ਕੇਂਦਰੀ ਖੇਤੀ ਕਾਨੂੰਨਾਂ ਨੂੰ ਲੈ ਕੇ ਇੰਡੀਆ ਦੀ ਸੁਪ੍ਰੀਮ ਕੋਰਟ ਤੋਂ ਆਈ ਇਹ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਦੇ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ। ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨ ਜਿਥੇ ਕਿਸਾਨਾਂ ਦੇ ਹਿੱਤ ਵਿੱਚ ਦੱਸੇ ਗਏ ਸਨ। ਕੇਂਦਰ ਸਰਕਾਰ ਵੱਲੋਂ ਕਿਹਾ ਗਿਆ ਸੀ ਕਿ ਇਨ੍ਹਾਂ ਖੇਤੀ ਕਾਨੂੰਨਾਂ ਦੇ ਜ਼ਰੀਏ ਕਿਸਾਨਾਂ ਦੀ ਆਮਦਨ 2022 ਤੱਕ ਦੁੱਗਣੀ ਹੋ ਜਾਵੇਗੀ। ਉੱਥੇ ਹੀ ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਅਪਣਾਉਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਖੇਤੀ ਕਾਨੂੰਨ ਕਿਸਾਨ ਵਿਰੋਧੀ ਅਤੇ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਹਨ।

ਇਨ੍ਹਾਂ ਖੇਤੀ ਕਾਨੂੰਨਾਂ ਦੇ ਮਸਲੇ ਨੂੰ ਸਲਝਾਉਣ ਲਈ ਹੁਣ ਤੱਕ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਦੇ ਵਿਚਕਾਰ 11 ਦੌਰ ਦੀਆਂ ਬੈਠਕ ਹੋ ਚੁਕੀਆਂ ਹਨ, ਜੋ ਬੇਨਤੀਜਾ ਰਹੀਆਂ ਹਨ। ਉਥੇ ਹੀ ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਸੁਪਰੀਮ ਕੋਰਟ ਵੱਲੋਂ ਵੀ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦੇ ਹੱਕ ਵਿੱਚ ਫ਼ੈਸਲਾ ਕੀਤਾ ਗਿਆ ਸੀ। ਹੁਣ ਕੇਂਦਰੀ ਖੇਤੀ ਕਾਨੂੰਨਾਂ ਨੂੰ ਲੈ ਕੇ ਇੰਡੀਆ ਦੀ ਸੁਪਰੀਮ ਕੋਰਟ ਤੋਂ ਇੱਕ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਇਕ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਤੇ ਸੁਪ੍ਰੀਮ ਕੋਰਟ ਵੱਲੋਂ ਅੱਜ ਆਪਣਾ ਫੈਸਲਾ ਸੁਣਾਇਆ ਗਿਆ ਹੈ। ਜਿਸ ਵਿੱਚ ਸੁਪਰੀਮ ਕੋਰਟ ਨੇ ਪਟੀਸ਼ਨਰ ਐਨਜੀਓ ਨੂੰ ਸਵਾਲ ਕੀਤਾ ਹੈ ਕਿ ਰਾਜਾਂ ਦੀਆਂ ਵਿਧਾਨ ਸਭਾਵਾਂ ਨੂੰ ਕੇਂਦਰੀ ਕਾਨੂੰਨ ਬਾਰੇ ਵਿਚਾਰ ਰੱਖਣ ਦਾ ਹੱਕ ਨਹੀਂ ਹੈ। ਅਦਾਲਤ ਨੇ ਇਸ ਮਾਮਲੇ ਸਬੰਧੀ ਹੋਰ ਜਾਂਚ ਕਰਨ ਦਾ ਆਦੇਸ਼ ਦਿੱਤਾ ਹੈ। ਪਟੀਸ਼ਨ ਕਰਤਾ ਵਕੀਲ ਨੇ ਕੇਰਲ ਵਿਧਾਨ ਸਭਾ ਵੱਲੋਂ ਮਤਾ ਪੇਸ਼ ਕੀਤਾ ਸੀ ਜਿਸ ਵਿੱਚ ਸੀਏਏ ਨੂੰ ਸੰਵਿਧਾਨ ਦੇ ਬੁਨਿਆਦੀ ਢਾਂਚੇ ਦੇ ਖਿਲਾਫ ਦੱਸਿਆ ਗਿਆ ਹੈ।

ਜਿਸ ਵਿੱਚ ਕਿਹਾ ਗਿਆ ਹੈ ਕਿ ਕੋਈ ਵੀ ਜਬਰਦਸਤੀ ਕਾਨੂੰਨ ਥੋਪੇ ਨਹੀਂ ਜਾ ਰਹੇ ਤੇ ਕਿਸਾਨ ਸ਼ਾਂਤਮਈ ਢੰਗ ਨਾਲ ਕੇਂਦਰ ਸਰਕਾਰ ਨੂੰ ਕਾਨੂੰਨ ਵਾਪਸ ਲੈਣ ਦੀ ਅਪੀਲ ਕਰ ਰਹੇ ਹਨ। ਦਾਇਰ ਕੀਤੀ ਪਟੀਸ਼ਨ ਵਿੱਚ ਕੇਂਦਰ ਅਤੇ ਪੰਜਾਬ ,ਰਾਜਸਥਾਨ, ਕੇਰਲਾ ਅਤੇ ਪੱਛਮੀ ਬੰਗਾਲ ਦੀਆਂ ਵਿਧਾਨ ਸਭਾਵਾਂ ਨੂੰ ਧਿਰ ਬਣਾਇਆ ਗਿਆ ਹੈ। ਸੁਪਰੀਮ ਕੋਰਟ ਵੱਲੋਂ ਇਕ ਐਨਜੀਓ ਸਮਤਾ ਅੰਦੋਲਨ ਸਮਿਤੀ ਵੱਲੋਂ ਦਾਇਰ ਪਟੀਸ਼ਨ ਤੇ ਸੁਣਵਾਈ ਕੀਤੀ ਜਾ ਰਹੀ ਸੀ। ਜਿਸ ਵਿੱਚ ਪਟੀਸ਼ਨਰ ਨੇ ਦਾਅਵਾ ਕੀਤਾ ਕਿ ਰਾਜਾਂ ਦੀਆਂ ਵਿਧਾਨ ਸਭਾਵਾਂ ਅਤੇ ਸੀਏਏ ਕਾਨੂੰਨਾਂ ਖ਼ਿਲਾਫ਼ ਮਤੇ ਪਾਸ ਕਰਨ ਦੇ ਸਮਰੱਥ ਨਹੀਂ ਹਨ। ਕਿਉਂਕਿ ਇਹ ਕਾਨੂੰਨ 7ਵੇਂ ਸ਼ਡਿਊਲ ਦੀ ਕੇਂਦਰੀ ਸੂਚੀ ਅਧੀਨ ਆਉਂਦੇ ਹਨ।