ਪੰਜਾਬ : ਇਥੇ ਵਿਆਹ ਦੀਆਂ ਖੁਸ਼ੀਆਂ ਚ ਪਏ ਕੀਰਨੇ ਵਾਪਰਿਆ ਇਹ ਕਾਂਡ, ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਸੂਬੇ ਅੰਦਰ ਆਏ ਦਿਨ ਹੀ ਵੱਖ ਵੱਖ ਤਰ੍ਹਾਂ ਦੇ ਹਾਦਸੇ ਵਾਪਰਨ ਦੀਆਂ ਖਬਰਾਂ ਵਿਚ ਵਾਧਾ ਹੋ ਰਿਹਾ ਹੈ। ਦੁਨੀਆ ਵਿਚ ਖ਼ੁਸ਼ੀਆਂ ਕਦੋਂ ਗਮ ਵਿੱਚ ਬਦਲ ਜਾਣ ਇਸਦਾ ਕੁਝ ਪਤਾ ਹੀ ਨਹੀਂ ਚਲਦਾ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪਤਾ ਨਹੀਂ ਕਿੰਨੇ ਇਹੋ ਜਿਹੇ ਹਾਦਸੇ ਸਾਹਮਣੇ ਆਏ ਹਨ, ਜਿਸ ਵਿੱਚ ਅਣਗਿਣਤ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਇਸ ਸਾਲ ਦੇ ਵਿੱਚ ਪਤਾ ਨਹੀਂ ਕਿੰਨੇ ਲੋਕ ਆਪਣੇ ਪਰਿਵਾਰ ਨੂੰ ਛੱਡ ਕੇ ਇਸ ਸੰਸਾਰ ਨੂੰ ਅਲਵਿਦਾ ਆਖ ਗਏ।

ਹਰ ਰੋਜ਼ ਹੀ ਸਾਹਮਣੇ ਆਉਣ ਵਾਲੇ ਅਜਿਹੇ ਹਾਦਸਿਆਂ ਦੇ ਵਿੱਚ ਦੁਖਦਾਈ ਖਬਰਾਂ ਅੰਤ ਹੁੰਦਾ ਨਜ਼ਰ ਨਹੀਂ ਆ ਰਿਹਾ। ਹਰ ਦਿਨ ਹੀ ਇਹੋ ਜਿਹੇ ਹਾਦਸੇ ਸਾਹਮਣੇ ਆਉਂਦੇ ਹਨ। ਜਿਨ੍ਹਾਂ ਦੇ ਬਾਰੇ ਸੁਣ ਕੇ ਹਰ ਇਨਸਾਨ ਦੇ ਰੌਂਗਟੇ ਖੜ੍ਹੇ ਹੋ ਜਾਂਦੇ ਹਨ। ਹੁਣ ਅਜਿਹੀ ਭਿਆਨਕ ਘਟਨਾ ਸਾਹਮਣੇ ਆਈ ਹੈ। ਜਿੱਥੇ ਘਰ ਵਿਚ ਵਿਆਹ ਦੀਆਂ ਖ਼ੁਸ਼ੀਆਂ ਸਾਰੇ ਪਾਸੇ ਸਨ ਉਥੇ ਹੀ ਇਹ ਨਜ਼ਾਰਾ ਮਾਤਮ ਵਿੱਚ ਬਦਲ ਗਿਆ। ਖੁਸ਼ੀ ਤੋਂ ਗਮੀ ਵਿੱਚ ਤਬਦੀਲ ਹੋਇਆ ਇਹ ਸਮਾਂ ਜਿਸ ਨੇ ਸਭ ਨੂੰ ਗ਼ਮਗੀਨ ਕੇ ਰੱਖ ਦਿੱਤਾ ਹੈ।

ਪੰਜਾਬ ਵਿੱਚ ਇੱਥੇ ਵਿਆਹ ਦੀਆਂ ਖੁਸ਼ੀਆਂ ਚ ਪਏ ਕੀਰਨੇ ਵਾਪਰਿਆ ਇਹ ਕਾਂਡ, ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪੱਟੀ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਵਿਆਹ ਸਮਾਗਮ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਜਿੱਥੇ ਵਿਆਹ ਵਾਲੇ ਘਰ ਛੋਟੇ ਭਰਾ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੜਕ ਹਾਦਸੇ ਵਿੱਚ ਗਗਨਦੀਪ ਸਿੰਘ ਪੁੱਤਰ ਸੱਤਪਾਲ ਸਿੰਘ ਉਸ ਵੇਲੇ ਹਾਦਸੇ ਦਾ ਸ਼ਿਕਾਰ ਹੋਇਆ ਜਦੋਂ ਉਹ ਆਪਣੇ ਭੂਆ ਦੇ ਲੜਕੇ ਨੂੰ ਨਾਲ ਲੈ ਕੇ ਇਕ ਰਿਸ਼ਤੇਦਾਰੀ ਵਿਚ ਵਿਆਹ ਦੇ ਡੱਬੇ ਵੰਡਣ ਜਾ ਰਿਹਾ ਸੀ।

ਇਹ ਹਾਦਸਾ ਮੰਗਲਵਾਰ ਦੀ ਰਾਤ ਨੂੰ ਹੋਇਆ ਹੈ। ਜਦੋਂ ਗਗਨਦੀਪ ਪਿੰਡ ਚੂਸਲੇਵੜ੍ਹ ਦੇ ਨੇੜੇ ਪੁੱਜਾ ਤਾਂ ਉਨ੍ਹਾਂ ਦਾ ਮੋਟਰ ਸਾਈਕਲ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਗਗਨਦੀਪ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਘਟਨਾ ਨਾਲ ਵਿਆਹ ਦੀਆਂ ਖ਼ੁਸ਼ੀਆਂ , ਗਮੀ ਵਿਚ ਤਬਦੀਲ ਹੋ ਗਈਆਂ ਹਨ। ਮ੍ਰਿਤਕ ਨੌਜਵਾਨ ਸੁਖਵਿੰਦਰ ਸਿੰਘ ਪਟਵਾਰੀ ਦਾ ਭਤੀਜਾ ਸੀ। ਦੱਸਿਆ ਗਿਆ ਹੈ ਕਿ ਮ੍ਰਿਤਕ ਗਗਨਦੀਪ ਦੇ ਵੱਡੇ ਭਰਾ ਜੁਗਰਾਜ ਸਿੰਘ ਦਾ 10 ਅਪ੍ਰੈਲ ਨੂੰ ਵਿਆਹ ਤੈਅ ਕੀਤਾ ਗਿਆ ਸੀ। ਗਗਨਦੀਪ ਦੀ ਮੌਤ ਨਾਲ ਪਰਿਵਾਰ ਅਤੇ ਰਿਸ਼ਤੇਦਾਰਾਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਦਿਨੋ ਦਿਨ ਵੱਧ ਰਹੇ ਹਾਦਸਿਆ ਦੇ ਕਾਰਨ ਇਹ ਖ਼ੁਸ਼ੀਆਂ ਗਮੀਆਂ ਵਿਚ ਤਬਦੀਲ ਹੋ ਜਾਂਦੀਆਂ ਹਨ।