ਪੰਜਾਬ ਚ ਵਧੇ ਕੋਰੋਨਾ ਦੇ ਵਿਚਕਾਰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਤਾਲਾਬੰਦੀ ਬਾਰੇ ਦਿੱਤਾ ਇਹ ਬਿਆਨ

ਆਈ ਤਾਜਾ ਵੱਡੀ ਖਬਰ

ਇਹ ਮਨੁੱਖੀ ਸਰੀਰ ਸੈੱਲਾਂ ਦੇ ਜ਼ਰੀਏ ਰੋਜ਼ਾਨਾ ਦੀ ਬਣਤਰ ਨੂੰ ਤਿਆਰ ਕਰਦਾ ਹੈ ਅਤੇ ਰੋਜ਼ਾਨਾ ਹੀ ਇਨ੍ਹਾਂ ਵਿੱਚੋਂ ਕਈ ਸੈੱਲ ਟੁੱਟ ਕੇ ਖ਼ਰਾਬ ਹੋ ਜਾਂਦੇ ਹਨ। ਇਨਸਾਨੀ ਸਰੀਰ ਦੇ ਵਿੱਚ ਕੋਸ਼ਿਕਾਵਾਂ ਦਾ ਵੀ ਅਹਿਮ ਰੋਲ ਹੁੰਦਾ ਹੈ। ਜੇਕਰ ਇਨ੍ਹਾਂ ਵਿੱਚੋਂ ਕੋਈ ਵੀ ਇਕ ਕੋਸ਼ਿਕਾ ਖਰਾਬ ਹੋ ਜਾਵੇ ਤਾਂ ਉਸ ਦਾ ਅਸਰ ਇਨਸਾਨੀ ਸਰੀਰ ਉੱਪਰ ਪੈਂਦਾ ਹੈ। ਜਿਸ ਦੀ ਵਜ੍ਹਾ ਕਾਰਨ ਸਾਨੂੰ ਬਿਮਾਰੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਅਜੋਕੇ ਸਮੇਂ ਦੇ ਵਿੱਚ ਅਜਿਹੀਆਂ ਬਹੁਤ ਸਾਰੀਆਂ ਬਿਮਾਰੀਆਂ ਪੈਦਾ ਹੋ ਚੁੱਕੀਆਂ ਹਨ ਜਿਸ ਦੇ ਨਾਲ ਇਨਸਾਨੀ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਇਨ੍ਹਾਂ ਬਿਮਾਰੀਆਂ ਦੇ ਵਿਚੋਂ ਹੀ ਇਕ ਨਾ-ਮੁਰਾਦ ਬਿਮਾਰੀ ਕੋਰੋਨਾ ਵਾਇਰਸ ਦੀ ਹੈ ਜਿਸ ਦੀ ਵਜ੍ਹਾ ਕਾਰਨ ਹੁਣ ਤੱਕ ਪੂਰੇ ਸੰਸਾਰ ਵਿਚ 11 ਕਰੋੜ 98 ਲੱਖ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ਉੱਪਰ ਨਿਯੰਤਰਣ ਪਾਉਣ ਦੇ ਲਈ ਵਿਸ਼ਵ ਦੇ ਸਾਰੇ ਦੇਸ਼ਾਂ ਵੱਲੋਂ ਕਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਇਸ ਦੇ ਤਹਿਤ ਹੀ ਸਾਡੇ ਦੇਸ਼ ਦੇ ਸੂਬੇ ਪੰਜਾਬ ਦੀ ਸਰਕਾਰ ਵੱਲੋਂ ਨਵੇਂ ਆ ਰਹੇ ਕੇਸਾਂ ਦਾ ਮੁਕਾਬਲਾ ਕਰਨ ਦੇ ਲਈ ਰਾਤ ਦੇ ਕਰਫਿਊ ਦਾ ਐਲਾਨ 8 ਜ਼ਿਲਿਆਂ ਦੇ ਵਿੱਚ ਕੀਤਾ ਜਾ ਚੁੱਕਾ ਹੈ। ਇਸੇ ਦੌਰਾਨ ਗੱਲ ਕਰਦੇ ਹੋਏ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਪਸ਼ਟ ਕੀਤਾ ਹੈ ਕਿ ਸੂਬੇ ਅੰਦਰ ਮਾਮਲੇ ਵਧ ਰਹੇ ਪਰ ਉਨ੍ਹਾਂ ਦੇ ਕਿਹਾ ਕਿ ਇਸ ਉੱਪਰ ਜਲਦ ਹੀ ਕਾਬੂ ਪਾ ਲਿਆ ਜਾਵੇਗਾ। ਮੌਜੂਦਾ ਸਮੇਂ ਰਾਜ ਦੇ ਵਿਚ ਤਾਲਾਬੰਦੀ ਲਗਾਉਣ ਦੀ ਜ਼ਰੂਰਤ ਨਹੀਂ ਹੈ। ਕਿਉਂਕਿ ਪਿਛਲੀ ਤਾਲਾਬੰਦੀ ਤੋਂ ਬਾਅਦ ਸੂਬੇ ਦੀ ਜਨਤਾ ਦੇ ਕਾਰੋਬਾਰ ਬਹੁਤ ਮੁਸ਼ਕਿਲ ਨਾਲ ਲੀਹ ਉਪਰ ਆਏ ਹਨ।

ਸੂਬਾ ਸਰਕਾਰ ਵੱਲੋਂ ਇਸ ਬਿਮਾਰੀ ਨੂੰ ਕਾਬੂ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ ਅਤੇ ਕਿਸੇ ਵੀ ਕਿਸਮ ਦੀ ਕੁਤਾਹੀ ਨਹੀਂ ਵਰਤੀ ਜਾ ਰਹੀ। ਸਿਹਤ ਮੰਤਰੀ ਨੇ ਆਖਿਆ ਕਿ ਰੋਜ਼ਾਨਾ ਦੇ ਨਮੂਨੇ ਲੈਣ ਵਿੱਚ ਹੋਰ ਵਾਧਾ ਕੀਤਾ ਗਿਆ ਹੈ। ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰ ਦਿੱਤੇ ਗਏ ਹਨ ਜਿਨ੍ਹਾਂ ਦੀ ਵਰਤੋਂ ਕਰਕੇ ਉਹ ਆਪਣੇ ਜ਼ਿਲ੍ਹਿਆਂ ਦੇ ਵਿਚ ਸਥਿਤੀ ਦੇ ਅਨੁਸਾਰ ਫੈਸਲੇ ਲੈ ਸਕਦੇ ਹਨ। ਉਨ੍ਹਾਂ ਆਖਿਆ ਕਿ ਰਾਜ ਦੇ ਮੁੱਖ ਸਕੱਤਰ ਵਿਨੀ ਮਹਾਜਨ ਅਤੇ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਮੌਜੂਦਾ ਸਥਿਤੀ ਉੱਪਰ ਆਪਣੀ ਪੈਨੀ ਨਜ਼ਰ ਬਣਾਈ ਹੋਈ ਹੈ।