ਤਾਜਾ ਵੱਡੀ ਖਬਰ
ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਦੀ ਲਾਗ ਨੇ ਸਾਰੇ ਵਿਸ਼ਵ ਨੂੰ ਪ੍ਰਭਾਵਿਤ ਕੀਤਾ ਹੈ । ਇਸ ਦੀ ਚਪੇਟ ਵਿੱਚ ਆਉਣ ਵਾਲੇ ਬਹੁਤ ਸਾਰੇ ਦੇਸ਼ਾਂ ਨੂੰ ਜਾਨੀ ਮਾਲੀ ਨੁ-ਕ-ਸਾ-ਨ ਹੋਇਆ ਹੈ। ਇਸਦੇ ਚਲਦੇ ਹੋਏ ਸਭ ਦੇਸ਼ਾਂ ਵਿਚ ਬਹੁਤ ਸਾਰੇ ਲੋਕਾਂ ਦੀਆਂ ਨੌਕਰੀਆਂ ਚਲੀਆਂ ਗਈਆਂ, ਜਿਸ ਦਾ ਉਨ੍ਹਾਂ ਦੇਸ਼ਾਂ ਦੀ ਆਰਥਿਕ ਵਿਵਸਥਾ ਉਪਰ ਅਸਰ ਹੋਇਆ ਨਜ਼ਰ ਆ ਰਿਹਾ ਹੈ। ਦੁਨੀਆਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ ਕੀਤੀਆ ਜਾ ਰਹੀਆਂ ਸਨ। ਉੱਥੇ ਹੀ ਇਸ ਕਰੋਨਾ ਦੀ ਵੈਕਸੀਨ ਦੇ ਆਉਣ ਕਾਰਨ ਲੋਕਾਂ ਵਿਚ ਇਸ ਕਰੋਨਾ ਦੇ ਖਤਮ ਹੋਣ ਦੀ ਇਕ ਉਮੀਦ ਵੀ ਨਜ਼ਰ ਆ ਰਹੀ ਸੀ।
ਪਰ ਪਿਛਲੇ ਕੁਝ ਸਮੇਂ ਤੋਂ ਕਰੋਨਾ ਦੀ ਅਗਲੀ ਲਹਿਰ ਕਾਰਨ ਫਿਰ ਤੋਂ ਦੁਨੀਆਂ ਡ-ਰ ਦੇ ਸਾਏ ਹੇਠ ਜੀ ਰਹੀ ਹੈ। ਬਹੁਤ ਸਾਰੇ ਦੇਸ਼ਾਂ ਅੰਦਰ ਆਪਣੀਆਂ ਸੀਮਾਵਾਂ ਦੀ ਸੁਰੱਖਿਆ ਨੂੰ ਵਧਾਉਂਦੇ ਹੋਏ ਤਾਲਾ ਬੰਦੀ ਕੀਤੀ ਜਾ ਰਹੀ ਹੈ। ਉੱਥੇ ਹੀ ਆਵਾਜਾਈ ਉਪਰ ਵੀ ਰੋਕ ਲਗਾ ਦਿੱਤੀ ਗਈ ਹੈ। ਜਿਸ ਵਿੱਚ ਸੜਕੀ, ਸਮੁੰਦਰੀ ਤੇ ਹਵਾਈ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ । ਕੀ ਹੁਣ ਭਾਰਤ ਵਿੱਚ ਵੀ ਦੁਬਾਰਾ ਲਾਕ ਡਾਊਨ ਲਗਾਇਆ ਜਾਵੇਗਾ, ਕਿਉਂਕਿ ਭਾਰਤ ਵਿੱਚ ਵੀ ਕਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ।
ਭਾਰਤ ਵਿੱਚ ਸਭ ਤੋਂ ਵੱਧ ਕਰੋਨਾ ਦੀ ਮਾਰ ਹੇਠ ਆਉਣ ਵਾਲਾ ਸੂਬਾ ਮਹਾਰਾਸ਼ਟਰ ਹੈ। ਜਿੱਥੇ ਸੂਬਾ ਸਰਕਾਰ ਵੱਲੋਂ ਕਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਪਹਿਲਾਂ ਹੀ ਰਾਤ ਦਾ ਕਰਫਿਊ ਲਗਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਸਨ। ਉੱਥੇ ਹੀ ਹੁਣ ਵੱਧ ਰਹੇ ਕੇਸਾਂ ਨੂੰ ਵੇਖਦੇ ਹੋਏ ਮਹਾਰਾਸ਼ਟਰ ਸਰਕਾਰ ਨੇ ਔਰੰਗਾ ਬਾਦ ਤੇ ਜਲਗਾਓੰ ਵਿਚ 15 ਮਾਰਚ ਤੋਂ 21 ਮਾਰਚ ਤੱਕ ਅੰਸ਼ਿਕ ਤੌਰ ਉੱਤੇ ਲਾਕ ਡਾਊਨ ਲਗਾਉਣ ਦਾ ਐਲਾਨ ਕਰ ਦਿੱਤਾ ਹੈ। ਕਿਉ ਕੇ ਬੁੱਧਵਾਰ ਨੂੰ ਮਹਾਰਾਸ਼ਟਰ ਵਿੱਚ 13 ਹਜ਼ਾਰ 659 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਪਿਛਲੇ ਪੰਜ ਮਹੀਨਿਆਂ ਦੌਰਾਨ ਸਭ ਤੋਂ ਜ਼ਿਆਦਾ ਹਨ। ਉਥੇ ਹੀ ਪਿਛਲੇ 2 ਮਹੀਨਿਆਂ ਦੌਰਾਨ ਦਿੱਲੀ ਵਿਚ ਇਕ ਦਿਨ ਦਾ ਸਭ ਤੋਂ ਵੱਡਾ 409 ਨਵੇਂ ਮਾਮਲੇ ਸਾਹਮਣੇ ਆਇਆ ਹਨ।
ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਲੋਕਾਂ ਦੀ ਲਾ-ਪ੍ਰ-ਵਾ-ਹੀ, ਟੈਸਟਿੰਗ ਦੀ ਘਾਟ, ਅਤੇ ਭੀੜ-ਭੜੱਕੇ ਵਾਲੇ ਪ੍ਰੋਗਰਾਮਾਂ ਨੂੰ ਜ਼ਿੰ-ਮੇ-ਵਾ-ਰ ਠਹਿਰਾਇਆ ਗਿਆ ਹੈ। ਪਿਛਲੇ ਸਾਲ 11 ਮਾਰਚ ਨੂੰ ਵਿਸ਼ਵ ਸਿਹਤ ਸੰਗਠਨ ਵੱਲੋਂ ਉਹਨਾਂ ਨੂੰ ਵਿਸ਼ਵ ਮ-ਹਾ-ਮਾ-ਰੀ ਘੋਸ਼ਿਤ ਕਰ ਦਿੱਤਾ ਗਿਆ ਸੀ। ਹੁਣ ਹਾਲਾਤ ਫਿਰ ਤੋਂ ਪਹਿਲਾਂ ਵਾਲੀ ਸਥਿਤੀ ਵਿੱਚ ਹੋ ਰਹੇ ਹਨ। ਮਹਾਰਾਸ਼ਟਰ ਤੋਂ ਇਲਾਵਾ ਪੰਜਾਬ, ਦਿੱਲੀ, ਹਰਿਆਣਾ, ਮੱਧ ਪ੍ਰਦੇਸ਼, ਗੁਜਰਾਤ, ਕਰਨਾਟਕ ਤੇ ਤਾਮਿਲਨਾਡੂ ਵਿੱਚ ਵੀ ਬਹੁਤ ਜ਼ਿਆਦਾ ਕਰੋਨਾ ਕੇਸ ਸਾਹਮਣੇ ਆ ਰਹੇ ਹਨ। ਪੰਜਾਬ ਅੰਦਰ 6 ਜਿਲਿਆ ਵਿਚ ਰਾਤ ਦਾ ਕਰਫਿਊ ਲਗਾ ਦਿੱਤਾ ਗਿਆ ਹੈ।
Previous Postਪੰਜਾਬ ਚ ਇਥੇ ਇਸ ਤਰਾਂ ਵਾਪਰਿਆ ਭਿਆਨਕ ਹਾਦਸਾ, ਇਲਾਕੇ ਚ ਛਾਈ ਸੋਗ ਦੀ ਲਹਿਰ
Next Postਪੰਜਾਬ ਚ ਹੁਣ ਇਥੇ ਇਥੇ ਕਰਫਿਊ ਲਗਣ ਬਾਰੇ ਹੁਣੇ ਹੁਣੇ ਹੋ ਗਿਆ ਇਹ ਵੱਡਾ ਐਲਾਨ