ਆਈ ਤਾਜਾ ਵੱਡੀ ਖਬਰ
ਮੌਸਮ ਵਿਭਾਗ ਵੱਲੋਂ ਸਮੇਂ ਸਮੇਂ ਤੇ ਆਉਣ ਵਾਲੇ ਦਿਨਾਂ ਦੇ ਮੌਸਮ ਸਬੰਧੀ ਜਾਣਕਾਰੀ ਮੁਹਇਆ ਕਰਵਾਈ ਜਾਂਦੀ ਹੈ। ਪੰਜਾਬ ਦੇ ਮੌਸਮ ਵਿਚ ਪਿਛਲੇ ਕੁਝ ਦਿਨਾਂ ਤੋਂ ਤਬਦੀਲੀ ਦੇਖੀ ਜਾ ਰਹੀ ਹੈ। ਜਿੱਥੇ ਲੋਕਾਂ ਨੂੰ ਸਵੇਰੇ ਸ਼ਾਮ ਠੰਡ ਦਾ ਅਹਿਸਾਸ ਹੁੰਦਾ ਹੈ ਉਥੇ ਹੀ ਪਿਛਲੇ ਕੁਝ ਦਿਨਾਂ ਦੇ ਸਮੇਂ ਤੋਂ ਗਰਮੀ ਦਾ ਅਹਿਸਾਸ ਵੀ ਹੋ ਰਿਹਾ ਹੈ। ਅਪ੍ਰੈਲ, ਮਈ ਵਿੱਚ ਪੈਣ ਵਾਲੀ ਗਰਮੀ ਇਸ ਵਾਰ ਲੋਕਾਂ ਨੂੰ ਫਰਵਰੀ ਮਹੀਨੇ ਵਿੱਚ ਹੀ ਮਹਿਸੂਸ ਹੋਣੀ ਸ਼ੁਰੂ ਹੋ ਗਈ ਸੀ। ਜਿਸ ਕਾਰਨ ਆਉਣ ਵਾਲੇ ਗਰਮੀ ਦੇ ਮਹੀਨਿਆ ਬਾਰੇ ਸੋਚ ਕੇ ਲੋਕ ਹੈਰਾਨ ਹਨ।
ਜਿੱਥੇ ਪਹਾੜਾਂ ਵਿਚ ਹੋ ਰਹੀ ਬਰਫ ਬਾਰੀ ਦਾ ਅਸਰ ਮੈਦਾਨੀ ਇਲਾਕਿਆਂ ਵਿੱਚ ਵੇਖਿਆ ਜਾਂਦਾ ਹੈ। ਉਥੇ ਹੀ ਪੰਜਾਬ ਦੇ ਮੌਸਮ ਵਿਚ ਪਿਛਲੇ ਕੁਝ ਦਿਨਾਂ ਤੋਂ ਗਰਮੀ ਆਪਣੇ ਹੋਣ ਦਾ ਅਹਿਸਾਸ ਕਰਵਾ ਰਹੀ ਹੈ। ਪਿਛਲੇ ਦਿਨੀਂ ਜਿੱਥੇ ਹਿਮਾਚਲ ਵਿਚ ਬਰਫ ਬਾਰੀ ਹੋਈ ਹੈ, ਉੱਥੇ ਪੰਜਾਬ ਅੰਦਰ ਤਾਪਮਾਨ ਵਿੱਚ ਕਾਫੀ ਵਾਧਾ ਦਰਜ ਕੀਤਾ ਗਿਆ ਹੈ। ਪੰਜਾਬ ਵਿੱਚ ਇਸ ਤਰੀਕ ਨੂੰ ਆ ਸਕਦਾ ਹੈ ਮੀਂਹ ਤੇ ਗੜ੍ਹੇ, ਜਿਸ ਸਬੰਧੀ ਮੌਸਮ ਵਿਭਾਗ ਵੱਲੋਂ ਜਾਣਕਾਰੀ ਦਿੱਤੀ ਗਈ ਹੈ।
ਭਾਰਤ ਦੇ ਪੱਛਮੀ ਹਿਮਾਲਿਆ ਖੇਤਰ ਵਿੱਚ ਨਵੀਂ ਪੱਛਮੀ ਗੜਬੜੀ ਦੇ ਕਾਰਨ 5 ਮਾਰਚ ਤੋਂ ਪਹਾੜੀ ਖੇਤਰਾਂ ਵਿਚ ਬਰਫ ਬਾਰੀ ਅਤੇ ਬਾਰਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਵੀ ਬੱਦਲ ਵਾਈ ਤੇ ਨਾਲ ਭਾਰੀ ਬਰਸਾਤ ਵੀ ਹੋ ਸਕਦੀ ਹੈ। ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ 6 ਅਤੇ 7 ਮਾਰਚ ਨੂੰ ਪੰਜਾਬ ਵਿੱਚ ਭਾਰੀ ਬਾਰਸ਼ ਅਤੇ ਗ-ੜ੍ਹੇ-ਮਾ-ਰੀ ਹੋ ਸਕਦੀ ਹੈ। ਇਸ ਦੇ ਨਾਲ ਲੱਗਦੇ ਖੇਤਰਾਂ ਜਿਵੇਂ ਹਰਿਆਣਾ, ਚੰਡੀਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਵਿਚ ਵੀ 7 ਮਾਰਚ ਨੂੰ ਤੇਜ਼ ਹਨੇਰੀ, ਬਿਜਲੀ ਗੜਕਣ ,ਅਤੇ ਮੀਂਹ ਪੈ ਸਕਦਾ ਹੈ।
ਭਾਰਤੀ ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ 5 ਮਾਰਚ ਦੀ ਰਾਤ ਤੋਂ ਹੀ ਹਿਮਾਲਿਆ ਖੇਤਰਾਂ ਅਤੇ 6 ਮਾਰਚ ਤੋਂ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਪੱਛਮੀ ਗੜਬੜੀ ਦੇ ਕਾਰਨ ਬਰਫ ਬਾਰੀ ਅਤੇ ਬਰਸਾਤ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਭਾਰਤ ਦੇ ਮੌਸਮ ਦੀ ਗੱਲ ਕੀਤੀ ਜਾਵੇ ਤਾਂ ਜਿਥੇ ਫਰਵਰੀ ਦੇ ਮਹੀਨੇ ਵਿੱਚ ਠੰਢ ਪੈਂਦੀ ਹੈ, ਉਥੇ ਹੀ ਮੌਸਮ ਵਿੱਚ ਆਈ ਤਬਦੀਲੀ ਕਾਰਨ ਅਪ੍ਰੈਲ ਮਈ ਵਿੱਚ ਹੋਣ ਵਾਲੀ ਗਰਮੀ ਫਰਵਰੀ ਵਿੱਚ ਹੀ ਮਹਿਸੂਸ ਹੋਣ ਲੱਗ ਪਈ ਹੈ।
Previous Postਪੰਜਾਬ ਚ ਇਥੇ 14 ਵਿਦਿਆਰਥੀ ਅਤੇ 2 ਅਧਿਆਪਕ ਨਿਕਲੇ ਕੋਰੋਨਾ ਦੇ ਪੌਜੇਟਿਵ , ਮਚੀ ਹਾਹਾਕਾਰ
Next Postਕਿਸਾਨ ਧਰਨੇ ਤੋਂ ਹੁਣ ਆ ਗਈ ਅਜਿਹੀ ਖਬਰ – ਸੋਚਾਂ ਚ ਪਈ ਮੋਦੀ ਸਰਕਾਰ