ਆਈ ਤਾਜਾ ਵੱਡੀ ਖਬਰ
ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜ ਦੇ ਲੋਕਾਂ ਲਈ ਬਹੁਤ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਜਿੱਥੇ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਕਰੋਨਾ ਸਬੰਧੀ ਵੀ ਕਈ ਤਰਾਂ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਉਥੇ ਹੀ ਸੂਬਾ ਸਰਕਾਰ ਵੱਲੋਂ ਆਏ ਦਿਨ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜਿੱਥੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੂਬੇ ਦੇ ਕਿਸਾਨਾਂ ਦਾ ਸਾਥ ਦਿੱਤਾ ਗਿਆ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਜਾਰੀ ਕਿਸਾਨੀ ਸੰਘਰਸ਼ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਭਰਪੂਰ ਸਮਰਥਨ ਦਿਤਾ ਗਿਆ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਕੁਝ ਦਿਨ ਪਹਿਲਾਂ ਮੰਤਰੀ ਮੰਡਲ ਦੀ ਬੈਠਕ ਕਰ ਕੇ ਮੀਟਿੰਗ ਦੌਰਾਨ ਹੀ 8 ਮਾਰਚ ਨੂੰ ਵਿੱਤੀ ਸਾਲ 2021 -22 ਲਈ ਪੰਜਾਬ ਦਾ ਬਜਟ ਪੇਸ਼ ਕਰਨ ਦਾ ਐਲਾਨ ਕੀਤਾ ਗਿਆ ਸੀ । ਜਿਸ ਨੂੰ ਬਾਅਦ ਵਿੱਚ ਕੁਝ ਕਾਰਨਾਂ ਕਰਕੇ 8 ਮਾਰਚ ਤੋਂ ਤਬਦੀਲ ਕਰਕੇ 5 ਮਾਰਚ ਨੂੰ ਬਜਟ ਪੇਸ਼ ਕਰਨ ਦੀ ਮਿਤੀ ਦਾ ਐਲਾਨ ਕੀਤਾ ਗਿਆ ਸੀ। ਹੁਣ ਕੈਪਟਨ ਸਰਕਾਰ ਵੱਲੋਂ ਫਿਰ ਤੋਂ ਆਪਣਾ ਇਹ ਫੈਸਲਾ ਬਦਲਿਆ ਗਿਆ ਹੈ ਤੇ ਹੁਣ ਹੋਰ ਤਰੀਕ ਦਾ ਐਲਾਨ ਕੀਤਾ ਗਿਆ ਹੈ।
ਅੱਜ ਪੰਜਾਬ ਸਰਕਾਰ ਵੱਲੋਂ ਬਜਟ ਪੇਸ਼ ਕਰਨ ਦੀ ਤਰੀਕ ਨੂੰ ਇਕ ਵਾਰ ਫਿਰ ਤੋਂ ਬਦਲ ਦਿੱਤਾ ਗਿਆ ਹੈ। ਪਹਿਲਾਂ ਵੀ ਸਰਕਾਰ ਵੱਲੋਂ ਬਜਟ ਪੇਸ਼ ਕਰਨ ਦੀ ਤਰੀਕ 8 ਮਾਰਚ ਤਹਿ ਕੀਤੀ ਗਈ ਸੀ। ਜਿਸ ਨੂੰ ਬਦਲ ਕੇ 5 ਮਾਰਚ ਕਰ ਦਿੱਤਾ ਗਿਆ ਸੀ। ਕਿਉਂਕਿ ਵਿਰੋਧੀ ਧਿਰਾਂ ਵੱਲੋਂ ਬੇਨਤੀ ਕਰਨ ਤੇ ਇਸ ਬਜਟ ਨੂੰ 5 ਮਾਰਚ ਨੂੰ ਪੇਸ਼ ਕਰਨ ਦਾ ਐਲਾਨ ਕੀਤਾ ਗਿਆ ਸੀ। ਬਜਟ ਸੈਸ਼ਨ 10 ਮਾਰਚ ਤੱਕ ਹੈ। ਕਿਸੇ ਕਾਰਨ ਫਿਰ ਤੋਂ ਹੁਣ ਬਜਟ ਸੈਸ਼ਨ ਦੀ ਤਰੀਕ ਵਿੱਚ ਬਦਲਾਅ ਕੀਤਾ ਗਿਆ ਹੈ।
ਜਿਸ ਨੂੰ ਹੁਣ 5 ਮਾਰਚ ਤੋਂ ਬਦਲ ਕੇ 8 ਮਾਰਚ ਕਰ ਦਿੱਤਾ ਗਿਆ ਹੈ। ਹੁਣ ਪੰਜਾਬ ਦੀ ਵਿਧਾਨ ਸਭਾ ਵਿਚ 8 ਮਾਰਚ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ। ਪੇਸ਼ ਕੀਤੇ ਜਾਣ ਵਾਲੇ ਇਸ ਬਜਟ ਦੀ ਬਹਿਸ ਲਈ ਦੋ ਦਿਨ ਹੀ ਬਚਣਗੇ। ਸਰਕਾਰ ਵੱਲੋਂ ਕੀਤੇ ਗਏ ਐਲਾਨ ਦੇ ਨਾਲ ਹੀ 8 ਮਾਰਚ ਨੂੰ ਪੇਸ਼ ਕੀਤੇ ਜਾਣ ਵਾਲੇ ਬਜਟ ਵੱਲ ਸਭ ਦੀ ਨਜ਼ਰ ਹੈ।
Previous Postਚਲ ਰਹੇ ਕਿਸਾਨ ਸੰਘਰਸ਼ ਵਿਚਕਾਰ-ਮੋਦੀ ਸਰਕਾਰ ਲਈ ਆਈ ਮਾੜੀ ਖਬਰ, ਲੱਗਾ ਇਹ ਵੱਡਾ ਝੱਟਕਾ
Next Postਸਾਵਧਾਨ : ਪੰਜਾਬ ਚ ਇਥੇ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਲਈ ਹੋ ਗਿਆ ਇਹ ਐਲਾਨ