ਮਾੜੀ ਖਬਰ:ਕੋਰੋਨਾ ਦਾ ਕਰਕੇ 30 ਅਪ੍ਰੈਲ ਤੱਕ ਲਈ ਭਾਰਤ ਚ ਲੱਗੀ ਇਹ ਪਾਬੰਦੀ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਕੋਰੋਨਾ ਵਾਇਰਸ ਦੇ ਕਾਰਨ ਇਸ ਸੰਸਾਰ ਦੇ ਵਿਚ ਬਹੁਤ ਸਾਰੀਆਂ ਤਬਦੀਲੀਆਂ ਆਈਆਂ ਹਨ। ਇਨ੍ਹਾਂ ਆਈਆਂ ਹੋਈਆਂ ਤਬਦੀਲੀਆਂ ਦੇ ਕਾਰਨ ਜਨਜੀਵਨ ਪੂਰੀ ਤਰ੍ਹਾਂ ਅਸਤ ਵਿਅਸਤ ਹੋ ਚੁੱਕਾ ਹੈ। ਇਸ ਬਿਮਾਰੀ ਦੀ ਵਜ੍ਹਾ ਕਾਰਨ ਮਨੁੱਖੀ ਜੀਵਨ ਉਪਰ ਜੋ ਪ੍ਰਭਾਵ ਪਏ ਹਨ ਉਸ ਨੂੰ ਦੂਰ ਕਰਨ ਵਾਸਤੇ ਕਾਫੀ ਸਮਾਂ ਲੱਗ ਜਾਵੇਗਾ। ਇਸ ਬਿਮਾਰੀ ਨੇ ਜਿੱਥੇ ਲੋਕਾਂ ਨੂੰ ਰੁਜ਼ਗਾਰ ਤੋਂ ਦੂਰ ਕਰ ਦਿੱਤਾ ਅਤੇ ਉੱਥੇ ਹੀ ਬੱਚਿਆਂ ਨੂੰ ਉਨ੍ਹਾਂ ਦੀ ਵਿੱਦਿਆ ਤੋਂ ਦੂਰ ਕੀਤਾ ਹੈ। ਇਸ ਬਿਮਾਰੀ ਦੀ ਵਜ੍ਹਾ ਕਾਰਨ ਹੀ ਹੁਣ ਲੋਕ ਇੱਕ ਦੂਜੇ ਤੋਂ ਕੰਨੀ ਕਤਰਾਉਣ ਲੱਗ ਪਏ ਹਨ।

ਉਥੇ ਹੀ ਦੂਜੇ ਪਾਸੇ ਆਵਾਜਾਈ ਦੇ ਮਾਧਿਅਮ ਰਾਹੀਂ ਸਫ਼ਰ ਕਰਨ ਵਾਲੇ ਲੋਕਾਂ ਦੀ ਗਿਣਤੀ ਦੇ ਵਿਚ ਵੀ ਕਮੀ ਆ ਗਈ ਹੈ। ਇਸ ਬਿਮਾਰੀ ਦੇ ਕਾਰਨ ਪੂਰੇ ਵਿਸ਼ਵ ਭਰ ਦੇ ਦੇਸ਼ਾਂ ਵੱਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਈਆਂ ਗਈਆਂ ਸਨ ਅਤੇ ਮੌਜੂਦਾ ਸਮੇਂ ਇਸ ਬਿਮਾਰੀ ਦੀ ਨਵੀਂ ਲਹਿਰ ਨੂੰ ਦੇਖਦੇ ਹੋਏ ਇਨ੍ਹਾਂ ਪਾਬੰਦੀਆਂ ਨੂੰ ਹੋਰ ਅੱਗੇ ਵਧਾਇਆ ਜਾ ਰਿਹਾ ਹੈ। ਭਾਰਤ ਦੇਸ਼ ਵੱਲੋਂ ਵੀ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਸਨ ਤਾਂ ਜੋ ਇਸ ਬਿਮਾਰੀ ਦੀ ਮਾਰ ਤੋਂ ਦੇਸ਼ ਵਾਸੀਆਂ ਨੂੰ ਬਚਾਇਆ ਜਾ ਸਕੇ।

ਹੁਣ ਇਨ੍ਹਾਂ ਪਾਬੰਦੀਆਂ ਦੀ ਮਿਆਦ ਨੂੰ ਹਾਲਾਤਾਂ ਅਨੁਸਾਰ ਹੌਲੀ-ਹੌਲੀ ਅੱਗੇ ਵਧਾਇਆ ਜਾ ਰਿਹਾ ਹੈ। ਇਸਦੇ ਤਹਿਤ ਹੀ ਹੁਣ ਡਾਇਰੈਕਟੋਰੇਟ ਆਫ ਸਿਵਲ ਏਵੀਏਸ਼ਨ ਵੱਲੋਂ ਮੰਗਲ ਵਾਰ ਨੂੰ ਅੰਤਰਰਾਸ਼ਟਰੀ ਉਡਾਨਾਂ ਉਪਰ ਲਗਾਈ ਗਈ ਪਾਬੰਦੀ ਨੂੰ 30 ਅਪ੍ਰੈਲ 2021 ਤੱਕ ਅੱਗੇ ਵਧਾਉਣ ਦਾ ਫੈਸਲਾ ਲਿਆ ਹੈ। ਇਹ ਫੈਸਲਾ ਨਵੇਂ ਆ ਰਹੇ ਕੋਰੋਨਾ ਵਾਇਰਸ ਦੇ ਕੇਸਾਂ ਦੀ ਗੰਭੀਰਤਾ ਨੂੰ ਦੇਖਦੇ ਹੋਏ ਲਿਆ ਗਿਆ ਹੈ। ਹਾਲਾਂਕਿ ਇਸ ਦੌਰਾਨ ਸਮਰੱਥਾ ਦੇ ਅਧਾਰ ‘ਤੇ ਅਤੇ ਚੁਣੇ ਹੋਏ ਰੂਟਾਂ ਉੱਪਰ ਅੰਤਰਰਾਸ਼ਟਰੀ ਉਡਾਨਾਂ ਨੂੰ ਜਾਰੀ ਰੱਖਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਪਿਛਲੇ ਸਾਲ 25 ਮਾਰਚ ਤੋਂ ਅੰਤਰਰਾਸ਼ਟਰੀ ਉਡਾਨਾਂ ਉਪਰ ਰੋਕ ਲਗਾ ਦਿੱਤੀ ਗਈ ਸੀ ਪਰ ਫਿਰ ਬਾਅਦ ਵਿਚ ਮਈ 2020 ਨੂੰ ਵੰਦੇ ਭਾਰਤ ਮਿਸ਼ਨ ਅਤੇ ਏਅਰ ਬੱਬਲ ਸਮਝੌਤੇ ਦੇ ਤਹਿਤ ਕੁਝ ਚੁਨਿੰਦਾ ਦੇਸ਼ਾਂ ਦੇ ਨਾਲ ਅੰਤਰਰਾਸ਼ਟਰੀ ਉਡਾਨਾਂ ਨੂੰ ਸ਼ੁਰੂ ਕੀਤਾ ਗਿਆ ਸੀ। ਕੋਰੋਨਾ ਵਾਇਰਸ ਦੇ ਵੱਧਦੇ ਹੋਏ ਪਸਾਰ ਨੂੰ ਦੇਖਦੇ ਹੋਏ ਇਨ੍ਹਾਂ ਚੱਲ ਰਹੀਆਂ ਉਡਾਨਾਂ ਦੌਰਾਨ ਕਈ ਤਰ੍ਹਾਂ ਦੀਆਂ ਪਾਬੰਦੀਆਂ ਨੂੰ ਲਾਗੂ ਕੀਤਾ ਜਾ ਚੁੱਕਾ ਹੈ।