ਆਈ ਤਾਜਾ ਵੱਡੀ ਖਬਰ
ਸੂਬੇ ਅੰਦਰ ਪਿਛਲੇ ਮਹੀਨੇ ਤੋਂ ਕਰੋਨਾ ਕੇਸਾਂ ਵਿੱਚ ਤੇਜ਼ੀ ਨਾਲ ਵਾਧਾ ਦਰਜ ਕੀਤਾ ਗਿਆ ਹੈ। ਕਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਅੱਜ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਕੀਤੀ ਗਈ ਗੱਲਬਾਤ ਦੌਰਾਨ ਆਪਸੀ ਫ਼ੈਸਲੇ ਦੇ ਤਹਿਤ ਸਕੂਲਾਂ ਅਤੇ ਕਾਲਜਾਂ ਨੂੰ 31 ਮਾਰਚ ਤੱਕ ਲਈ ਬੰਦ ਕਰ ਦਿੱਤਾ ਗਿਆ ਹੈ ਤਾਂ ਜੋ ਵਿੱਦਿਅਕ ਅਦਾਰਿਆਂ ਦੇ ਵਿੱਚ ਬੱਚਿਆਂ ਨੂੰ ਕਰੋਨਾ ਦੇ ਪ੍ਰਭਾਵ ਤੋਂ ਬਚਾਇਆ ਜਾ ਸਕੇ।ਇਸ ਤੋਂ ਇਲਾਵਾ ਸਰਕਾਰ ਵੱਲੋਂ ਇਹ ਵੀ ਸਪਸ਼ਟ ਕੀਤਾ ਗਿਆ ਹੈ ਕਿ ਅਜੇ ਸੂਬੇ ਅੰਦਰ ਲਾਕਡਾਊਨ ਲਗਾਉਣ ਦਾ ਕੋਈ ਵੀ ਫ਼ੈਸਲਾ ਨਹੀਂ ਲਿਆ ਗਿਆ ਹੈ।
ਹੁਣ ਪੰਜਾਬ ਚ ਵਿਆਹ ਕਰਨ ਵਾਲੇ ਸਾਵਧਾਨ ਹੁਣੇ ਹੁਣੇ ਸਰਕਾਰ ਵਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ। ਸੂਬੇ ਅੰਦਰ ਆਏ ਦਿਨ ਵੱਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਸੂਬੇ ਦੇ ਮੁੱਖ ਮੰਤਰੀ ਵੱਲੋਂ ਇਕ ਅਹਿਮ ਫੈਸਲਾ ਲਿਆ ਗਿਆ ਹੈ ਜਿਸ ਵਿੱਚ ਅੱਜ ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਅੱਜ ਸਖਤ ਫੈਸਲੇ ਲਏ ਹਨ। ਵੀਡੀਓ ਕਾਨਫਰੰਸਿੰਗ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਉੱਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਹੈਂ । ਇਸ ਬੈਠਕ ਦੌਰਾਨ ਸਖਤੀ ਦੇ ਹੁਕਮ ਜਾਰੀ ਕੀਤੇ ਹਨ।
ਜਿਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ। – ਪੰਜਾਬ ਦੇ ਸਾਰੇ ਸਕੂਲ ,ਕਾਲਜ 31 ਮਾਰਚ ਤੱਕ ਬੰਦ ਰਹਿਣਗੇ। ਉਥੇ ਹੀ ਮੈਡੀਕਲ ਕਾਲਜਾਂ ਨੂੰ ਛੋਟ ਰਹੇਗੀ।- ਸਿਨੇਮਾ ਹਾਲ ਵਿਚ 50% ਦਰਸ਼ਕਾਂ ਹੀ ਬੈਠ ਸਕਣਗੇ।- 20 ਵਿਅਕਤੀ ਹੀ ਅੰਤਿਮ ਸਸਕਾਰ ਕਰਨ ਸਮੇਂ ਸ਼ਾਮਿਲ ਹੋਣਗੇ। – 20 ਵਿਅਕਤੀਆਂ ਤੋਂ ਵਧੇਰੇ ਲੋਕ ਵਿਆਹ ਸਮਾਗਮ ਵਿੱਚ ਸ਼ਾਮਲ ਨਹੀਂ ਹੋਣਗੇ। – ਸ਼ੌਪਿੰਗ ਮਾਲਜ਼ ਵਿੱਚ 100 ਵਿਅਕਤੀ ਦੀ ਸਮਰਥਾ ਰੱਖੀ ਗਈ ਹੈ। – ਲੋਕਾਂ ਦੇ ਸਮਾਜਿਕ ਇਕੱਠ ਕਰਨ ‘ਤੇ ਪਾਬੰਦੀ ਲਾਗੂ ਕਰ ਦਿੱਤੀ ਗਈ ਹੈ।
– ਮਾਈਕਰੋ ਕੰਟੇਨਮੈਂਟ ਜੋਨ ਨੀਤੀ ਸਾਰੇ ਜ਼ਿਲ੍ਹਿਆਂ ਵਿਚ ਲਾਗੂ ਹੋਵੇਗੀ। – ਪੰਜਾਬ ਵਿੱਚ 11 ਜ਼ਿਲ੍ਹਿਆਂ ਵਿੱਚ ਕਰਫਿਊ ਰਾਤ 9 ਵਜੇ ਤੋਂ ਲੈ ਕੇ ਸਵੇਰ 5 ਵਜੇ ਜਾਰੀ ਰਹੇਗਾ। – ਮੁੜ ਤੋਂ ਹੁਣ ਉੱਚ ਪੱਧਰੀ ਹਸਪਤਾਲਾਂ ਨੂੰ ਕੋਵਿਡ ਬੈੱਡ ਬਹਾਲ ਕਰਨ ਲਈ ਆਦੇਸ਼ ਦਿੱਤੇ ਗਏ ਹਨ। ਸਰਕਾਰ ਵੱਲੋਂ ਲਾਗੂ ਕੀਤੇ ਗਏ ਇਨ੍ਹਾਂ ਉਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਉਥੇ ਹੀ ਸੂਬਾ ਸਰਕਾਰ ਵੱਲੋਂ ਸਭ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ।
Previous Postਪੰਜਾਬ ਸਰਕਾਰ ਵਲੋਂ 10 ਅਪ੍ਰੈਲ ਤੱਕ ਬਾਰੇ ਹੁਣ ਆਈ ਵੱਡੀ ਖਬਰ – ਹੋ ਗਿਆ ਇਹ ਐਲਾਨ
Next Postਹੁਣੇ ਹੁਣੇ ਇਸ ਮਹਾਨ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ, ਦੇਸ਼ ਵਿਦੇਸ਼ ਚ ਛਾਇਆ ਸੋਗ