ਹੋ ਜਾਵੋ ਸਾਵਧਾਨ : ਬਿਜਲੀ ਮਹਿਕਮੇ ਤੋਂ ਆਈ ਇਹ ਵੱਡੀ ਖਬਰ ਕਿਤੇ ਰਗੜੇ ਨਾ ਜਾਇਓ

ਆਈ ਤਾਜਾ ਵੱਡੀ ਖਬਰ

ਜਿੱਥੇ ਸੂਬੇ ਅੰਦਰ ਸਰਕਾਰ ਵੱਲੋਂ ਬਹੁਤ ਸਾਰੀਆਂ ਯੋਜਨਾਵਾਂ ਜਾਰੀ ਕਰਕੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਥੇ ਕਿ ਕੁਝ ਲੋਕਾਂ ਵੱਲੋਂ ਗਲਤ ਢੰਗ ਨਾਲ ਉਨ੍ਹਾਂ ਚੀਜ਼ਾਂ ਦੀ ਵਰਤੋਂ ਕਰਕੇ ਕਾਨੂੰਨ ਦੀ ਉਲੰਘਣਾ ਕੀਤੀ ਜਾਂਦੀ ਹੈ। ਜਿਸ ਕਾਰਨ ਪੁਲਿਸ ਵੱਲੋਂ ਐਸੇ ਅਪਰਾਧੀਆਂ ਨੂੰ ਨੱਥ ਪਾਉਣ ਲਈ ਕਈ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ। ਤਾਂ ਜੋ ਦੇਸ਼ ਅੰਦਰ ਧੋਖਾਧੜੀ ਅਤੇ ਹੋਰ ਘਟਨਾਵਾਂ ਨੂੰ ਹੋਣ ਤੋਂ ਰੋਕਿਆ ਜਾ ਸਕੇ। ਸੂਬੇ ਅੰਦਰ ਆਏ ਦਿਨ ਹੀ ਕੋਈ ਨਾ ਕੋਈ ਵਿਭਾਗ ਚਰਚਾ ਦੇ ਵਿੱਚ ਆਉਂਦਾ ਹੀ ਰਹਿੰਦਾ ਹੈ। ਵਿਭਾਗਾਂ ਵੱਲੋਂ ਲੋਕਾਂ ਨੂੰ ਸੁਵਿਧਾਵਾਂ ਦੇਣ ਲਈ ਕਈ ਬਦਲਾਅ ਕੀਤੇ ਜਾ ਰਹੇ ਹਨ।

ਇਨਸਾਨ ਜਿੰਦਗੀ ਦੇ ਵਿੱਚ ਰੋਜ਼ਾਨਾ ਹੀ ਕਈ ਤਰ੍ਹਾਂ ਦੀਆਂ ਸੁੱਖ-ਸੁਵਿਧਾਵਾਂ ਦਾ ਆਨੰਦ ਮਾਣਦਾ ਹੈ। ਜਿਸ ਦੇ ਨਾਲ ਉਸ ਦੀ ਜ਼ਿੰਦਗੀ ਕੁਝ ਆਸਾਨ ਬਣ ਜਾਂਦੀ ਹੈ। ਇਨ੍ਹਾਂ ਸੁੱਖ – ਸਹੂਲਤਾਂ ਦੇ ਵਿਚੋਂ ਇੱਕ ਸਹੂਲਤ ਬਿਜਲੀ ਦੀ ਵੀ ਹੈ। ਜਿਸ ਦੇ ਜ਼ਰੀਏ ਅਸੀਂ ਆਪਣੇ ਘਰਾਂ ਅੰਦਰ ਰੌਸ਼ਨੀ ਕਰਦੇ ਹਾਂ। ਪਰ ਕਈ ਵਾਰ ਬਿਜਲੀ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਖਪਤਕਾਰ ਨੂੰ ਕਰਨਾ ਪੈਂਦਾ ਹੈ। ਜਿਨ੍ਹਾਂ ਦੇ ਹੱਲ ਵਾਸਤੇ ਉਨ੍ਹਾਂ ਨੂੰ ਕਈ ਵਾਰ ਪਾਵਰਕਾਮ ਦਫਤਰਾਂ ਦੇ ਚੱਕਰ ਵੀ ਕੱਟਣੇ ਪੈਂਦੇ ਹਨ।

ਉੱਥੇ ਹੀ ਹੁਣ ਬਿਜਲੀ ਵਰਤਣ ਵਾਲਿਆਂ ਲਈ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵੱਲੋਂ ਬਿਜਲੀ ਦੀ ਚੋਰੀ ਨੂੰ ਰੋਕਣ ਲਈ ਸਮਾਰਟ ਮੀਟਰ ਲਗਾਏ ਜਾ ਰਹੇ ਹਨ। ਉਥੇ ਹੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਬੀ ਸੀ ਐਮ ਡੀ ਸ੍ਰੀ. ਏ.
ਵੇਨੂਪ੍ਰਸਾਦ, ਅਤੇ ਡਾਇਰੈਕਟਰ ਡਿਸਟ੍ਰਿਬਿਉਸ਼ਨ ਇੰਜੀਨੀਅਰ ਡੀ ਪੀ ਐਸ ਗਰੇਵਾਲ ਵੱਲੋਂ ਜਾਰੀ ਹਦਾਇਤਾਂ ਦੇ ਅਨੁਸਾਰ ਚਲਾਈ ਗਈ ਮੁਹਿੰਮ ਦੇ ਤਹਿਤ ਵੱਡੀ ਸਫਲਤਾ ਹਾਸਲ ਹੋਈ ਹੈ। ਵੱਖ ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਦੋ ਦਿਨਾ ਵਿੱਚ ਮਾਰੇ ਗਏ ਵੱਖ-ਵੱਖ ਵਰਗਾਂ ਦੇ ਛਾਪਿਆਂ ਦੌਰਾਨ, ਬਿਜਲੀ ਦੀ ਚੋਰੀ ਅਤੇ ਉਲੰਘਣਾ ਕਰਨ ਵਾਲੇ ਦੋਸ਼ੀਆਂ ਨੂੰ 71.40 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ਵੱਲੋਂ ਜਲੰਧਰ, ਬਠਿੰਡਾ ਅਤੇ ਪਟਿਆਲਾ ਦੇ ਵੱਖ-ਵੱਖ ਖੇਤਰਾਂ ਵਿਚ ਛਾਪਾ ਮਾਰਿਆ ਗਿਆ ਹੈ।

ਵੱਖ-ਵੱਖ ਖੇਤਰਾਂ ਵਿੱਚ ਮਾਰੇ ਗਏ ਛਾਪੇ ਦੌਰਾਨ ਲੋਕਾਂ ਦੀ ਚੋਰੀ ਨੂੰ ਫੜਿਆ ਗਿਆ ਹੈ ਤੇ ਉਨ੍ਹਾਂ ਨੂੰ ਭਾਰੀ ਜੁਰਮਾਨੇ ਕੀਤੇ ਗਏ ਹਨ। ਤਾਂ ਜੋ ਇਨ੍ਹਾਂ ਦੋਸ਼ੀਆਂ ਵੱਲੋਂ ਮੁੜ ਅਜੇਹੀ ਕੋਸ਼ਿਸ਼ ਨਾ ਕੀਤੀ ਜਾ ਸਕੇ। ਜਲੰਧਰ ਵਿੱਚ ਢਾਬਿਆਂ, ਰੈਸਟੋਰੈਂਟਾਂ, ਮਾਲ ਆਦਿ ਉੱਪਰ ਵੀ ਚੋਰੀ ਅਤੇ ਹੋਰ ਉਲੰਘਣਾ ਕਰਨ ਤੇ ਭਾਰੀ ਜੁਰਮਾਨੇ ਕੀਤੇ ਗਏ ਹਨ। ਜਲੰਧਰ ਵਿੱਚ ਇੱਕ ਮਾਲ ਵਿੱਚ ਛੇ ਦੁਕਾਨਾਂ ਇੱਕ ਘਰੇਲੂ ਸ਼੍ਰੇਣੀ ਦੇ ਮੀਟਰ ਤੋਂ ਬਿਜਲੀ ਵਰਤੋਂ ਕਰਦੀਆਂ ਹੋਈਆਂ ਪਈਆਂ ਗਈਆਂ ਹਨ। ਗਲਤ ਢੰਗ ਨਾਲ ਬਿਜਲੀ ਦੀ ਵਰਤੋਂ ਨੂੰ ਲੈ ਕੇ ਭਾਰੀ ਜੁਰਮਾਨਾ ਕੀਤਾ ਗਿਆ ਹੈ।