ਆਈ ਤਾਜਾ ਵੱਡੀ ਖਬਰ
ਚੀਨ ਦੇ ਸ਼ਹਿਰ ਵੁਹਾਨ ਤੋਂ ਸ਼ੁਰੂ ਹੋਈ ਕਰੋਨਾ ਨੇ ਸਾਰੀ ਦੁਨੀਆਂ ਵਿੱਚ ਫਿਰ ਤੋਂ ਹਾਹਾਕਾਰ ਮਚਾ ਰੱਖੀ ਹੋਈ ਹੈ। ਜਿੱਥੇ ਕਰੋਨਾ ਨੂੰ ਲੈ ਕੇ ਵੈਕਸੀਨ ਦੀ ਸਪਲਾਈ ਸਭ ਦੇਸ਼ਾਂ ਵਿੱਚ ਕੀਤੀ ਜਾ ਰਹੀ ਹੈ। ਉਥੇ ਹੀ ਮੁੜ ਇਸ ਦਾ ਕਹਿਰ ਇਕ ਵਾਰ ਫਿਰ ਤੋਂ ਵੱਧਦਾ ਨਜ਼ਰ ਆ ਰਿਹਾ ਹੈ। ਜਿਸ ਕਾਰਨ ਬਹੁਤ ਸਾਰੇ ਦੇਸ਼ਾਂ ਵਿਚ ਫਿਰ ਤੋਂ ਤਾਲਾ ਬੰਦੀ ਕੀਤੀ ਜਾ ਰਹੀ ਹੈ। ਸਭ ਤੋਂ ਵੱਧ ਪ੍ਰਭਾਵਿਤ ਅਮਰੀਕਾ ਹੋਇਆ ਹੈ ਤੇ ਉਸ ਤੋਂ ਪਿੱਛੋਂ ਭਾਰਤ ਵਿੱਚ ਕਰੋਨਾ ਕੇਸਾਂ ਦੀ ਗਿਣਤੀ ਦੂਜੇ ਨੰਬਰ ਤੇ ਹੈ।
ਭਾਰਤ ਵਿੱਚ ਵੀ ਪਿਛਲੇ ਕਈ ਦਿਨਾਂ ਤੋਂ ਕਰੋਨਾ ਦੇ ਕੇਸਾਂ ਵਿੱਚ ਲਗਾ ਤਾਰ ਵਾਧਾ ਹੋ ਰਿਹਾ ਹੈ। ਜਿਸ ਨੂੰ ਵੇਖਦੇ ਹੋਏ ਸੂਬਾ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਹਦਾਇਤਾਂ ਨੂੰ ਮੁੜ ਜਾਰੀ ਕਰ ਦਿੱਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉੱਥੇ ਹੀ ਇਨ੍ਹਾਂ ਨਿਯਮਾਂ ਦੀ ਪਾਲਣਾ ਨਾ ਕਰਨ ਤੇ ਕਾਰਵਾਈ ਕੀਤੀ ਜਾਵੇਗੀ। ਪੰਜਾਬ ਦੇ 6 ਜਿਲਿਆਂ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਠੱ-ਲ੍ਹ ਪਾਉਣ ਲਈ ਰਾਤ ਦਾ ਕਰਫਿਊ ਲਗਾ ਦਿੱਤਾ ਗਿਆ ਸੀ ,
ਤਾਂ ਜੋ ਕਰੋਨਾ ਤੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਪਿਛਲੇ ਸਾਲ ਤੋਂ ਸ਼ੁਰੂ ਹੋਏ ਕਰੋਨਾ ਨੇ ਹੁਣ ਤੱਕ ਦੇਸ਼ ਅੰਦਰ ਬਹੁਤ ਜ਼ਿਆਦਾ ਨੁ-ਕ-ਸਾ-ਨ ਕੀਤਾ ਹੈ। ਉੱਥੇ ਹੀ ਸਾਰਾ ਦੇਸ਼ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਿਹਾ ਹੈ। ਪੰਜਾਬ ਚ ਹੁਣ ਇਥੇ, ਵੀ ਕਰਫਿਊ ਲਗਣ ਬਾਰੇ ਹੁਣੇ ਹੁਣੇ ਹੋ ਗਿਆ ਇਹ ਵੱਡਾ ਐਲਾਨ। ਪੰਜਾਬ ਅੰਦਰ ਪਿਛਲੇ ਕੁਝ ਦਿਨਾਂ ਤੋਂ ਕਰੋਨਾ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ । ਪੰਜਾਬ ਵਿਚ ਪਹਿਲਾਂ ਹੀ ਜਲੰਧਰ, ਨਵਾਂ ਸ਼ਹਿਰ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ ਤੇ ਪਟਿਆਲਾ ਜ਼ਿਲ੍ਹੇ ਵਿਚ ਰਾਤ ਦਾ ਕਰਫਿਊ ਲਾਗੂ ਹੋ ਚੁੱਕਾ ਹੈ।
ਜੋ ਰਾਤ 11 ਵਜੇ ਤੋਂ ਸ਼ੁਰੂ ਹੋ ਕੇ ਸਵੇਰੇ 5 ਵਜੇ ਤਕ ਜਾਰੀ ਰਹੇਗਾ। ਹੁਣ ਪੰਜਾਬ ਦੇ ਵਿਚ ਦੋ ਹੋਰ ਜ਼ਿਲਿਆਂ ਅੰਦਰ ਵੀ ਰਾਤ ਦਾ ਕਰਫਿਊ ਲਗਾਉਣ ਦੇ ਆਦੇਸ਼ ਲਾਗੂ ਕਰ ਦਿੱਤੇ ਗਏ ਹਨ। ਪੰਜਾਬ ਦੇ ਸਤਵੇਂ ਤੇ 8ਵੇਂ ਜ਼ਿਲ੍ਹੇ ਵਿਚ ਨਾਈਟ ਕਰਫਿਊ ਲੱਗ ਗਿਆ ਹੈ। ਮੋਹਾਲੀ ਤੇ ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਮੈਜਿਸਟਰੇਟ ਨੇ ਰਾਤੀਂ 11.00 ਵਜੇ ਤੋਂ ਸਵੇਰੇ 5.00 ਵਜੇ ਤੱਕ ਨਾਈਟ ਕਰਫਿਊ ਲਾਉਣ ਦਾ ਐਲਾਨ ਕੀਤਾ ਹੈ। ਹੁਣ ਪੰਜਾਬ ਅੰਦਰ ਅੱਠ ਜਿਲ੍ਹਿਆ ਵਿੱਚ ਰਾਤ ਦਾ ਕਰਫ਼ਿਊ ਲੱਗ ਚੁੱਕਾ ਹੈ। ਜਿਸ ਨਾਲ ਕਰੋਨਾ ਦੇ ਪਰਸਾਰ ਨੂੰ ਰੋਕਿਆ ਜਾ ਸਕੇ।
Previous Postਇੰਡੀਆ ਚ ਕੀ ਦੁਬਾਰਾ ਲਗੇਗਾ ਹੁਣ ਫਿਰ ਲਾਕ ਡਾਊਨ, ਅਚਾਨਕ ਵਧਿਆ ਕੋਰੋਨਾ – ਦੇਖੋ ਪੂਰੀ ਖਬਰ
Next Postਇਸ ਮਸ਼ਹੂਰ ਪੰਜਾਬੀ ਹਸਤੀ ਦੀ ਹੋਈ ਅਚਾਨਕ ਇਸ ਤਰਾਂ ਮੌਤ ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ