ਹੁਣੇ ਹੁਣੇ ਚੋਟੀ ਦੇ ਮਸ਼ਹੂਰ ਕ੍ਰਿਕਟਰ ਸਚਿਨ ਤੇਂਦੁਲਕਰ ਬਾਰੇ ਆਈ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਦੁਨੀਆ ਵਿੱਚ ਕਰੋਨਾ ਦੀ ਅਗਲੀ ਲਹਿਰ ਫਿਰ ਤੋਂ ਤੇਜ਼ ਹੁੰਦੀ ਜਾ ਰਹੀ ਹੈ। ਬਹੁਤ ਸਾਰੇ ਦੇਸ਼ਾਂ ਨੂੰ ਇਸ ਕਰੋਨਾ ਨੇ ਪ੍ਰਭਾਵਿਤ ਕੀਤਾ ਹੈ। ਵਿਸ਼ਵ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਮੁੜ ਤੋਂ ਤਾਲਾਬੰਦੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਰੋਨਾ ਦਾ ਟੀਕਾਕਰਣ ਸ਼ੁਰੂ ਕੀਤੇ ਜਾਣ ਦੇ ਬਾਵਜੂਦ ਵੀ ਕਰੋਨਾ ਕੇਸਾਂ ਵਿਚ ਕਮੀ ਹੁੰਦੀ ਨਜ਼ਰ ਨਹੀਂ ਆ ਰਹੀ। ਵਿਸ਼ਵ ਵਿਚ ਸਭ ਤੋਂ ਵੱਧ ਪ੍ਰਭਾਵਤ ਹੋਣ ਵਾਲਾ ਦੇਸ਼ ਅਮਰੀਕਾ ਹੈ, ਜਿਥੇ ਕਰੋਨਾ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲੇ ਮਰੀਜ਼ ਹਨ।

ਉਸ ਤੋਂ ਬਾਅਦ ਭਾਰਤ ਦੂਜੇ ਨੰਬਰ ਤੇ ਆਉਂਦਾ ਹੈ ਜਿੱਥੇ ਕਰੋਨਾ ਕੇਸਾਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਹੁਣ ਚੋਟੀ ਦੇ ਮਸ਼ਹੂਰ ਕ੍ਰਿਕਟਰ ਸਚਿਨ ਤੇਂਦੁਲਕਰ ਬਾਰੇ ਵੀ ਇਕ ਮਾੜੀ ਖਬਰ ਸਾਹਮਣੇ ਆਈ ਹੈ। ਦੇਸ਼ ਅੰਦਰ ਜਿੱਥੇ ਸਭ ਤੋਂ ਵੱਧ ਪ੍ਰਭਾਵਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ। ਉਥੇ ਹੀ ਮੁੰਬਈ ਦੇ ਵਿਚ ਰਹਿਣ ਵਾਲੇ ਬਹੁਤ ਸਾਰੇ ਫ਼ਿਲਮੀ ਅਦਾਕਾਰ ਇਸ ਕਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ। ਹੁਣ ਖੇਡ ਜਗਤ ਵਿੱਚ ਕ੍ਰਿਕਟ ਦੀ ਦੁਨੀਆ ਦੇ ਮਹਾਨ ਖਿਡਾਰੀ ਸਚਿਨ ਤੇਂਦੁਲਕਰ ਵੀ ਕਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ।

ਉਨ੍ਹਾਂ ਵੱਲੋਂ ਖੁਦ ਹੀ ਟਵਿਟਰ ਉਪਰ ਟਵੀਟ ਕਰਕੇ ਆਪਣੇ ਕਰੋਨਾ ਤੋਂ ਸੰਕ੍ਰਮਿਤ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਹੀ ਸਚਿਨ ਤੇਂਦੁਲਕਰ ਵੱਲੋਂ ਕਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਈ ਗਈ ਸੀ। ਸਚਿਨ ਤੇਂਦੁਲਕਰ ਦੇ ਪਰਵਾਰ ਵਿੱਚ ਬਾਕੀ ਪਰਿਵਾਰਕ ਮੈਂਬਰਾਂ ਦੀ ਰਿਪੋਰਟ ਨੈਗਟਿਵ ਆਈ ਹੈ। ਮੁੰਬਈ ਵਿਚ ਕਰੋਨਾ ਦੇ ਸਭ ਤੋਂ ਵਧੇਰੇ ਕੇਸ ਸਾਹਮਣੇ ਆ ਰਹੇ ਹਨ। ਜਿੱਥੇ ਬਹੁਤ ਸਾਰੇ ਫ਼ਿਲਮੀ ਅਦਾਕਾਰ ਇਸ ਕਰੋਨਾ ਦੀ ਜਕੜ ਵਿੱਚ ਆ ਗਏ ਹਨ,

ਉਥੇ ਹੀ ਹੁਣ ਕ੍ਰਿਕਟ ਦੀ ਦੁਨੀਆ ਦੇ ਬੇਤਾਜ਼ ਬਾਦਸ਼ਾਹ ਸਚਿਨ ਤੇਂਦੁਲਕਰ ਵੱਲੋਂ ਕਰੋਨਾ ਸੰਕਰਮਿਤ ਹੋਣ ਤੇ ਡਾਕਟਰਾਂ ਦੀ ਸਲਾਹ ਅਨੁਸਾਰ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਹਨਾਂ ਵਿੱਚ ਕਰੋਨਾ ਦੇ ਹਲਕੇ ਲੱਛਣ ਪਾਏ ਗਏ ਸਨ। ਇਸ ਸਮੇਂ ਮੁੰਬਈ ਸਮੇਤ ਪੂਰਾ ਮਹਾਰਾਸ਼ਟਰ ਦੇਸ਼ ਅੰਦਰ ਸਭ ਤੋਂ ਵੱਧ ਪ੍ਰਭਾਵਤ ਹੋਣ ਵਾਲਾ ਸੂਬਾ ਬਣਿਆ ਹੋਇਆ ਹੈ। ਜਿੱਥੇ ਭਾਰਤ ਵਿਚ ਸਭ ਤੋਂ ਵੱਧ ਕਰੋਨਾ ਦੇ ਕੇਸ ਸਾਹਮਣੇ ਆ ਰਹੇ ਹਨ। ਸਚਿਨ ਤੇਂਦੁਲਕਰ ਵੱਲੋਂ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਡਾਕਟਰਾਂ ਦੀ ਸਲਾਹ ਅਨੁਸਾਰ ਕੀਤੀ ਜਾ ਰਹੀ ਹੈ।