ਨੌਕਰੀ ਕਰਨ ਵਾਲਿਆਂ ਲਈ ਆਈ ਵੱਡੀ ਖੁਸ਼ਖਬਰੀ – ਹੋਣ ਲੱਗਾ ਇਹ ਕੰਮ

ਆਈ ਤਾਜਾ ਵੱਡੀ ਖਬਰ 

ਕੇਂਦਰ ਸਰਕਾਰ ਵੱਲੋਂ ਸਮੇਂ-ਸਮੇਂ ਤੇ ਦੇਸ਼ ਦੇ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਕਰੋਨਾ ਦੇ ਦੌਰ ਦੌਰਾਨ ਪਹਿਲਾ ਹੀ ਲੋਕ ਆਰਥਿਕ ਮੰ-ਦੀ ਨਾਲ ਜੂਝ ਰਹੇ ਹਨ। ਇਸ ਲਈ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਵਿਧਾਵਾ ਦਿੱਤੀਆਂ ਜਾ ਰਹੀਆਂ ਹਨ। ਸੂਬਾ ਸਰਕਾਰ ਵੱਲੋਂ ਪਹਿਲਾਂ ਵੀ ਬਹੁਤ ਸਾਰੇ ਲੋਕਾਂ ਨੂੰ ਰੋਜ਼ਗਾਰ ਮੁਹਈਆ ਕਰਵਾਏ ਗਏ ਹਨ ਅਤੇ ਕਈ ਲਾਗੂ ਕੀਤੀਆਂ ਗਈਆਂ ਯੋਜਨਾਵਾਂ ਵਿੱਚ ਸੋਧ ਕੀਤੀ ਗਈ ਹੈ।

ਜਿਸ ਦਾ ਲਾਭ ਦੇਸ਼ ਦੇ ਲੋਕਾਂ ਨੂੰ ਪਹੁੰਚ ਸਕੇ। ਉਥੇ ਹੀ ਸੂਬਾ ਸਰਕਾਰ ਵੱਲੋਂ ਕੱਲ ਪੇਸ਼ ਕੀਤੇ ਗਏ ਬਜਟ ਵਿੱਚ ਹਰ ਵਰਗ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਿਆ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ ਬਹੁਤ ਸਾਰੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਵੀ ਦਿੱਤੇ ਜਾ ਰਹੇ ਹਨ। ਨੌਕਰੀ ਕਰਨ ਵਾਲਿਆਂ ਲਈ ਇਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਕੇਂਦਰ ਸਰਕਾਰ ਵੱਲੋਂ ਨੌਕਰੀ ਕਰਨ ਵਾਲਿਆਂ ਲਈ ਅਤੇ ਸਰਕਾਰੀ ਮੁਲਾਜ਼ਮਾਂ ਦੇ ਨਾਲ-ਨਾਲ ਪੈਨਸ਼ਨਰਾਂ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ।

ਜਿਸ ਵਿਚ ਕਰੋਨਾ ਸਮੇਂ ਰੋਕੇ ਗਏ ਮਹਿੰਗਾਈ ਭੱ-ਤੇ ਨੂੰ ਮੁੜ ਲਾਗੂ ਕੀਤਾ ਜਾ ਰਿਹਾ ਹੈ। ਜਿਸ ਦਾ ਫਾਇਦਾ ਸਾਰੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਹੋਵੇਗਾ। ਸਰਕਾਰ ਵੱਲੋਂ ਰੋਕੀਆਂ ਗਈਆਂ ਤਿੰਨ ਕਿਸ਼ਤਾਂ ਨੂੰ ਜਲਦੀ ਹੀ ਬਹਾਲ ਕਰ ਦਿੱਤਾ ਜਾਵੇਗਾ, ਜੋ 1 ਜੁਲਾਈ 2021 ਤੋਂ ਲਾਗੂ ਹੋਣਗੀਆਂ। ਇਸ ਸਮੇਂ ਕੇਂਦਰੀ ਕਰਮਚਾਰੀਆਂ ਨੂੰ 17 ਪ੍ਰਤਿਸ਼ਤ ਮਹਿੰਗਾਈ ਭੱਤਾ ਦਿੱਤਾ ਜਾ ਰਿਹਾ ਹੈ। ਮੰਤਰੀ ਮੰਡਲ ਨੇ ਇਸ ਵਿਚ 4 ਪ੍ਰਤੀਸ਼ਤ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਮਹਿੰਗਾਈ ਭੱਤਾ 21 ਪ੍ਰਤੀਸ਼ਤ ਹੋ ਜਾਵੇਗਾ। ਸਰਕਾਰ ਵੱਲੋਂ ਇਹ ਮਹਿੰਗਾਈ ਭੱਤਾ 1 ਜਨਵਰੀ 2021 ਤੋਂ ਰੋਕ ਦਿੱਤਾ ਗਿਆ ਸੀ।

ਰਾਜ ਸਭਾ ਵਿੱਚ ਇੱਕ ਲਿਖਤੀ ਜਵਾਬ ਵਿਚ ਵਿਤ ਰਾਜ ਮੰਤਰੀ ਅਨੁਰਾਗ ਠਾਕੁਰ ਵੱਲੋਂ ਦੱਸਿਆ ਗਿਆ ਹੈ ਕਿ ਰੋਕੇ ਗਏ ਇਸ ਮਹਿੰਗਾਈ ਭੱਤੇ ਦੀ ਕਿਸ਼ਤ ਜੋ ਕੇ 37,430,08 ਕਰੋੜ ਬਣੀ ਹੈ। ਬਚਤ ਕੀਤੀ ਗਈ ਇਸ ਰਕਮ ਦੀ ਵਰਤੋਂ ਕਰੋਨਾ ਨਾਲ ਨਜਿੱਠਣ ਲਈ ਕੀਤੀ ਜਾਵੇਗੀ। ਤਿੰਨ ਮਹੀਨੇ ਦੀਆਂ ਰੋਕੀਆਂ ਗਈਆਂ ਕਿਸ਼ਤਾਂ ਨੂੰ ਵੀ ਜਲਦ ਤੋਂ ਜਲਦ ਫੈਸਲਾ ਲੈ ਕੇ ਬਹਾਲ ਕਰ ਦਿੱਤਾ ਜਾਵੇਗਾ। ਕਰਮਚਾਰੀਆਂ ਅਤੇ ਪੈਨਸ਼ਨਰਾਂ ਵਿਚ ਖੁਸ਼ੀ ਦੀ ਲਹਿਰ ਹੈ।