ਕੋਰੋਨਾ ਕਹਿਰ ਨੂੰ ਦੇਖਦੇ ਹੋਏ ਇਥੇ ਸਰਕਾਰ ਨੇ ਦੁਕਾਨਾਂ ਵਾਲਿਆਂ ਲਈ ਕਰਤਾ ਇਹ ਵੱਡਾ ਹੁਕਮ

ਆਈ ਤਾਜਾ ਵੱਡੀ ਖਬਰ 

ਵਿਸ਼ਵ ਵਿੱਚ ਫੈਲੀ ਹੋਈ ਕੁਦਰਤੀ ਕਰੋਪੀ ਨੇ ਸਾਰੀ ਦੁਨੀਆਂ ਦੇ ਉੱਪਰ ਅਸਰ ਪਾਇਆ ਹੈ। ਬਹੁਤ ਸਾਰੇ ਦੇਸ਼ਾਂ ਵਿੱਚ ਇਸ ਕਰੋਨਾ ਨੇ ਭਾਰੀ ਤ-ਬਾ-ਹੀ ਮਚਾਈ ਹੈ। ਚੀਨ ਤੋਂ ਸ਼ੁਰੂ ਹੋਈ ਇਸ ਕਰੋਨਾ ਨੇ ਸਭ ਤੋਂ ਵਧੇਰੇ ਪ੍ਰਭਾਵਿਤ ਸ਼ਕਤੀਸ਼ਾਲੀ ਦੇਸ਼ ਅਮਰੀਕਾ ਨੂੰ ਕੀਤਾ ਹੈ। ਜਿੱਥੇ ਇਸ ਸਮੇਂ ਕਰੋਨਾ ਮਰੀਜ਼ਾਂ ਦੀ ਗਿਣਤੀ ਸਭ ਤੋਂ ਜ਼ਿਆਦਾ ਹੈ। ਕਰੋਨਾ ਟੀਕਾਕਰਣ ਜਿੱਥੇ ਬਹੁਤ ਸਾਰੇ ਦੇਸ਼ਾਂ ਵਿੱਚ ਸ਼ੁਰੂ ਕੀਤਾ ਗਿਆ ਹੈ ਉਥੇ ਹੀ ਕਰੋਨਾ ਕੇਸਾਂ ਵਿੱਚ ਕਮੀ ਨਹੀਂ ਆ ਰਹੀ। ਉੱਥੇ ਹੀ ਉਸ ਤੋਂ ਬਾਅਦ ਦੂਜੇ ਨੰਬਰ ਭਾਰਤ ਵਿੱਚ ਸਭ ਤੋਂ ਵਧੇਰੇ ਗਿਣਤੀ ਕਰੋਨਾ ਮਰੀਜ਼ਾ ਦੀ ਹੈ ਜਿੱਥੇ ਸਭ ਤੋਂ ਵੱਧ ਪ੍ਰਭਾਵਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ।

ਜਿੱਥੇ ਵੱਧ ਰਹੇ ਕਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਤਾਂ ਜੋ ਉਥੇ ਵਧ ਰਹੇ ਕਰੋਨਾ ਦੇ ਮਾਮਲਿਆਂ ਨੂੰ ਠੱਲ ਪਾਈ ਜਾ ਸਕੇ। ਹੁਣ ਕਰੋਨਾ ਦੇ ਕਹਿਰ ਨੂੰ ਦੇਖਦੇ ਹੋਏ ਇੱਥੇ ਸਰਕਾਰ ਨੇ ਦੁਕਾਨਾਂ ਵਾਲਿਆਂ ਲਈ ਇਹ ਵੱਡਾ ਹੁਕਮ ਲਾਗੂ ਕਰ ਦਿੱਤਾ ਹੈ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਰਾਜਸਥਾਨ ਦੀ ਸਰਕਾਰ ਵੱਲੋਂ ਵੀ ਕਈ ਅਹਿਮ ਫ਼ੈਸਲੇ ਲਏ ਗਏ ਹਨ। ਜਿਸ ਸਦਕਾ ਸੂਬੇ ਅੰਦਰ ਕਰੋਨਾ ਨੂੰ ਠੱਲ ਪਾਈ ਜਾ ਸਕੇ। ਰਾਜਸਥਾਨ ਵਿਚ ਵੀ ਪਿਛਲੇ ਕੁਝ ਦਿਨਾਂ ਤੋਂ ਤੇਜ਼ੀ ਨਾਲ ਕਰੋਨਾ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ।

ਰਾਜਸਥਾਨ ਦੇ ਜੋਧਪੁਰ ਵਿੱਚ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ ਦੇ 14 ਹੋਰ ਵਿਦਿਆਰਥੀ ਕਰੋਨਾ ਸੰਕਰਮਿਤ ਹੋ ਗਏ ਹਨ, ਜਿਨ੍ਹਾਂ ਨੂੰ ਆਇਸੋਲੇਸ਼ਨ ਸੈਂਟਰ ਵਿੱਚ ਰੱਖਿਆ ਗਿਆ ਹੈ। ਇੱਥੇ ਹੁਣ ਤੱਕ 65 ਵਿਦਿਆਰਥੀ ਕਰੋਨਾ ਸੰਕਰਮਿਤ ਹੋ ਗਏ ਹਨ । 3 ਅਪ੍ਰੈਲ ਨੂੰ ਰਾਜਸਥਾਨ ਸੂਬੇ ਵਿੱਚ ਸਭ ਤੋਂ ਵਧੇਰੇ 1675 ਕਰੋਨਾ ਪਾਜ਼ਿਟਿਵ ਦੇ ਮਾਮਲੇ ਸਾਹਮਣੇ ਆਏ ਹਨ। ਸੂਬੇ ਅੰਦਰ ਪਹਿਲੀ ਵਾਰ ਕਰੋਨਾ ਦੇ ਸਰਗਰਮ ਮਰੀਜ਼ਾਂ ਦੀ ਗਿਣਤੀ 10 ਹਜ਼ਾਰ ਦੇ ਪਾਰ ਪਹੁੰਚ ਗਈ ਹੈ। ਜਿਸ ਨਾਲ ਕਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ ਦੇ ਸੂਬੇ ਅੰਦਰ 11738 ਹੋ ਗਈ ਹੈ।

ਵਧ ਰਹੀ ਕੇਸਾਂ ਦੀ ਦਰ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਪ੍ਰਸ਼ਾਸਨ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਅਗਰ ਬਾਜ਼ਾਰਾਂ ਵਿੱਚ ਕੋਈ ਵੀ ਦੁਕਾਨਦਾਰ ਜਾਂ ਕਾਰੋਬਾਰੀ ਸਰਕਾਰ ਵੱਲੋਂ ਲਾਗੂ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਹੀਂ ਕਰਦਾ ਤਾਂ ਉਸ ਨੂੰ 72 ਘੰਟਿਆਂ ਲਈ ਸੀਲ ਕਰ ਦਿੱਤਾ ਜਾਵੇਗਾ। ਇਸ ਲਈ ਸਾਰੇ ਬਜ਼ਾਰਾਂ ਵਿਚ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨੂੰ ਸਮਾਜਿਕ ਦੂਰੀ ਰੱਖਣ , ਮਾਸਕ ਪਾਉਣ, ਅਤੇ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।