ਆਈ ਤਾਜਾ ਵੱਡੀ ਖਬਰ
ਵਿਸ਼ਵ ਵਿੱਚ ਕਰੋਨਾ ਦੀ ਲਾਗ ਨੇ ਹੁਣ ਤੱਕ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ। ਕੋਈ ਵੀ ਦੇਸ਼ ਇਸ ਦੇ ਪ੍ਰਭਾਵ ਤੋਂ ਨਹੀਂ ਬਚ ਸਕਿਆ। ਬਹੁਤ ਸਾਰੇ ਦੇਸ਼ਾਂ ਵਿੱਚ ਇਸ ਕਰੋਨਾ ਦੀ ਬੀਮਾਰੀ ਨੇ ਭਿਆਨਕ ਤਬਾਹੀ ਮਚਾਈ ਹੈ। ਮੁੜ ਤੋਂ ਕਰੋਨਾ ਦਾ ਕਹਿਰ ਵਧਣਾ ਸ਼ੁਰੂ ਹੋ ਚੁੱਕਾ ਹੈ। ਜਿਸ ਕਾਰਨ ਬਹੁਤ ਸਾਰੇ ਦੇਸ਼ਾਂ ਵਿੱਚ ਫਿਰ ਤੋਂ ਤਾਲਾਬੰਦੀ ਵੀ ਕੀਤੀ ਜਾ ਰਹੀ ਹੈ। ਬਹੁਤ ਸਾਰੇ ਦੇਸ਼ਾਂ ਵਿੱਚ ਸਰਹੱਦਾਂ ਤੇ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦਾ ਕਰੋਨਾ ਟੈਸਟ ਵੀ ਲਾਜ਼ਮੀ ਕੀਤਾ ਗਿਆ ਹੈ।
ਸਭ ਤੋਂ ਵੱਧ ਪ੍ਰਭਾਵਤ ਹੋਣ ਵਾਲਾ ਦੇਸ਼ ਅਮਰੀਕਾ ਹੈ ਤੇ ਉਸ ਤੋਂ ਬਾਅਦ ਭਾਰਤ। ਭਾਰਤ ਵਿਚ ਮਹਾਰਾਸ਼ਟਰ ਸਭ ਤੋਂ ਪ੍ਰਭਾਵਤ ਹੋਣ ਵਾਲਾ ਸੂਬਾ ਹੈ ਤੇ ਦੂਸਰੇ ਨੰਬਰ ਤੇ ਪੰਜਾਬ। ਕਰੋਨਾ ਕਰਕੇ ਕੇਂਦਰ ਸਰਕਾਰ ਨੇ 1 ਅਪ੍ਰੈਲ ਤੋਂ 30 ਅਪ੍ਰੈਲ ਤੱਕ ਇਹ ਹੁਕਮ ਜਾਰੀ ਕਰ ਦਿੱਤਾ ਹੈ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਬਹੁਤ ਸਾਰੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ। ਕੇਂਦਰ ਸਰਕਾਰ ਨੇ 45 ਸਾਲ ਤੋਂ ਉੱਪਰ ਦੇ ਉਮਰ ਦੇ ਵਿਅਕਤੀਆਂ ਨੂੰ ਵੀ ਕਰੋਨਾ ਦਾ ਟੀਕਾਕਰਨ ਕਰਵਾਉਣਾ ਲਾਜ਼ਮੀ ਕਰ ਦਿੱਤਾ ਹੈ।
ਸਰਕਾਰ ਵੱਲੋਂ ਲੋਕਾਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ ਗਈ ਹੈ। ਹੁਣ ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਜਿਸ ਅਨੁਸਾਰ 1 ਅਪ੍ਰੈਲ ਤੋਂ 30 ਅਪਰੈਲ ਤੱਕ ਗ੍ਰਹਿ ਮੰਤਰਾਲੇ ਵੱਲੋਂ ਪ੍ਰਭਾਵੀ ਕੰਟਰੋਲ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਗਏ ਇਸ ਆਦੇਸ਼ ਦੇ ਅਨੁਸਾਰ ਜਿਨ੍ਹਾਂ ਸੂਬਿਆਂ ਵਿੱਚ ਆਰ ਟੀ ਪੀ ਸੀ ਆਰ ਦੀ ਸਮਰੱਥਾ ਘੱਟ ਹੈ ਉਸ ਨੂੰ 70 ਫੀਸਦੀ ਕਰਨ ਲਈ ਤੇਜ਼ੀ ਲਿਆਂਦੀ ਜਾ ਰਹੀ ਹੈ।ਉਥੇ ਹੀ ਉਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ ਮਾਮਲਿਆਂ ਨੂੰ ਦੇਖਦੇ ਹੋਏ ਉਨ੍ਹਾਂ ਵਿਅਕਤੀਆਂ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਦੀ ਵੀ ਨਿਸ਼ਾਨਦੇਹੀ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਨੂੰ ਵੈਬਸਾਈਟਾਂ ਤੇ ਸੁਚੇਤ ਕਰਨਾ ਹੋਵੇਗਾ।
ਕਰੋਨਾ ਦੇ ਪ੍ਰਭਾਵ ਹੇਠ ਆਉਣ ਵਾਲੇ ਲੋਕਾਂ ਦਾ ਇਲਾਜ ਵੀ ਜਲਦ ਕੀਤਾ ਜਾਵੇਗਾ ਤੇ ਉਨ੍ਹਾਂ ਨੂੰ ਇਕਾਂਤਵਾਸ ਕਰਨ ਦੀ ਵੀ ਲੋੜ ਹੈ,ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਕੇਂਦਰ ਸ਼ਾਸਤ ਪ੍ਰਦੇਸ਼ ਸਰਕਾਰ ਨੂੰ ਦੇਸ਼ ਦੇ ਸਾਰੇ ਹਿੱਸਿਆਂ ਵਿੱਚ ਟੈਸਟ ਰੈਂਕਿੰਗ ਅਤੇ ਪ੍ਰੋਟੋਕੋਲ ਨੂੰ ਸਖਤੀ ਨਾਲ ਲਾਗੂ ਕਰਨ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਅਗਰ ਕੋਈ ਇਨ੍ਹਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ।
Previous Postਇਥੇ ਜੇ 15 ਅਪ੍ਰੈਲ ਤੋਂ ਘਰੇ ਇਹ ਕੰਮ ਹੋਇਆ ਤਾਂ ਹੋਵੇਗੀ ਸਖਤ ਕਾਰਵਾਈ ਲਗੇਗਾ ਮੋਟਾ ਜੁਰਮਾਨਾ- ਤਾਜਾ ਵੱਡੀ ਖਬਰ
Next Postਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕੀਤਾ ਇਹ ਐਲਾਨ – ਬੱਚਿਆਂ ਅਤੇ ਮਾਪਿਆਂ ਚ ਖੁਸ਼ੀ