ਆਈ ਤਾਜਾ ਵੱਡੀ ਖਬਰ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਸਾਲ 26 ਨਵੰਬਰ ਤੋਂ ਹੀ ਕਿਸਾਨੀ ਸੰਘਰਸ਼ ਆਰੰਭ ਕੀਤਾ ਗਿਆ ਸੀ ਜੋ ਲਗਾਤਾਰ ਨਿਰੰਤਰ ਜਾਰੀ ਹੈ। ਦੇਸ਼ ਅੰਦਰ ਜਿੱਥੇ ਪਹਿਲੇ ਦਿਨ ਤੋਂ ਹੀ ਕਿਸਾਨੀ ਸੰਘਰਸ਼ ਨੂੰ ਪੰਜਾਬ ਦੇ ਗਾਇਕਾਂ ਕਲਾਕਾਰਾਂ ਵੱਲੋਂ ਹਮਾਇਤ ਕੀਤੀ ਜਾ ਰਹੀ ਹੈ ਉਥੇ ਹੀ ਵਿਦੇਸ਼ਾਂ ਵਿੱਚ ਵਸਦੇ ਗਾਇਕਾ ਤੇ ਕਲਾਕਾਰਾਂ ਵੱਲੋਂ ਵੀ ਇਸ ਕਿਸਾਨੀ ਸੰਘਰਸ਼ ਦੀ ਪੂਰਨ ਹਮਾਇਤ ਕੀਤੀ ਜਾ ਰਹੀ ਹੈ। ਜਿੱਥੇ ਬਹੁਤ ਸਾਰੇ ਗਾਇਕ ਅਤੇ ਅਦਾਕਾਰ ਇਸ ਕਿਸਾਨੀ ਸੰਘਰਸ਼ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ।
ਉਥੇ ਫਿਲਮ ਜਗਤ ਦੇ ਕੁੱਝ ਅਦਾਕਾਰਾ ਦੀ ਆਲੋਚਨਾ ਵੀ ਹੋ ਰਹੀ ਹੈ। ਜਿਥੇ ਕਿਸਾਨੀ ਸੰਘਰਸ਼ ਨੂੰ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਗਾਇਕਾ ਅਤੇ ਅਦਾਕਾਰਾ ਵੱਲੋ ਸੋਸ਼ਲ ਮੀਡੀਆ ਦੇ ਜ਼ਰੀਏ ਇਸ ਕਿਸਾਨੀ ਸੰਘਰਸ਼ ਨੂੰ ਹਮਾਇਤ ਕੀਤੀ ਜਾ ਰਹੀ ਹੈ। ਉਥੇ ਹੀ ਕੁਝ ਅੰਤਰਰਾਸ਼ਟਰੀ ਸਖਸ਼ੀਅਤਾਂ ਵੱਲੋਂ ਵੀ ਇਸ ਕਿਸਾਨੀ ਸੰਘਰਸ਼ ਦੀ ਹਮਾਇਤ ਕਰਨ ਕਾਰਨ ਉਹ ਚਰਚਾ ਵਿਚ ਹਨ। ਉਥੇ ਹੀ ਕੁਝ ਪੰਜਾਬੀ ਗਾਇਕ ਆਪਣੀ ਨਿੱਜੀ ਜ਼ਿੰਦਗੀ ਕਾਰਨ ਚਰਚਾ ਵਿੱਚ ਰਹਿੰਦੇ ਹਨ। ਹੁਣ ਮਸ਼ਹੂਰ ਇਸ ਪੰਜਾਬੀ ਗਾਇਕ ਦੀ ਟੁੱਟੀ ਲੱਤ ਤੇ ਭਿਆਨਕ ਜ਼ਖਮੀ ਹੋ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਗੀਤਕਾਰ ਤੇ ਗਾਇਕ ਪ੍ਰੀਤ ਹੁੰਦਲ ਦੀ ਲੱਤ ਦੀ ਹੱਡੀ ਟੁੱਟਣ ਅਤੇ ਪਲਾਸਤਰ ਲੱਗਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਵੱਲੋਂ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ਤੇ ਇੱਕ ਪੋਸਟਰ ਪਾ ਕੇ ਦਿੱਤੀ ਗਈ ਹੈ। ਉਨ੍ਹਾਂ ਵੱਲੋਂ ਦਿੱਲੀ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਵੀ ਭਰਪੂਰ ਸਮਰਥਨ ਦਿੱਤਾ ਜਾ ਰਿਹਾ ਹੈ ਅਤੇ ਇਸ ਕਿਸਾਨੀ ਸੰਘਰਸ਼ ਨਾਲ ਜੁੜੀਆ ਹੋਈਆ ਪੋਸਟਾਂ ਅਕਸਰ ਹੀ ਸੋਸ਼ਲ ਮੀਡੀਆ ਤੇ ਸਾਂਝੀਆਂ ਕਰਦੇ ਰਹਿੰਦੇ ਹਨ। ਉਨ੍ਹਾਂ ਵੱਲੋਂ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਸੁਪਰ ਹਿੱਟ ਗੀਤ ਦਿੱਤੇ ਗਏ ਹਨ।
ਉਨ੍ਹਾਂ ਦੀ ਕਲਮ ਤੋਂ ਲਿਖੇ ਗਏ ਕਈ ਗੀਤ ਬਹੁਤ ਸਾਰੇ ਗਾਇਕਾਂ ਵੱਲੋਂ ਗਾਏ ਗਏ ਹਨ ਜਿਨ੍ਹਾਂ ਵਿੱਚ ਗੁਰੂ ਰੰਧਾਵਾ, ਬੱਬਲ ਰਾਏ ,ਗੁਰਨਾਮ ਭੁੱਲਰ, ਅਮਰ ਸਜਲਪੁਰੀ, ਜੈਸਮੀਨ ਸੈਂਡਲਸ ,ਆਰ ਨੇਤ, ਏ.ਕੇਅ ਸ਼ਾਮਲ ਹਨ। ਉਨ੍ਹਾਂ ਵੱਲੋਂ ਆਪਣੀ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਗਿਆ ਹੈ ਕਿ ਉਨ੍ਹਾਂ ਦੀ ਲੱਤ ਟੁੱਟੀ ਹੈ, ਹੌਸਲਾ ਨਹੀਂ, ਬਹੁਤ ਜਲਦ ਆ ਰਿਹਾ ਹਾਂ, ਵਾਹਿਗੁਰੂ ਜੀ ਮਿਹਰ ਕਰਿਉ। ਪ੍ਰੀਤ ਹੁੰਦਲ ਸੋਸ਼ਲ ਮੀਡੀਆ ਤੇ ਕਾਫ਼ੀ ਐਕਟਿਵ ਰਹਿੰਦੇ ਸੀ ਪਰ ਪਿਛਲੇ ਕੁਝ ਮਹੀਨਿਆਂ ਤੋਂ ਸੋਸ਼ਲ ਮੀਡੀਆ ਤੋਂ ਗ਼ਾਇਬ ਸੀ। 20 ਮਾਰਚ ਨੂੰ ਉਨ੍ਹਾਂ ਵੱਲੋਂ ਸਾਂਝੀ ਕੀਤੀ ਗਈ ਤਸਵੀਰ ਨੂੰ ਵੇਖ ਕੇ ਉਸ ਦੇ ਪ੍ਰਸੰਸਕਾਂ ਵੱਲੋਂ ਉਹਨਾਂ ਦੇ ਜਲਦ ਸਿਹਤਯਾਬ ਹੋਣ ਲਈ ਅਰਦਾਸ ਕੀਤੀ ਜਾ ਰਹੀ ਹੈ।
Previous Postਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਰਨਗੇ ਇਹ ਕੰਮ – ਤਾਜਾ ਵੱਡੀ ਖਬਰ
Next Postਪੰਜਾਬ ਚ ਕੋਰੋਨਾ ਨੇ ਕੀਤਾ ਮੌਤ ਦਾ ਤਾਂਡਵ – ਅੱਜ ਆਏ ਏਨੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ