ਆਈ ਤਾਜਾ ਵੱਡੀ ਖਬਰ
ਸੂਬੇ ਦੀ ਸੁਰੱਖਿਆ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਜਿਸ ਨਾਲ ਸੂਬੇ ਅੰਦਰ ਅਮਨ ਤੇ ਸ਼ਾਂਤੀ ਨੂੰ ਬਣਾ ਕੇ ਰੱਖਿਆ ਜਾ ਸਕੇ। ਉੱਥੇ ਹੀ ਸਰਕਾਰ ਵੱਲੋਂ ਸਮੇਂ ਸਮੇਂ ਤੇ ਬਹੁਤ ਸਾਰੀਆਂ ਪਾਬੰਦੀਆਂ ਵੀ ਲਗਾਈਆਂ ਜਾਂਦੀਆਂ ਹਨ। ਉਥੇ ਹੀ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਵੀ ਨੱਥ ਪਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ , ਜੋ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰਦੇ ਹਨ। ਕਿਉਂਕਿ ਕੁਝ ਅਜਿਹੇ ਸ਼ਰਾਰਤੀ ਅਨਸਰ ਹੁੰਦੇ ਹਨ, ਜੋ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਦੇਣ ਲਈ ਕਿਸੇ ਨਾ ਕਿਸੇ ਮੌਕੇ ਦੀ ਭਾਲ ਵਿੱਚ ਰਹਿੰਦੇ ਹਨ।
ਸੂਬਾ ਸਰਕਾਰ ਵੱਲੋਂ ਪਹਿਲਾਂ ਵੀ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਚੁੱਕੀਆਂ ਹਨ। ਜਿਸ ਨਾਲ ਸੂਬੇ ਵਿੱਚ ਹੋਣ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਹੁਣ ਪੰਜਾਬ ਵਿੱਚ ਇੱਥੇ 2 ਮਈ ਤੱਕ ਲਈ ਇਹ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ। ਜ਼ਿਲ੍ਹਾ ਜਲੰਧਰ ਦੇ ਵਿੱਚ ਹੁਣ ਕਈ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਪੁਲਿਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ, ਜਿਲੇ ਦੀ ਹੱਦ ਅੰਦਰ ਪੈਂਦੇ ਸਾਰੇ ਹੋਟਲਾਂ, ਰੈਸਟੋਰੈਂਟਾਂ, ਪੱਬ ਅਤੇ ਬਾਰ ਵਿੱਚ ਆਉਣ ਵਾਲੇ ਗਾਹਕਾਂ ਲਈ ਦਾਖਲ ਹੋਣ, ਅਤੇ ਖਾਣ ਪੀਣ ਤੇ ਸ਼ਰਾਬ ਆਦਿ ਦਾ ਸਮਾਂ ਤੈਅ ਕਰ ਦਿੱਤਾ ਗਿਆ ਹੈ।
ਇਸ ਤੋਂ ਬਿਨਾਂ ਉਥੇ ਮਿਊਜ਼ਿਕ ਵੀ ਰਾਤ 10 ਵਜੇ ਤੱਕ ਵਧਾਇਆ ਜਾਵੇਗਾ। 11 ਵਜੇ ਤੋਂ ਬਾਅਦ ਕੋਈ ਵੀ ਨਵਾਂ ਗਾਹਕ ਇਨ੍ਹਾਂ ਥਾਵਾਂ ਤੇ ਦਾਖਲ ਨਹੀਂ ਹੋ ਸਕੇਗਾ। 12 ਵਜੇ ਤੱਕ ਇਨ੍ਹਾਂ ਸਭ ਨੂੰ ਬੰਦ ਕੀਤਾ ਜਾਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਵਾਹਨ ਖੜ੍ਹੇ ਕਰਨ ਵਾਲੀ ਹਰ ਜਗ੍ਹਾ ਉਪਰ ਸੀਸੀਟੀਵੀ ਕੈਮਰਿਆਂ ਨੂੰ ਲਾਜ਼ਮੀ ਕੀਤਾ ਗਿਆ ਹੈ। ਜਿਨ੍ਹਾਂ ਦੇ ਜਰੀਏ ਹਰ ਗੱਡੀ ਦੀ ਨੰਬਰ ਪਲੇਟ ਨੂੰ ਅਸਾਨੀ ਨਾਲ ਪੜਿਆ ਜਾ ਸਕੇ। ਤੇ ਅੰਦਰ ਆਉਣ ਜਾਣ ਵਾਲੇ ਹਰ ਵਿਅਕਤੀ ਦੀ ਤਸਵੀਰ ਸਾਫ ਦਿਖਾਈ ਦੇਵੇ।
ਇਸ ਤੋਂ ਇਲਾਵਾ ਮੈਰਿਜ ਪੈਲੇਸ ,ਹੋਟਲ ,ਗੈਸਟ ਹਾਊਸ, ਸਰਾਂ ਅਤੇ ਮੋਟਲ ਵਿੱਚ ਵੀ ਸੀ ਸੀ ਟੀ ਵੀ ਕੈਮਰੇ ਲਗਾਉਣੇ ਲਾਜ਼ਮੀ ਕੀਤੇ ਗਏ ਹਨ। ਤੇ ਉਥੇ ਠਹਿਰਨ ਵਾਲੇ ਹਰ ਵਿਅਕਤੀ ਦੀ ਜਾਣਕਾਰੀ ਹੋਣੀ ਲਾਜ਼ਮੀ ਕੀਤੀ ਗਈ ਹੈ। ਇਨ੍ਹਾਂ ਜਗ੍ਹਾ ਉਪਰ ਆਉਣ ਜਾਣ ਵਾਲੇ ਹਰ ਵਿਅਕਤੀ ਦਾ ਰਿਕਾਰਡ ਦਰਜ ਕਰਕੇ ਸਬੰਧਤ ਥਾਣਾ ਅਫਸਰ ਨੂੰ ਭੇਜਣਾ ਲਾਜ਼ਮੀ ਕੀਤਾ ਗਿਆ ਹੈ। ਸ਼ਰਾਬ ਦੇ ਠੇਕਿਆਂ ਨੂੰ ਲਾਇਸੰਸ ਦੀਆਂ ਸ਼ਰਤਾਂ ਦੇ ਅਨੁਸਾਰ 11 ਵਜੇ ਤੋਂ ਪਹਿਲਾਂ ਬੰਦ ਕਰਨੇ ਲਾਜ਼ਮੀ ਕੀਤੇ ਗਏ ਹਨ। ਇਹ ਨਿਯਮ 2 ਮਈ ਤੱਕ ਲਾਗੂ ਰਹਿਣਗੇ। ਅਗਰ ਕੋਈ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
Previous Postਹੁਣੇ ਹੁਣੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਉਹਨਾਂ ਦੀ ਪਤਨੀ ਗੁਰਸ਼ਰਨ ਕੌਰ ਬਾਰੇ ਆਈ ਇਹ ਵੱਡੀ ਖਬਰ
Next Postਹੋਣਗੀਆਂ ਜੇਬਾਂ ਢਿਲੀਆਂ : ਗੈਸ ਸਲੰਡਰ ਅਤੇ ਪਟਰੋਲ ਤੋਂ ਬਾਅਦ ਹੁਣ 1 ਅਪ੍ਰੈਲ ਤੋਂ ਹੋਣ ਜਾ ਰਹੀ ਇਸ ਬੇਹੱਦ ਖਾਸ ਚੀਜ ਮਹਿੰਗੀ