ਆਈ ਤਾਜਾ ਵੱਡੀ ਖਬਰ
ਭਾਰਤ ਵਿੱਚ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਨੂੰ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਕਈ ਤਰਾਂ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਭਾਰਤ ਵਿੱਚ ਤੇਜ਼ੀ ਨਾਲ ਕੋਰੋਨਾ ਕੇਸ ਵਧ ਰਹੇ ਹਨ ਜੋ ਸਰਕਾਰ ਲਈ ਚਿੰ-ਤਾ ਦਾ ਵਿਸ਼ਾ ਬਣਿਆ ਹੋਇਆ ਹੈ। ਸਭ ਤੋਂ ਵੱਧ ਪ੍ਰਭਾਵਿਤ ਹੋਣ ਵਾਲੇ ਸੂਬਿਆਂ ਵਿੱਚ ਸਰਕਾਰ ਵੱਲੋਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਤਾਇਨਾਤ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ। ਜਿਸ ਨਾਲ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਵਿਚ ਆਉਂਣ ਤੋਂ ਬਚਾਇਆ ਜਾ ਸਕੇ।
ਕੇਂਦਰ ਸਰਕਾਰ ਵੱਲੋਂ ਸਾਰੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਬਾਰ ਬਾਰ ਕੀਤੀ ਜਾ ਰਹੀ ਹੈ।ਦਿੱਲੀ ਵਿੱਚ ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਕੇਜਰੀਵਾਲ ਸਰਕਾਰ ਵੱਲੋਂ ਵੀ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਜਿੱਥੇ ਭਾਰਤ ਦੇ ਵਿੱਚ ਸਭ ਤੋਂ ਵਧੇਰੇ ਮਹਾਰਾਸ਼ਟਰ ਸੂਬਾ ਪ੍ਰਭਾਵਿਤ ਹੋਇਆ ਹੈ ਜਿੱਥੇ ਕੇਸਾਂ ਵਿੱਚ ਲਗਾਤਾਰ ਤੇਜ਼ੀ ਆਈ ਹੈ। ਜਿਸ ਕਾਰਨ ਸੂਬੇ ਅੰਦਰ ਸ਼ੁੱਕਰਵਾਰ ਤੋਂ ਸੋਮਵਾਰ ਤੱਕ ਦੀ ਤਾਲਾਬੰਦੀ ਕੀਤੀ ਜਾ ਰਹੀ ਹੈ।
ਦੇਸ਼ ਦੀ ਰਾਜਧਾਨੀ ਦਿੱਲੀ ਵਿਚ 24 ਘੰਟਿਆਂ ਦੌਰਾਨ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਹਲਾਤਾ ਨੂੰ ਦੇਖਦੇ ਹੋਏ ਕਈ ਅਹਿਮ ਫੈਸਲੇ ਲਾਗੂ ਕੀਤੇ ਗਏ ਹਨ। ਉਥੇ ਹੀ ਟੈਸਟ ਤੇ ਟੀਕਾਕਰਨ ਦੀ ਸਮਰੱਥਾ ਨੂੰ ਵੀ 6 ਅਪ੍ਰੈਲ ਤੋਂ ਵਧਾ ਦਿੱਤਾ ਗਿਆ ਹੈ। ਤਾਂ ਜੋ ਜਲਦ ਤੋਂ ਜਲਦ ਸਾਰੇ ਲੋਕਾਂ ਦਾ ਕਰੋਨਾ ਟੀਕਾਕਰਨ ਕੀਤਾ ਜਾ ਸਕੇ। ਉਥੇ ਹੀ ਕਰੋਨਾ ਟੈਸਟਾਂ ਦੀ ਸਮਰੱਥਾ ਵਧਾਉਣ ਤੇ ਵੀ ਜ਼ੋਰ ਦਿੱਤਾ ਗਿਆ ਹੈ। ਰਾਜਧਾਨੀ ਦਿੱਲੀ ਵਿਚ ਰੋਜ਼ਾਨਾ 80 ਹਜ਼ਾਰ ਟੈਸਟ ਕੀਤੇ ਜਾ ਰਹੇ ਹਨ।
ਜੋ ਦੇਸ਼ ਅੰਦਰ ਬਾਕੀ ਸੂਬਿਆਂ ਵਿੱਚ ਕੀਤੇ ਜਾਂਦੇ ਟੈਸਟਾਂ ਦੇ ਮੁਕਾਬਲੇ 5% ਵਧੇਰੇ ਹਨ। 86,899 ਕੇਸ ਐਤਵਾਰ ਨੂੰ ਪੂਰੀ ਦਿੱਲੀ ਵਿਚੋਂ ਸਾਹਮਣੇ ਆਏ ਹਨ। ਦਿੱਲੀ ਸਰਕਾਰ ਵੱਲੋਂ ਟੀਕਾ ਕਰਨ ਦੀ ਸਮਰੱਥਾ ਨੂੰ ਵਧਾਉਂਦੇ ਹੋਏ ਕੇਂਦਰ ਨੂੰ ਰਾਤ 9 ਵਜੇ ਤੂੰ ਸਵੇਰ 9 ਵਜੇ ਤੱਕ ਖੁੱਲ੍ਹੇ ਰੱਖਣ ਦੇ ਆਦੇਸ਼ ਦਿੱਤੇ ਗਏ ਹਨ ਤਾਂ ਜੋ ਟੀਕਾਕਰਨ ਜਲਦ ਤੋਂ ਜਲਦ ਸਾਰੇ ਲੋਕਾਂ ਦਾ ਕੀਤਾ ਜਾ ਸਕੇ। ਹੁਣ ਰਾਜਧਾਨੀ ਵਿੱਚ 24 ਘੰਟੇ ਟੀਕਾਕਰਨ ਕਰ ਦਿੱਤਾ ਗਿਆ ਹੈ। ਜਿਸ ਨਾਲ ਜਲਦ ਤੋਂ ਜਲਦ ਦਿੱਲੀ ਦੇ ਲੋਕਾਂ ਨੂੰ ਵੈਕਸੀਂਨੇਟ ਕੀਤਾ ਜਾ ਸਕਦਾ ਹੈ।
Previous Postਪੰਜਾਬ ਚ ਬਿਜਲੀ ਵਰਤਣ ਵਾਲਿਆਂ ਲਈ ਆਈ ਇਹ ਵੱਡੀ ਖਬਰ – ਲੋਕਾਂ ਚ ਖੁਸ਼ੀ
Next Postਪੰਜਾਬ : ਹੁਣੇ ਹੁਣੇ ਰਾਤ ਦੇ ਹਨੇਰੇ ਚ ਇਥੇ ਵਾਪਰਿਆ ਭਿਆਨਕ ਹਾਦਸਾ , ਮਚੀ ਹਾਹਾਕਾਰ