ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਪੰਜਾਬ ਸਰਕਾਰ ਵੱਲੋ ਕਰੋਨਾ ਦੇ ਕਹਿਰ ਨੂੰ ਦੇਖਦੇ ਹੋਏ ਪਿਛਲੇ ਸਾਲ ਮਾਰਚ ਤੋਂ ਹੀ ਵਿੱਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਕਿਉਂਕਿ ਤਾਲਾ ਬੰਦੀ ਦੌਰਾਨ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਸਨ। ਉਸ ਸਮੇਂ ਵੀ ਕੁਝ ਬੱਚਿਆਂ ਦੀਆਂ ਪਰੀਖਿਆਵਾਂ ਹੋਈਆਂ ਸਨ ਤੇ ਬਾਕੀ ਪ੍ਰੀਖਿਆਵਾਂ ਨਹੀਂ ਲਈਆਂ ਗਈਆਂ ਸਨ। ਮੁੜ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਵਿੱਦਿਅਕ ਅਦਾਰਿਆਂ ਨੂੰ ਖੋਲਣਾ ਸ਼ੁਰੂ ਕੀਤਾ ਗਿਆ ਸੀ।
ਉਥੇ ਹੀ ਫਿਰ ਕਰੋਨਾ ਦੇ ਪਰਸਾਰ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ 31 ਮਾਰਚ ਤੱਕ ਬੰਦ ਕਰ ਦਿੱਤਾ ਗਿਆ ਹੈ। ਤੇ ਹੋਣ ਵਾਲੀਆਂ ਪ੍ਰੀਖਿਆਵਾਂ ਇਕ ਮਹੀਨੇ ਲਈ ਮੁਲਤਵੀ ਕੀਤੀਆਂ ਗਈਆਂ ਹਨ। ਪੰਜਾਬ ਸਕੂਲਾਂ ਦੇ ਬਾਰੇ ਹੁਣ ਸਿੱਖਿਆ ਮੰਤਰੀ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਸੂਬਾ ਸਰਕਾਰ ਵੱਲੋਂ ਸਕੂਲਾਂ ਨੂੰ ਬੰਦ ਕਰਨ ਦੇ ਆਦੇਸ਼ ਤੋਂ ਬਾਅਦ ਹੁਣ ਕੁਝ ਸਕੂਲਾਂ ਦੇ ਅਧਿਆਪਕਾਂ ਅਤੇ ਮਾਪਿਆਂ ਵੱਲੋਂ ਸੂਬਾ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤੇ ਜਾ ਰਹੇ ਹਨ,
ਕਿ ਬੱਚਿਆਂ ਦੀ ਪੜ੍ਹਾਈ ਨੂੰ ਮੱਦੇ ਨਜ਼ਰ ਰੱਖਦੇ ਹੋਏ ਮੁੜ ਤੋਂ ਸਕੂਲਾਂ ਨੂੰ ਖੋਲ੍ਹਿਆ ਜਾਵੇ। ਕਿਉਂਕਿ ਸਕੂਲਾਂ ਦੇ ਬੰਦ ਹੋਣ ਨਾਲ ਬੱਚਿਆਂ ਦੀ ਪੜ੍ਹਾਈ ਦਾ ਕਾਫ਼ੀ ਨੁਕਸਾਨ ਹੋ ਰਿਹਾ ਹੈ। ਇਨ੍ਹਾਂ ਸਭ ਸਵਾਲਾਂ ਦਾ ਜਵਾਬ ਅੱਜ ਸਿੱਖਿਆ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਵੱਲੋਂ ਭਵਾਨੀਗੜ੍ਹ ਵਿਖੇ ਸਥਾਨਕ ਸ਼ਹਿਰ ਵਿਖੇ ਸੀਨੀਅਰ ਕਾਂਗਰਸੀ ਆਗੂ ਮੰਗਤ ਸ਼ਰਮਾ ਦੇ ਘਰ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਦਿੱਤਾ ਗਿਆ ਹੈ। ਪੱਤਰਕਾਰਾਂ ਵੱਲੋਂ ਪੁੱਛਿਆ ਗਿਆ ਕਿ ਸੂਬਾ ਸਰਕਾਰ ਵੱਲੋਂ ਸਕੂਲਾਂ ਨੂੰ ਬੰਦ ਕਰਨ ਤੇ ਬਹੁਤ ਸਾਰੇ ਅਧਿਆਪਕਾਂ ਅਤੇ ਮਾਪਿਆਂ ਵੱਲੋਂ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਜਿਸ ਤੇ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਕਰੋਨਾ ਕੋਈ ਮਜਾਕ ਨਹੀਂ ਹੈ। ਸੂਬਾ ਸਰਕਾਰ ਵੱਲੋਂ ਬੱਚਿਆਂ ਦੀ ਜ਼ਿੰਦਗੀ ਤੇ ਸੁਰੱਖਿਆ ਨੂੰ ਦੇਖਦੇ ਹੋਏ ਹੀ ਸਰਕਾਰ ਵੱਲੋਂ ਉਚ ਅਧਿਕਾਰੀਆਂ ਨਾਲ ਕੀਤੀਆਂ ਗਈਆਂ ਮੀਟਿੰਗਾਂ ਤੋਂ ਬਾਅਦ ਇਹ ਫੈਸਲਾ ਕਰਦੇ ਹੋਏ ਹੀ ਸਕੂਲਾਂ ਨੂੰ ਬੰਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਜ਼ਬਾਤੀ ਹੋ ਕੇ ਸਕੂਲ ਅਤੇ ਕਾਲਜਾਂ ਨੂੰ ਖੋਲ੍ਹ ਕੇ ਬੱਚਿਆਂ ਦਾ ਨੁਕਸਾਨ ਨਹੀਂ ਕੀਤਾ ਜਾ ਸਕਦਾ। 31 ਮਾਰਚ ਤੋਂ ਬਾਅਦ ਹੀ ਹਾਲਾਤਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਅਗਲਾ ਫੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੜ ਤੋਂ ਸੂਬੇ ਅੰਦਰ ਕਰੋਨਾ ਦਾ ਵਧਣਾ ਸ਼ੁਰੂ ਹੋ ਚੁੱਕਿਆ ਹੈ। ਇਸ ਕਾਰਨ ਹੀ ਸਕੂਲ-ਕਾਲਜ ਬੰਦ ਕੀਤੇ ਗਏ ਹਨ।
Previous Postਪੰਜਾਬੀਆਂ ਨੂੰ ਲੱਗਣਗੀਆਂ ਮੌਜਾਂ ਬਿਜਲੀ ਏਨੀ ਜਿਆਦਾ ਸਸਤੀ ਹੋ ਸਕਦੀ -ਆਈ ਇਹ ਵੱਡੀ ਖਬਰ
Next Postਹੁਣੇ ਹੁਣੇ ਅੰਮ੍ਰਿਤਸਰ ਦੇ ਸਰੋਵਰ ਚ ਵਾਪਰਿਆ ਇਹ ਭਾਣਾ, ਛਾਈ ਸੋਗ ਦੀ ਲਹਿਰ