ਪੰਜਾਬ ਚ ਇਸ ਤਰੀਕ ਤੱਕ ਸਕੂਲ ਕਾਲਜ ਰਹਿਣਗੇ ਬੰਦ ਹੋਇਆ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸੂਬੇ ਅੰਦਰ ਕਰੋਨਾ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਜਿਸ ਸਦਕਾ ਸੂਬੇ ਦੇ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਵਿਚ ਆਉਂਣ ਤੋਂ ਬਚਾਇਆ ਜਾ ਸਕੇ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਚ ਅਧਿਕਾਰੀਆਂ ਨਾਲ ਕੀਤੀ ਬੈਠਕ ਤੋਂ ਬਾਅਦ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਦਾ ਐਲਾਨ ਕਰ ਦਿੱਤਾ ਸੀ। ਜਿਸ ਨਾਲ ਵਿਦਿਅਕ ਅਦਾਰਿਆਂ ਵਿੱਚ ਆਉਣ ਵਾਲੇ ਬੱਚਿਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।

ਏਸ ਲਈ ਕੈਪਟਨ ਸਰਕਾਰ ਵੱਲੋਂ 31 ਮਾਰਚ ਤੱਕ ਲਈ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਸੂਬੇ ਵਿੱਚ ਸਭ ਵਿਦਿਅਕ ਅਦਾਰਿਆਂ ਵਿੱਚ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਇੱਕ ਮਹੀਨੇ ਲਈ ਮੁਲਤਵੀ ਕੀਤਾ ਗਿਆ ਸੀ। ਇਸ ਤੋ ਇਲਾਵਾ ਸਕੂਲਾਂ ਵਿੱਚ ਆਉਣ ਵਾਲੇ ਅਧਿਆਪਕਾਂ ਦੇ ਕਰੋਨਾ ਟੈਸਟ ਕਰਨੇ ਵੀ ਸਰਕਾਰ ਵੱਲੋਂ ਲਾਜ਼ਮੀ ਕੀਤੇ ਗਏ ਹਨ। ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਗਈ ਹੈ। ਸੂਬੇ ਦੇ 9 ਜਿਲ੍ਹਿਆਂ ਵਿਚ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ ਹੈ।

ਪੰਜਾਬ ਵਿੱਚ ਇਸ ਤਰੀਕ ਤੱਕ ਸਕੂਲ, ਕਾਲਜ ਰਹਿਣਗੇ ਬੰਦ ਹੋਇਆ ਇਹ ਐਲਾਨ। ਪਿਛਲੇ ਮਹੀਨੇ ਤੋਂ ਕਰੋਨਾ ਕੇਸਾਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਗਿਆ ਹੈ। ਜਿਸ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਕਈ ਐਲਾਨ ਕੀਤੇ ਗਏ ਹਨ। ਸਰਕਾਰ ਵੱਲੋਂ ਜਿਥੇ ਕਰੋਨਾ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ, ਉੱਥੇ ਹੀ ਹਰ ਕਿਸੇ ਨੂੰ ਮਾਸਕ ਪਾਉਣ ਦੀ ਹਦਾਇਤ ਜਾਰੀ ਕੀਤੀ ਗਈ ਹੈ। ਸੂਬਾ ਸਰਕਾਰ ਵੱਲੋਂ ਹਦਾਇਤਾਂ ਦੀ ਪਾਲਣਾ ਨਾ ਕਰਨ ਤੇ ਪੁਲਸ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਵੀ ਲਾਗੂ ਕੀਤੇ ਗਏ ਹਨ।

ਜਿਸ ਨੂੰ ਵੇਖਦੇ ਹੋਏ ਪੁਲਿਸ ਪ੍ਰਸ਼ਾਸਨ ਵੱਲੋਂ ਬਹੁਤ ਸਾਰੇ ਅਜਿਹੇ ਲੋਕਾਂ ਦੇ ਚਲਾਨ ਕੀਤੇ ਜਾ ਰਹੇ ਹਨ ਜੋ ਬਿਨਾਂ ਮਾਸਕ ਦੇ ਹੀ ਸਫ਼ਰ ਕਰ ਰਹੇ ਹਨ। ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ 31 ਮਾਰਚ ਤੱਕ ਲਈ ਲਗਾਈਆਂ ਹੋਈਆਂ ਸਕੂਲ ਕਾਲਜਾਂ ਵਿੱਚ ਪਾਬੰਦੀਆਂ ਨੂੰ ਹੁਣ 10 ਅਪ੍ਰੈਲ ਤੱਕ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ 10 ਅਪਰੈਲ ਤਕ ਸੂਬੇ ਦੇ ਸਾਰੇ ਸਕੂਲ ਅਤੇ ਕਾਲਜ ਬੰਦ ਰਹਿਣਗੇ। ਉਥੇ ਹੀ ਸੂਬੇ ਅੰਦਰ ਕਰੋਨਾ ਟੀਕਾਕਰਨ ਦੇ ਉਪਰ ਵੀ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਕਰੋਨਾ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾ ਸਕੇ।