ਹੁਣੇ ਹੁਣੇ ਤਾਜ਼ਾ ਵੱਡੀ ਖ਼ਬਰ
ਚੀਨ ਦੇ ਇਕ ਸ਼ਹਿਰ ਵੁਹਾਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਸਾਰੀ ਦੁਨੀਆ ਵਿਚ ਫਿਰ ਤੋਂ ਤਬਾਹੀ ਮਚਾ ਰੱਖੀ ਹੈ। ਸਭ ਦੇਸ਼ਾਂ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਮੁੜ ਤੋਂ ਤਾਲਾ ਬੰਦੀ ਕੀਤੀ ਜਾ ਰਹੀ ਹੈ। ਉੱਥੇ ਹੀ ਬਹੁਤ ਜਗ੍ਹਾ ਉਪਰ ਕਰਫਿਊ ਵੀ ਲਾਗੂ ਕੀਤੇ ਗਏ ਹਨ। ਕਰੋਨਾ ਨਾਲ ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲਾ ਦੇਸ ਅਮਰੀਕਾ ਹੈ। ਉਥੇ ਹੀ ਦੂਜੇ ਨੰਬਰ ਤੇ ਭਾਰਤ ਵਿੱਚ ਵੀ ਕਰੋਨਾ ਕੇਸਾਂ ਦੀ ਗਿਣਤੀ ਬਹੁਤ ਜ਼ਿਆਦਾ ਤੇਜ਼ੀ ਨਾਲ ਵਧ ਰਹੀ ਹੈ। ਸਭ ਤੋਂ ਵੱਧ ਪ੍ਰਭਾਵਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ ਜਿੱਥੇ ਬਹੁਤ ਸਾਰੇ ਫਿਲਮੀ ਅਦਾਕਾਰ ਵੀ ਇਸ ਦੀ ਚਪੇਟ ਵਿਚ ਆ ਗਏ ਹਨ ।
ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਕਰੋਨਾ ਹੋਣ ਕਾਰਨ ਦਿੱਲੀ ਦੇ ਮੇਦਾਂਤਾ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਹੁਣ ਪੰਜਾਬ ਦੇ ਸਕੂਲਾਂ, ਕਾਲਜਾਂ ਬਾਰੇ ਕੈਪਟਨ ਨੇ ਕਰਤਾ ਇਹ ਵੱਡਾ ਐਲਾਨ । ਸੂਬੇ ਅੰਦਰ ਫਿਰ ਤੋ ਕਰੋਨਾ ਦਾ ਕਹਿਰ ਦਿਨ ਪ੍ਰਤੀ ਦਿਨ ਵਧਦਾ ਹੀ ਜਾ ਰਿਹਾ ਹੈ। ਇਸ ਕਰੋਨਾ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਚਲਦੇ ਹੋਏ ਵਿੱਦਿਅਕ ਅਦਾਰਿਆਂ ਵਿੱਚ ਬੱਚਿਆਂ ਦੀਆਂ ਪ੍ਰੀਖਿਆਵਾਂ ਵੀ ਚੱਲ ਰਹੀਆਂ ਹਨ।
ਜੋ ਕਿ ਸਾਰੇ ਮਾਪਿਆਂ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਕਰੋਨਾ ਕੇਸਾਂ ਵਿੱਚ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੀ ਗੰਭੀਰ ਹੋ ਕੇ ਫੈਸਲਾ ਲੈ ਰਹੀ ਹੈ। ਹੁਣ ਤੱਕ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇ ਨਜ਼ਰ ਅੱਜ ਉੱਚ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਇਕ ਅਹਿਮ ਮੀਟਿੰਗ ਕੀਤੀ ਗਈ ਹੈ। ਇਸ ਬੈਠਕ ਦੌਰਾਨ ਫ਼ੈਸਲਾ ਲਿਆ ਗਿਆ ਹੈ ਕਿ 31 ਮਾਰਚ ਤੱਕ ਪੰਜਾਬ ਦੇ ਸਾਰੇ ਸਕੂਲ ਕਾਲਜ ਬੰਦ ਰਹਿਣਗੇ।
ਸਰਕਾਰ ਵੱਲੋਂ ਲਏ ਗਏ ਇਸ ਫੈਸਲੇ ਨਾਲ ਮਾਪਿਆਂ ਦੀ ਚਿੰਤਾ ਦੂਰ ਹੋ ਜਾਵੇਗੀ। ਉਥੇ ਹੀ ਸਕੂਲ ਤੇ ਕਾਲਜ ਆਉਣ ਵਾਲੇ ਬੱਚਿਆਂ ਨੂੰ ਵੀ ਕਰੋਨਾ ਦੇ ਖਤਰੇ ਤੋਂ ਬਚਾਇਆ ਜਾ ਸਕਦਾ ਹੈ। ਕਿਉਂਕਿ ਪਿਛਲੇ ਕੁਝ ਸਮੇਂ ਤੋਂ ਬਹੁਤ ਸਾਰੇ ਅਧਿਆਪਕਾਂ ਅਤੇ ਬੱਚਿਆਂ ਦੇ ਕਰੋਨਾ ਤੋਂ ਸੰਕ੍ਰਮਿਤ ਹੋਣ ਦੀਆਂ ਖ਼ਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿੱਥੇ ਪਹਿਲਾਂ ਸਰਕਾਰ ਵੱਲੋਂ ਕਰੋਨਾ ਸਬੰਧੀ ਪ੍ਰੀਖਿਆਵਾਂ ਨੂੰ ਲੈ ਕੇ ਬਹੁਤ ਸਾਰੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਸਨ। ਸਰਕਾਰ ਵੱਲੋਂ ਸਾਰੇ ਸਕੂਲ ਅਤੇ ਕਾਲਜਾਂ ਨੂੰ 31 ਮਾਰਚ ਤੱਕ ਬੰਦ ਕਰਨ ਦਾ ਆਦੇਸ਼ ਲਾਗੂ ਕੀਤਾ ਗਿਆ ਹੈ।
Previous Postਹੁਣੇ ਹੁਣੇ ਕੈਪਟਨ ਨੇ ਪੰਜਾਬ ਚ ਲਾਕ ਡਾਊਨ ਲਾਉਣ ਬਾਰੇ ਦਿੱਤਾ ਇਹ ਬਿਆਨ
Next Postਇਥੇ ਵਾਪਰਿਆ ਹਵਾਈ ਹਾਦਸਾ , ਛਾਈ ਸੋਗ ਦੀ ਲਹਿਰ