ਆਈ ਤਾਜਾ ਵੱਡੀ ਖਬਰ
ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਸੂਬਾ ਸਰਕਾਰ ਬਹੁਤ ਚਿੰਤਾ ਵਿੱਚ ਹੈ। ਕਰੋਨਾ ਨੂੰ ਰੋਕਣ ਲਈ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਸੂਬੇ ਦੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵੱਧ ਪ੍ਰਭਾਵਤ ਹੋਣ ਵਾਲੇ 9 ਜਿਲ੍ਹਿਆਂ ਵਿੱਚ ਵੀ ਰਾਤ ਦਾ ਕਰਫਿਊ ਲਾਗੂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਹਰ ਵਿਅਕਤੀ ਨੂੰ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ। ਮਾਸਕ ਨਾ ਹੋਣ ਵਾਲੇ ਵਾਹਨ ਚਾਲਕਾਂ ਦੇ ਕਈ ਜਗ੍ਹਾ ਤੇ ਚਲਾਨ ਵੀ ਕੀਤੇ ਗਏ ਹਨ। ਉਥੇ ਹੀ ਸਰਕਾਰ ਵੱਲੋਂ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ
ਉਲੰਘਣਾ ਕਰਨ ਵਾਲਿਆਂ ਖਿਲਾਫ ਪੁਲਿਸ ਪ੍ਰਸ਼ਾਸਨ ਨੂੰ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਮਾਰਚ ਤੱਕ ਲਈ ਵਿਦਿਅਕ ਅਦਾਰਿਆਂ ਨੂੰ ਵੀ ਬੰਦ ਕੀਤਾ ਗਿਆ ਹੈ ਅਤੇ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਇੱਕ ਮਹੀਨੇ ਲਈ ਮੁਲਤਵੀ ਕੀਤਾ ਗਿਆ ਹੈ। ਹੁਣ ਪੰਜਾਬ ਵਿੱਚ ਕਰੋਨਾ ਕਰਕੇ 10 ਅਪ੍ਰੈਲ ਤੱਕ ਲਈ ਹੋ ਗਿਆ ਹੈ ਇਹ ਐਲਾਨ। ਪ੍ਰਾਪਤ ਜਾਣਕਾਰੀ ਅਨੁਸਾਰ ਸੂਬਾ ਸਰਕਾਰ ਵੱਲੋਂ ਕਰੋਨਾ ਦੇ ਪ੍ਰਸਾਰ ਨੂੰ ਦੇਖਦੇ ਹੋਏ ਜੋ ਪਾਬੰਦੀਆਂ ਸੂਬੇ
ਅੰਦਰ 31 ਮਾਰਚ ਤੱਕ ਲਗਾਈਆਂ ਗਈਆਂ ਸਨ। ਉਨ੍ਹਾਂ ਦੀ ਮਿਆਦ ਨੂੰ ਸਰਕਾਰ ਵੱਲੋਂ 10 ਅਪ੍ਰੈਲ ਤੱਕ ਵਧਾ ਦਿੱਤਾ ਗਿਆ ਹੈ। ਸਰਕਾਰ ਵੱਲੋਂ 31 ਮਾਰਚ ਤੱਕ ਪਾਬੰਦੀਆਂ ਲਗਾਈਆਂ ਗਈਆਂ ਸਨ, ਉਹ ਸਭ ਪਾਬੰਦੀਆਂ ਹੁਣ 10 ਅਪ੍ਰੈਲ ਤੱਕ ਲਾਗੂ ਰਹਿਣਗੀਆ। ਸਰਕਾਰ ਵੱਲੋਂ ਜਿਥੇ ਸਭ ਨੂੰ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ ,ਉਥੇ ਹੀ ਬਿਨਾ ਮਾਸਕ ਤੋਂ ਦੇਖਣ ਵਾਲੇ ਵਿਅਕਤੀ ਦਾ ਕਰੋਨਾ ਟੈਸਟ ਕੀਤਾ ਜਾਣਾ ਲਾਜ਼ਮੀ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਪਾਬੰਦੀਆਂ ਅਨੁਸਾਰ ਘਰੇਲੂ
ਪ੍ਰੋਗ੍ਰਾਮਾਂ ਲਈ 100 ਅਤੇ ਬਾਹਰ ਹੋਣ ਵਾਲੇ ਪ੍ਰੋਗਰਾਮਾਂ ਲਈ 200 ਵਿਅਕਤੀਆਂ ਦੀ ਗਿਣਤੀ ਸੀਮਤ ਰਹੇਗੀ। ਉਥੇ ਹੀ ਜੇਲ ਵਿੱਚ ਕੈਦ ਕੀਤੇ ਗਏ ਕੈਦੀਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕਰੋਨਾ ਟੀਕਾਕਰਨ ਲਈ ਵਿਸ਼ੇਸ਼ ਕੈਂਪ ਲਾਏ ਜਾਣ ਦਾ ਐਲਾਨ ਵੀ ਕੀਤਾ ਗਿਆ ਹੈ। ਜਿਸ ਨਾਲ ਉਨ੍ਹਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਸਰਕਾਰ ਦੇ ਆਦੇਸ਼ ਅਨੁਸਾਰ 31 ਮਾਰਚ ਤੱਕ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਸੀ, ਜੋ ਹੁਣ 10 ਅਪ੍ਰੈਲ ਤੱਕ ਬੰਦ ਰਹਿਣਗੇ।
Previous Postਹੁਣੇ ਹੁਣੇ ਸਾਬਕਾ ਮੁੱਖ ਮੰਤਰੀ ਬਾਰੇ ਆਈ ਮਾੜੀ ਖਬਰ ਹੋ ਰਹੀਆਂ ਦੁਆਵਾਂ
Next Postਹੁਣੇ ਹੁਣੇ ਪੰਜਾਬ ਚ ਇਥੇ ਬੰਦ ਬਾਰੇ ਆਈ ਇਹ ਵੱਡੀ ਤਾਜਾ ਖਬਰ