਆਂ ਨੂੰ 15 ਮਾਰਚ ਤੱਕ ਸਵੇਰੇ 9 ਵਜੇ ਹੀ ਖੋਲ੍ਹੇ ਜਾਣ ਦਾ ਐਲਾਨ ਕੀਤਾ ਗਿਆ ਹੈ।
ਓਥੇ ਹੀ ਸਕੂਲਾਂ ਨੂੰ ਬੰਦ ਕਰਨ ਦਾ ਸਮਾਂ ਵੀ ਤਿੰਨ ਵਜੇ ਹੀ ਤੈਅ ਕੀਤਾ ਗਿਆ ਹੈ। ਜਾਰੀ ਆਦੇਸ਼ ਦੇ ਮੁਤਾਬਕ ਪ੍ਰਾਇਮਰੀ ਸਕੂਲ ਬਾਅਦ ਦੁਪਹਿਰ 3 ਵਜੇ ਤੱਕ, ਮਿਡਲ, ਹਾਈ ਤੇ ਸੀਨੀਅਰ ਸਕੈਂਡਰੀ ਸਕੂਲਾਂ ਨੂੰ ਬੰਦ ਕਰਨ ਦਾ ਸਮਾਂ 3 ਵਜ ਕੇ 20 ਮਿੰਟ ਤੱਕ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਕੀਤੇ ਗਏ ਇਸ ਸਮੇਂ ਦੀ ਜਾਣਕਾਰੀ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦਿੱਤੀ। ਉਹਨਾਂ ਦੱਸਿਆ ਕਿ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਸਕੂਲ ਦੇ ਸਮੇਂ ਸਬੰਧੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸਕੂਲ ਦੇ ਸਮੇਂ ਦੀ ਤਬਦੀਲੀ ਕਰਨ ਲਈ ਕਿਹਾ ਹੈ, ਜਿਸ ਦੇ ਅਨੁਸਾਰ ਸਕੂਲ ਹੁਣ 9 ਵਜੇ ਹੀ ਖੁੱਲ੍ਹਣਗੇ ।
Previous Postਅਚਾਨਕ ਵਧੇ ਕੋਰੋਨਾ ਕੇਸਾਂ ਕਰਕੇ ਪੰਜਾਬ ਚ ਅੱਜ ਤੋਂ ਲਾਗੂ ਹੋ ਗਿਆ ਇਹ
Next Postਪੰਜਾਬ ਚ ਦਿਨ ਦਿਹਾੜੇ ਹੋ ਗਿਆ ਇਥੇ ਅਜਿਹਾ ਕਾਂਡ ਹਰ ਕੋਈ ਰਹਿ ਗਿਆ ਹੱਕਾ ਬੱਕਾ – ਤਾਜਾ ਵੱਡੀ ਖਬਰ