ਅਚਾਨਕ ਹੁਣੇ ਇਥੇ ਕੱਲ੍ਹ ਤੋਂ 60 ਘੰਟਿਆਂ ਦੇ ਸੰਪੂਰਨ ਲਾਕ ਡਾਊਨ ਦਾ ਹੋ ਗਿਆ ਐਲਾਨ-ਉਲੰਘਣਾ ਕਰਨ ਤੇ 2 ਹਜਾਰ ਜੁਰਮਾਨਾ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿੱਚ ਕਰੋਨਾ ਫਿਰ ਤੋਂ ਸਾਰੇ ਦੇਸ਼ਾਂ ਅੰਦਰ ਪ੍ਰਭਾਵੀ ਹੁੰਦਾ ਨਜ਼ਰ ਆ ਰਿਹਾ ਹੈ। ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦੀ ਅਗਲੀ ਲਹਿਰ ਨੇ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਜਿੱਥੇ ਸਭ ਦੇਸ਼ਾਂ ਅੰਦਰ ਕਰੋਨਾ ਤੋਂ ਬਚਾਅ ਲਈ ਟੀਕਾਕਰਨ ਆਰੰਭ ਕੀਤਾ ਗਿਆ ਹੈ। ਉਥੇ ਹੀ ਕਰੋਨਾ ਕੇਸਾਂ ਵਿਚ ਕਮੀ ਆਉਂਦੀ ਨਜ਼ਰ ਨਹੀਂ ਆ ਰਹੀ। ਸ਼ਕਤੀ ਸ਼ਾਲੀ ਦੇਸ਼ ਅਮਰੀਕਾ ਸਭ ਤੋਂ ਵੱਧ ਪ੍ਰਭਾਵਤ ਹੋਣ ਵਾਲਾ ਦੇਸ਼ ਹੈ। ਜਿਥੇ ਸਭ ਤੋਂ ਵਧੇਰੇ ਕਰੋਨਾ ਤੋਂ ਪ੍ਰਭਾਵਿਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੈ।

ਉਸ ਤੋਂ ਬਾਅਦ ਭਾਰਤ ਵਿਚ ਵੀ ਕਰੋਨਾ ਕੇਸਾਂ ਵਿਚ ਲਗਾਤਾਰ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ। ਜਿੱਥੇ ਕੇਂਦਰ ਸਰਕਾਰ ਵੱਲੋਂ ਸਭ ਸੂਬਿਆਂ ਅੰਦਰ ਟੀਕਾਕਰਨ ਮੁਹਿੰਮ ਵਿੱਚ ਤੇਜੀ ਲਿਆਉਣ ਦੇ ਆਦੇਸ਼ ਦਿੱਤੇ ਗਏ ਹਨ। ਉਥੇ ਹੀ ਦਿਨੋਂ ਦਿਨ ਕਰੋਨਾ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ। ਅਚਾਨਕ ਹੁਣ ਏਥੇ 60 ਘੰਟਿਆਂ ਦੇ ਸੰਪੂਰਨ ਲਾਕਡਾਊਨ ਦਾ ਐਲਾਨ ਹੋ ਗਿਆ ਹੈ ਉਲੰਘਣਾ ਕਰਨ ਤੇ ਦੋ ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਸਭ ਤੋਂ ਵੱਧ ਪ੍ਰਭਾਵਤ ਹੋਣ ਵਾਲੇ

ਸੂਬੇ ਮਹਾਰਾਸ਼ਟਰ ਦੇ ਵਿਚ ਲਗਾਤਾਰ ਕਰੋਨਾ ਦੇ ਕੇਸ ਵਧ ਰਹੇ ਹਨ। ਜਿਸ ਕਾਰਨ ਮਹਾਰਾਸ਼ਟਰ ਤੇ ਬਹੁਤ ਸਾਰੇ ਇਲਾਕਿਆਂ ਅੰਦਰ ਕੁਝ ਸਮੇਂ ਲਈ ਤਾਲਾ ਬੰਦੀ ਅਤੇ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਹੁਣ ਵਰਧਾ ਸ਼ਹਿਰ ਵਿੱਚ ਕਰੋਨਾ ਦੇ ਮਾਮਲਿਆ ਨੇ ਫਿਰ ਤੋਂ ਰਫ਼ਤਾਰ ਫੜ ਲਈ ਹੈ। ਜਿੱਥੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਹਿਮ ਫੈਸਲਾ ਲੈਂਦੇ ਹੋਏ 27 ਮਾਰਚ ਤੋਂ 60 ਘੰਟਿਆਂ ਲਈ ਸ਼ਹਿਰ ਵਿਚ ਤਾਲਾ ਬੰਦੀ ਕਰਨ ਦਾ ਫੈਸਲਾ ਕੀਤਾ ਹੈ। ਉਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਦੋ ਹਜ਼ਾਰ ਰੁਪਏ ਜੁਰਮਾਨਾ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ।

ਵੀਰਵਾਰ ਨੂੰ 53,476 ਨਵੇਂ ਕੇਸ ਸਾਹਮਣੇ ਆ ਚੁੱਕੇ ਹਨ,ਜੋ ਹੁਣ ਤੱਕ ਦੇ ਦਰਜ ਕੀਤੇ ਗਏ ਕੇਸਾਂ ਵਿੱਚੋਂ ਸਭ ਤੋਂ ਵੱਡੀ ਗਿਣਤੀ ਹੈ। ਉਥੇ ਹੀ ਭਾਰਤ ਵਿਚ 24 ਘੰਟਿਆਂ ਦੌਰਾਨ ਕਰੋਨਾ ਵਾਇਰਸ ਦੇ 59,118 ਨਵੇਂ ਕੇਸ ਸਾਹਮਣੇ ਆਏ ਹਨ। ਉਥੇ ਹੀ 24 ਘੰਟਿਆਂ ਦੌਰਾਨ ਪੂਰੇ ਦੇਸ਼ ਵਿਚ 257 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਮਹਾਰਾਸ਼ਟਰ ਦੇ ਵਿੱਚ 4 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੁੰਬਈ ਤੇ ਵਿੱਚ ਬਹੁਤ ਸਾਰੇ ਫ਼ਿਲਮੀ ਅਦਾਕਾਰ ਵੀ ਇਸ ਤਰ੍ਹਾਂ ਦੀ ਚਪੇਟ ਵਿਚ ਆ ਚੁੱਕੇ ਹਨ। ਸੂਬਾ ਸਰਕਾਰ ਵੱਲੋਂ ਸਾਰੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।