ਅਚਾਨਕ ਇਥੇ ਸ਼ੁਕਰਵਾਰ ਸ਼ਾਮ 8 ਤੋਂ ਸੋਮਵਾਰ ਸਵੇਰੇ 8 ਵਜੇ ਤੱਕ ਲਈ ਲਾਕ ਡਾਊਨ ਦਾ ਹੋ ਗਿਆ ਐਲਾਨ

ਆਈ ਤਾਜਾ ਵੱਡੀ ਖਬਰ

ਕਰੋਨਾ ਫਿਰ ਤੋਂ ਸਾਰੇ ਦੇਸ਼ਾਂ ਅੰਦਰ ਪ੍ਰਭਾਵੀ ਹੁੰਦਾ ਨਜ਼ਰ ਆ ਰਿਹਾ ਹੈ। ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦੀ ਅਗਲੀ ਲਹਿਰ ਨੇ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਜਿੱਥੇ ਸਭ ਦੇਸ਼ਾਂ ਅੰਦਰ ਕਰੋਨਾ ਤੋਂ ਬਚਾਅ ਲਈ ਟੀਕਾਕਰਨ ਆਰੰਭ ਕੀਤਾ ਗਿਆ ਹੈ। ਉਥੇ ਹੀ ਕਰੋਨਾ ਕੇਸਾਂ ਵਿਚ ਕਮੀ ਆਉਂਦੀ ਨਜ਼ਰ ਨਹੀਂ ਆ ਰਹੀ। ਸ਼ਕਤੀ ਸ਼ਾਲੀ ਦੇਸ਼ ਅਮਰੀਕਾ ਸਭ ਤੋਂ ਵੱਧ ਪ੍ਰਭਾਵਤ ਹੋਣ ਵਾਲਾ ਦੇਸ਼ ਹੈ। ਜਿਥੇ ਸਭ ਤੋਂ ਵਧੇਰੇ ਕਰੋਨਾ ਤੋਂ ਪ੍ਰਭਾਵਿਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੈ। ਉਸ ਤੋਂ ਬਾਅਦ ਭਾਰਤ ਵਿਚ ਵੀ ਕਰੋਨਾ ਕੇਸਾਂ ਵਿਚ ਲਗਾਤਾਰ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ।

ਜਿੱਥੇ ਕੇਂਦਰ ਸਰਕਾਰ ਵੱਲੋਂ ਸਭ ਸੂਬਿਆਂ ਅੰਦਰ ਟੀਕਾਕਰਨ ਮੁਹਿੰਮ ਵਿੱਚ ਤੇਜੀ ਲਿਆਉਣ ਦੇ ਆਦੇਸ਼ ਦਿੱਤੇ ਗਏ ਹਨ। ਉਥੇ ਹੀ ਦਿਨੋਂ ਦਿਨ ਕਰੋਨਾ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ। ਕਰੋਨਾ ਕਰਕੇ ਹੁਣ ਇੱਥੇ ਸ਼ੁੱਕਰਵਾਰ ਸ਼ਾਮ 8 ਵਜੇ ਤੋਂ ਸੋਮਵਾਰ ਸਵੇਰੇ ਅੱਠ ਵਜੇ ਤੱਕ ਲਈ ਲਾਕ ਡਾਊਨ ਲਗਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਭ ਤੋਂ ਵੱਧ ਪ੍ਰਭਾਵਤ ਹੋਣ ਵਾਲੇ ਸੂਬੇ ਮਹਾ ਰਾਸ਼ਟਰ ਦੇ ਵਿਚ ਲਗਾਤਾਰ ਕਰੋਨਾ ਦੇ ਕੇਸ ਵਧ ਰਹੇ ਹਨ। ਜਿਸ ਕਾਰਨ ਮਹਾਰਾਸ਼ਟਰ ਤੇ ਬਹੁਤ ਸਾਰੇ ਇਲਾਕਿਆਂ ਅੰਦਰ ਕੁਝ ਸਮੇਂ ਲਈ ਤਾਲਾ ਬੰਦੀ ਅਤੇ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ।

ਹੁਣ ਮਹਾਰਾਸ਼ਟਰ ਵਿੱਚ ਕਰੋਨਾ ਦੇ ਮਾਮਲਿਆ ਨੇ ਫਿਰ ਤੋਂ ਰਫ਼ਤਾਰ ਫੜ ਲਈ ਹੈ। ਜਿੱਥੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਕਈ ਅਹਿਮ ਫ਼ੈਸਲੇ ਲਏ ਗਏ ਹਨ। ਕੈਬਨਿਟ ਮੰਤਰੀ ਬੈਠਕ ਤੋਂ ਬਾਅਦ ਹੁਣ ਸਰਕਾਰ ਵੱਲੋਂ ਕੁਝ ਦਿਨ ਲਈ ਤਾਲਾ ਬੰਦੀ ਕਰਨ ਦਾ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਸਰਕਾਰੀ ਦਫਤਰਾਂ ਨੂੰ 50 ਫੀਸਦੀ ਤੱਕ ਖੋਲ੍ਹਣ ਦੀ ਛੋਟ ਹੋਵੇਗੀ, ਇਸ ਤੋਂ ਇਲਾਵਾ ਹੋਟਲ ਅਤੇ ਰੈਸਟੋਰੈਂਟਾਂ ਨੂੰ ਬੰਦ ਕੀਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਸਾਰੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।

ਮੁੱਖ ਮੰਤਰੀ ਉਧਵ ਠਾਕਰੇ ਵੱਲੋ ਲਗਾਈਆਂ ਗਈਆਂ ਪਾਬੰਦੀਆਂ ਨੂੰ ਕੱਲ ਰਾਤ 8 ਵਜੇ ਤੋਂ ਅਮਲ ਵਿੱਚ ਲਿਆਂਦਾ ਜਾਵੇਗਾ। ਇਸ ਦੇ ਨਾਲ ਹੀ ਰਾਤ ਦਾ ਕਰਫਿਊ ਵੀ ਲਾਗੂ ਰਹੇਗਾ। ਉਪ ਮੁੱਖ ਮੰਤਰੀ ਅਜੀਤ ਪਵਾਰ ਵੱਲੋਂ ਵੀ ਕਿਹਾ ਗਿਆ ਹੈ ਕਿ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਗੰਭੀਰ ਸਥਿਤੀ ਦੇ ਮੱਦੇ ਨਜ਼ਰ ਸਖ਼ਤ ਕਦਮ ਚੁੱਕਣੇ ਜ਼ਰੂਰੀ ਹਨ ਨਹੀਂ ਤਾਂ ਹਸਪਤਾਲਾਂ ਵਿੱਚ ਬਿਸਤਰਿਆਂ ਦੀ ਕਮੀ ਹੋ ਸਕਦੀ ਹੈ। ਤਾਲਾ ਬੰਦੀ ਬਾਰੇ ਪ੍ਰਧਾਨ ਮੰਤਰੀ ਵੱਲੋਂ ਵੀ ਆਖਿਆ ਗਿਆ ਹੈ ਕਿ ਅਗਰ ਅਜਿਹਾ ਫੈਸਲਾ ਲੈਣ ਦੀ ਜ਼ਰੂਰਤ ਪੈਂਦੀ ਹੈ ਪਿਛਲੇ ਸਮੇ ਵਾਂਗ ਨਹੀਂ ਕੀਤਾ ਜਾਵੇਗਾ, ਜਿਸ ਕਾਰਨ ਮਜ਼ਦੂਰ ਫਸ ਜਾਣ। ਅਜਿਹੇ ਹਾਲਾਤਾਂ ਵਿਚ ਦੋ ਦਿਨ ਪਹਿਲਾਂ ਲੋਕਾਂ ਨੂੰ ਸੂਚਿਤ ਕੀਤਾ ਜਾਵੇਗਾ।