ਆਈ ਤਾਜਾ ਵੱਡੀ ਖਬਰ
ਇਸ ਸੰਸਾਰ ਦੇ ਵਿਚ ਆਏ ਦਿਨ ਕੋਈ ਨਾ ਕੋਈ ਅਜਿਹੀ ਖਬਰ ਸੁਣਨ ਨੂੰ ਮਿਲ ਰਹੀ ਹੈ ਜਿਸ ਨਾਲ ਇਸ ਵਰ੍ਹੇ ਦਾ ਚਾਅ ਵੀ ਲੋਕਾਂ ਦੇ ਮਨਾਂ ਵਿੱਚ ਸੌੜਾ ਹੋ ਰਿਹਾ ਹੈ। ਮੌਜੂਦਾ ਸਮੇਂ ਵੀ ਸੰਸਾਰ ਦੇ ਵਿਚ ਮੌਜੂਦ ਹਰ ਇੱਕ ਸ਼ਖ਼ਸ ਇੱਕ ਬਿਮਾਰੀ ਦੇ ਕਰਕੇ ਸਹਿਮ ਦੇ ਥੱਲੇ ਆਪਣੇ ਦਿਨ ਕੱਟਣ ਨੂੰ ਮਜਬੂਰ ਹੋਇਆ ਹੈ। ਜਿਥੇ ਇਸ ਬਿਮਾਰੀ ਦੇ ਨਵੇਂ ਆ ਰਹੇ ਮਰੀਜ਼ਾਂ ਦੀ ਗਿਣਤੀ ਦੇ ਵਿਚ ਵਾਧਾ ਹੋ ਰਿਹਾ ਹੈ ਉਥੇ ਹੀ ਦੂਜੇ ਪਾਸੇ ਇਸ ਬਿਮਾਰੀ ਦੀ ਵਜ੍ਹਾ ਕਾਰਨ ਹੋ ਰਹੀਆਂ ਮੌਤਾਂ ਦੇ ਕਾਰਨ ਹਾਲਾਤ ਬੇਹੱਦ ਚਿੰਤਾ ਦਾ ਵਿਸ਼ਾ ਬਣ ਚੁੱਕੇ ਹਨ।
ਜਿੱਥੇ ਇਕ ਪਾਸੇ ਪੂਰੇ ਵਿਸ਼ਵ ਭਰ ਦੇ ਦੇਸ਼ਾਂ ਵਿਚ ਕੋਰੋਨਾ ਵਾਇਰਸ ਦੇ ਨਵੇਂ ਸੰਕ੍ਰਮਿਤ ਮਰੀਜ਼ਾਂ ਦੀ ਗਿਣਤੀ ਦੇ ਵਿੱਚ ਵਾਧਾ ਹੋ ਰਿਹਾ ਹੈ ਉਥੇ ਹੀ ਭਾਰਤ ਦੇਸ਼ ਵਿਚ ਵੀ ਕੋਰੋਨਾ ਵਾਇਰਸ ਦੇ ਕੇਸਾਂ ਵਿਚ ਅੱਗੇ ਨਾਲੋਂ ਜ਼ਿਆਦਾ ਵਾਧਾ ਦੇਖਣ ਨੂੰ ਮਿਲਿਆ ਹੈ। ਭਾਰਤ ਦੇ ਪੰਜਾਬ ਸੂਬੇ ਵਿੱਚ ਬੀਤੇ 24 ਘੰਟਿਆਂ ਦੌਰਾਨ ਕੁੱਲ ਨਵੇਂ 2669 ਮਾਮਲੇ ਦਰਜ ਕੀਤੇ ਗਏ ਹਨ। ਪੰਜਾਬ ਵਿਚ ਹੁਣ ਤੱਕ 5,603,286 ਲੋਕਾਂ ਦੇ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ। ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਕਾਰਨ ਪੰਜਾਬ ਵਿੱਚ 44 ਲੋਕਾਂ ਦੀ ਮੌਤ ਹੋਈ ਹੈ।
ਹੁਣ ਤੱਕ ਇਸ ਬਿਮਾਰੀ ਦੇ ਨਾਲ ਪੰਜਾਬ ਵਿਚ ਸੰਕ੍ਰਮਿਤ ਮਰੀਜ਼ਾਂ ਦੀ ਗਿਣਤੀ ਵੱਧ ਕੇ 213,110 ਹੋ ਗਈ ਹੈ। ਜਿਨ੍ਹਾਂ ਵਿਚੋਂ 188,529 ਮਰੀਜ਼ ਦਾ ਨੇ ਇਸ ਬਿਮਾਰੀ ਉਪਰ ਫਤਿਹ ਪਾ ਲਈ ਹੈ। ਪਰ ਸੂਬੇ ਅੰਦਰ ਹੀ ਇਸ ਬਿਮਾਰੀ ਦੇ ਕਾਰਨ 6,324 ਲੋਕਾਂ ਦੀ ਦੁਖਤ ਮੌਤ ਵੀ ਹੋਈ ਹੈ। ਕੋਰੋਨਾ ਵਾਇਰਸ ਦੀ ਤਾਬ ਨਾ ਝੱਲਦੇ ਹੋਏ ਅੱਜ ਸੂਬੇ ਵਿਚ 44 ਲੋਕਾਂ ਦੀ ਮੌਤ ਹੋ ਗਈ ਜਿਨ੍ਹਾਂ ਵਿੱਚ ਅੰਮ੍ਰਿਤਸਰ 05 ਫਿਰੋਜ਼ਪੁਰ 01,
ਗੁਰਦਾਸਪੁਰ 10, ਜਲੰਧਰ 06, ਕਪੂਰਥਲਾ 01, ਲੁਧਿਆਣਾ 08, ਪਠਾਨਕੋਟ 01, ਪਟਿਆਲਾ 01, ਐਸਏਐਸ ਨਗਰ 01, ਸੰਗਰੂਰ 01 ਅਤੇ ਤਰਨਤਾਰਨ ਤੋਂ 02 ਮਰੀਜ਼ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਮੁੜ ਤੋਂ ਵੱਧ ਰਹੇ ਕੋਰੋਨਾ ਵਾਇਰਸ ਦੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਰਾਤ ਦੇ ਕਰਫਿਊ ਨੂੰ ਜਲੰਧਰ ਸਮੇਤ 11 ਜਿਲਿਆਂ ਦੇ ਵਿੱਚ ਲਾਗੂ ਕਰ ਦਿੱਤਾ ਗਿਆ ਹੈ। ਨਾਈਟ ਕਰਫਿਊ ਦਾ ਸਮਾਂ ਰਾਤ 9 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਰਹੇਗਾ।
Previous Postਸਕੂਲਾਂ ਚ ਵਿਦਿਆਰਥੀਆਂ ਤੇ ਲੱਗੀ ਪਾਬੰਦੀ ਤੋਂ ਬਾਅਦ ਹੁਣ ਵਿਦਿਆਰਥੀਆਂ ਲਈ ਹੋਣ ਲੱਗਾ ਇਹ ਕੰਮ
Next Postਹਸਪਤਾਲ ਦਾਖਲ ਕੋਰੋਨਾ ਪੀੜਤ ਸੁਖਬੀਰ ਬਾਦਲ ਬਾਰੇ ਆਈ ਇਹ ਵੱਡੀ ਤਾਜਾ ਖਬਰ