ਆਈ ਤਾਜਾ ਵੱਡੀ ਖਬਰ
ਦੇਸ਼ ਵਿੱਚ ਜਿੱਥੇ ਕਿਸਾਨੀ ਸੰਘਰਸ਼ ਨੂੰ ਚੱਲਦੇ ਹੋਏ ਤਿੰਨ ਮਹੀਨੇ ਤੋਂ ਉੱਪਰ ਸਮਾਂ ਹੋ ਚੁੱਕਾ ਹੈ। ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਤੇ ਕਿਸਾਨ ਆਗੂਆਂ ਵਿਚਕਾਰ ਹੁਣ ਤੱਕ ਹੋਈਆਂ ਸਾਰੀਆਂ ਮੀਟਿੰਗ ਬੇਨਤੀਜਾ ਰਹੀਆਂ ਹਨ। ਜਿਥੇ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਵਿੱਚ ਸੋਧ ਪ੍ਰਸਤਾਵ ਜਾਰੀ ਕੀਤਾ ਗਿਆ। ਓਥੇ ਹੀ ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ।
ਕੇਂਦਰ ਸਰਕਾਰ ਦੇ ਇਸ ਫੈਸਲੇ ਕਾਰਨ ਹੀ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਟੁੱਟ ਚੁੱਕਾ ਹੈ। ਜਿਸ ਦਾ ਖਮਿਆਜ਼ਾ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਵਿਚ ਹੋਈਆਂ ਨਗਰ ਨਿਗਮ ,ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿੱਚ ਭੁਗਤਣਾ ਪਿਆ ਹੈ। ਜਿੱਥੇ ਬਹੁਤ ਸਾਰੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਪਾਰਟੀ ਦਾ ਸਾਥ ਛੱਡਦੇ ਹੋਏ ਕਾਂਗਰਸ ਦਾ ਫੜਿਆ ਗਿਆ ਸੀ। ਉੱਥੇ ਹੀ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਈ ਇੱਕ ਮਾੜੀ ਖਬਰ ਸਾਹਮਣੇ ਆਈ ਹੈ। ਜਿਸ ਨਾਲ ਉਨ੍ਹਾਂ ਨੂੰ ਬਹੁਤ ਵੱਡਾ ਝਟਕਾ ਲੱਗਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਬਹੁਤ ਸਾਰੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਉਥੇ ਹੀ ਹੁਣ ਫਿਰੋਜ਼ਪੁਰ ਤੋਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਵੀਰਪਾਲ ਕੌਰ ਖੋਸਾ ਵੱਲੋਂ ਕਾਂਗਰਸ ਦਾ ਸਾਥ ਛੱਡਦੇ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ। ਉਨ੍ਹਾਂ ਵੱਲੋਂ ਅੱਜ ਇਹ ਕਦਮ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਚੁੱਕਿਆ ਗਿਆ ਹੈ। ਜਿੱਥੇ ਅੱਜ ਉਹ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਚੁੱਕੇ ਹਨ।
ਉੱਥੇ ਹੀ ਵੀਰਪਾਲ ਕੌਰ ਖੋਸਾ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਤੇ ਸੁਖਬੀਰ ਸਿੰਘ ਬਾਦਲ ਵੱਲੋਂ ਜੀ ਆਇਆਂ ਆਖਿਆ ਗਿਆ ਤੇ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਹੋਇਆ ਮਾਣ , ਸਤਿਕਾਰ ਦੇਣ ਦਾ ਭਰੋਸਾ ਦਿੱਤਾ ਗਿਆ ਹੈ। ਵੀਰਪਾਲ ਕੌਰ ਖੋਸਾ ਤਲਵੰਡੀ ਭਾਈ ਤੋ ਮਾਰਕੀਟ ਕਮੇਟੀ ਦੇ ਮੈਂਬਰ ਵੀ ਹਨ। ਉਨ੍ਹਾਂ ਵੱਲੋਂ ਚੁੱਕੇ ਗਏ ਇਸ ਕਦਮ ਨਾਲ ਅੱਜ ਕਾਂਗਰਸ ਪਾਰਟੀ ਨੂੰ ਬਹੁਤ ਵੱਡਾ ਝਟਕਾ ਲਗਾ ਹੈ।
Previous Postਪੰਜਾਬ ਚ ਇਥੇ ਇਹਨਾਂ ਇਹਨਾਂ ਸਕੂਲਾਂ ਦੇ ਅਧਿਆਪਕ ਨਿਕਲੇ ਕੋਰੋਨਾ ਪੌਜੇਟਿਵ 3 ਦਿਨਾਂ ਲਈ ਇਹ ਸਕੂਲ ਕੀਤੇ ਬੰਦ
Next Postਪੰਜਾਬ ਚ ਸਫ਼ਰ ਕਰਨ ਵਾਲਿਆਂ ਲਈ ਆ ਰਹੀ ਮਾੜੀ ਖਬਰ – ਹੋਣ ਜਾ ਰਿਹਾ ਇਹ ਕੰਮ