ਤਾਜਾ ਵੱਡੀ ਖਬਰ
ਦੁਨੀਆ ਵਿੱਚ ਜਿੱਥੇ ਕਰੋਨਾ ਦਾ ਕਹਿਰ ਦਿਨੋ-ਦਿਨ ਵਧ ਰਿਹਾ ਹੈ ਉਥੇ ਹੀ ਇਸ ਸਾਲ ਦੇ ਵਿੱਚ ਵੀ ਇਕ ਤੋਂ ਬਾਅਦ ਇਕ ਸਖਸ਼ੀਅਤ ਸਾਡੇ ਤੋਂ ਇਸ ਤਰ੍ਹਾਂ ਦੂਰ ਹੁੰਦੀ ਜਾ ਰਹੀ ਹੈ, ਜਿਸ ਬਾਰੇ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਇਕ ਤੋਂ ਬਾਅਦ ਇਕ ਸਾਡੇ ਤੋਂ ਵਿਛੜ ਰਹੀਆਂ ਹਨ। ਰੋਜ਼ ਹੀ ਆਉਣ ਵਾਲੀਆਂ ਅਜਿਹੀਆਂ ਖਬਰਾਂ ਨਾਲ ਲੋਕਾਂ ਉਪਰ ਗਹਿਰਾ ਅਸਰ ਹੋਇਆ ਹੈ। ਰੋਜ਼ ਹੀ ਆ ਰਹੀਆਂ ਅਜਿਹੀਆਂ ਦੁੱਖ ਭਰੀਆਂ ਖਬਰਾਂ ਨਾਲ ਸੋਗ ਦੀ ਲਹਿਰ ਫੈਲ ਰਹੀ ਹੈ।
ਇਸ ਵਰ੍ਹੇ ਦੇ ਵਿਚ ਵੀ ਹੁਣ ਤੱਕ ਰਾਜਨੀਤਿਕ ਜਗਤ ,ਸਾਹਿਤਕ ਜਗਤ ,ਸੰਗੀਤ ਜਗਤ, ਖੇਡ ਜਗਤ, ਧਾਰਮਿਕ ਜਗਤ ਵਿਚੋਂ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਈਆ ਹਨ। ਜਿਨ੍ਹਾਂ ਦੀ ਕਮੀ ਇਨ੍ਹਾਂ ਖੇਤਰਾਂ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਪੰਜਾਬ ਦੇ ਇਸ ਸਾਬਕਾ ਮੰਤਰੀ ਦੀ ਹੋਈ ਅਚਾਨਕ ਮੌਤ , ਜਿਸ ਨਾਲ ਸ਼ੋਕ ਦੀ ਲਹਿਰ ਫੈਲ ਗਈ ਹੈ । ਕੱਲ੍ਹ ਹੋਵੇਗਾ ਅੰਤਿਮ ਸੰਸਕਾਰ । ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਦੇ ਟਕਸਾਲੀ ਕਾਂਗਰਸੀ ਆਗੂ ਤੇ ਸਾਬਕਾ ਸਿੰਚਾਈ ਮੰਤਰੀ
ਸ: ਗੁਰਨਾਮ ਸਿੰਘ ਅਬੁਲ ਖੁਰਾਣਾ ਦਾ ਦਿਹਾਂਤ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ। ਉਹ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ। ਇਸ ਸਮੇਂ ਸ: ਅਬੁਲ ਖੁਰਾਣਾ ਚੰਡੀਗੜ੍ਹ ਵਿਖੇ ਆਪਣੇ ਗ੍ਰਹਿ ਸਥਾਨ ਤੇ ਰਹਿ ਰਹੇ ਸਨ ਜਿੱਥੇ ਅੱਜ ਉਨ੍ਹਾਂ ਆਖ਼ਰੀ ਸਾਹ ਲਏ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਅੱਜ ਰਾਜਨੀਤਿਕ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਉੱਘੇ ਕਾਂਗਰਸੀ ਆਗੂਆਂ ਵੱਲੋਂ ਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋ ਉਨਾਂ ਦੇ ਦਿਹਾਂਤ ਤੇ
ਦੁੱਖ ਦਾ ਪ੍ਰਗਟਾਵਾ ਉਨ੍ਹਾਂ ਦੇ ਪਰਿਵਾਰ ਨਾਲ ਕੀਤਾ ਗਿਆ ਹੈ। ਉਨ੍ਹਾਂ ਦਾ ਅੰਤਿਮ ਸਸਕਾਰ 24 ਮਾਰਚ ਦਿਨ ਬੁੱਧਵਾਰ ਨੂੰ ਪਿੰਡ ਅਬੁਲ ਖੁਰਾਣਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੇ ਜਾਣ ਨਾਲ ਰਾਜਨੀਤਿਕ ਜਗਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਸ੍ਰੀ ਮੁਕਤਸਰ ਸਾਹਿਬ ਇਲਾਕੇ ਦੇ ਵੀ ਕਾਂਗਰਸੀ ਆਗੂਆਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
Home ਤਾਜਾ ਖ਼ਬਰਾਂ ਹੁਣੇ ਹੁਣੇ ਪੰਜਾਬ ਦੇ ਇਸ ਸਾਬਕਾ ਮੰਤਰੀ ਦੀ ਹੋਈ ਅਚਾਨਕ ਮੌਤ, ਛਾਈ ਸੋਗ ਦੀ ਲਹਿਰ- ਕੱਲ੍ਹ ਹੋਵੇਗਾ ਸੰਸਕਾਰ
Previous Postਹੁਣੇ ਹੁਣੇ ਪੰਜਾਬ ਚ ਅੱਧੇ ਦਿਨ ਦੀ ਛੁੱਟੀ ਦਾ ਹੋਇਆ ਇਹ ਐਲਾਨ – ਤਾਜਾ ਵੱਡੀ ਖਬਰ
Next Postਹੁਣੇ ਹੁਣੇ 12 ਤੋਂ 21 ਅਪ੍ਰੈਲ ਤਕ ਲਈ ਹੋ ਗਿਆ ਇਹ ਐਲਾਨ – ਆਈ ਤਾਜਾ ਵੱਡੀ ਖਬਰ