ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਕਾਰਨ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆ ਜਾ ਰਹੀਆਂ ਹਨ। ਭਾਰਤ ਦੇ ਵਿਚ ਪਿਛਲੇ ਦੋ ਮਹੀਨਿਆਂ ਤੋਂ ਕਰੋਨਾ ਕੇਸਾਂ ਵਿੱਚ ਬਹੁਤ ਜ਼ਿਆਦਾ ਤੇਜ਼ੀ ਦਰਜ ਕੀਤੀ ਜਾ ਰਹੀ ਹੈ। ਦੇਸ਼ ਵਿੱਚ ਕਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ। ਜਿੱਥੇ ਕਰੋਨਾ ਨਾਲ ਪ੍ਰਭਾਵਿਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਸਭ ਤੋਂ ਜ਼ਿਆਦਾ ਹੈ। ਜਿੱਥੇ ਸਰਕਾਰ ਵੱਲੋਂ ਕੁਝ ਜਗ੍ਹਾ ਉਪਰ ਪਹਿਲਾਂ ਵੀ ਰਾਤ ਦਾ ਕਰਫਿਊ ਲਾਗੂ ਕੀਤਾ ਗਿਆ ਸੀ, ਉੱਥੇ ਹੀ ਸੂਬੇ ਵਿਚ
ਕਰੋਨਾ ਦੇ ਵਧੇ ਹੋਏ ਕੇਸਾਂ ਨੂੰ ਦੇਖਦੇ ਹੋਏ ਤਾਲਾਬੰਦੀ ਕਰਨ ਦੇ ਆਦੇਸ਼ ਵੀ ਲਾਗੂ ਕੀਤੇ ਗਏ ਹਨ। ਪੰਜਾਬ ਸੂਬੇ ਅੰਦਰ ਵੀ ਕਈ ਧਾਰਮਿਕ ਜਗ੍ਹਾ ਉੱਪਰ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਜਿਸ ਨਾਲ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ। ਹਿੰਦੂਆਂ ਦੇ ਧਾਰਮਿਕ ਅਸਥਾਨ ਵੈਸ਼ਨੋ ਦੇਵੀ ਤੋਂ ਵੀ ਇਕ ਵੱਡੀ ਖਬਰ ਸਾਹਮਣੇ ਆਈ ਹੈ। ਕਰੋਨਾ ਦੇ ਕੇਸਾਂ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ। ਉਥੇ ਹੀ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਆਉਣ ਵਾਲੇ
ਸ਼ਰਧਾਲੂਆ ਦੇ ਪ੍ਰਸ਼ਾਦ ਚੜ੍ਹਾਉਣ ਅਤੇ ਤਿਲਕ ਲਗਾਉਣ ਦੀ ਪਰੰਪਰਾ ਤੇ ਰੋਕ ਲਗਾ ਦਿੱਤੀ ਹੈ। ਅਜੇ ਤੱਕ ਯਾਤਰਾ ਤੇ ਰੋਕ ਲਗਾਉਣ ਸਬੰਧੀ ਕੋਈ ਵੀ ਸਮਾਚਾਰ ਪ੍ਰਾਪਤ ਨਹੀਂ ਹੋਇਆ ਹੈ। ਜਿੱਥੇ 2020 ਦੇ ਵਿਚ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ
ਦੀ ਗਿਣਤੀ ਵਿਚ ਕਮੀ ਦਰਜ ਕੀਤੀ ਗਈ ਸੀ। ਉਥੇ ਹੀ 2021 ਦੇ ਵਿਚ ਦਰਸ਼ਨਾਂ ਲਈ ਆਉਣ ਵਾਲਿਆਂ ਦੀ ਗਿਣਤੀ ਵਿੱਚ ਕਾਫੀ ਵਾਧਾ ਹੋਇਆ ਹੈ। ਮਾਤਾ ਵੈਸ਼ਣੋ ਦੇਵੀ ਸ਼੍ਰਾਈਨ ਬੋਰਡ ਦੇ ਵੱਲੋਂ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਕਰੋਨਾ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਹੀ ਦਰਸ਼ਨ ਕਰਨ ਦੀ ਇਜ਼ਾਜਤ ਦਿੱਤੀ ਜਾ ਰਹੀ ਹੈ। ਪਰ ਕਰੋਨਾ ਦੇ ਪ੍ਰਭਾਵ ਨੂੰ ਦੇਖਦੇ ਹੋਏ ਮੰਦਰ ਨੂੰ 5 ਮਹੀਨਿਆਂ ਤਕ ਬੰਦ ਰਖਿਆ ਗਿਆ ਸੀ। ਵੈਸ਼ਨੋ ਦੇਵੀ ਯਾਤਰਾਂ ਨੂੰ ਮੁੜ 16 ਅਗਸਤ ਤੋਂ ਸ਼ੁਰੂ
ਕੀਤਾ ਗਿਆ ਸੀ। ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸ਼ਰਧਾਲੂਆਂ ਦੀ ਗਿਣਤੀ ਨੂੰ ਵੀ ਸਰਕਾਰ ਵੱਲੋਂ ਸੀਮਤ ਕੀਤਾ ਗਿਆ ਹੈ। ਸਾਲ 2021 ਦੇ ਪਹਿਲੇ ਤਿੰਨ ਮਹੀਨਿਆਂ ਦੌਰਾਨ 13.23 ਲੱਖ ਸ਼ਰਧਾਲੂ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਲਈ ਪਹੁੰਚੇ ਹਨ। ਉਥੇ ਹੀ ਪ੍ਰੋਡਕਸ਼ਨ ਨੂੰ ਦੇਖਦੇ ਹੋਏ ਮਾਤਾ ਵੈਸ਼ਨੋ ਦੇਵੀ ਬੋਰਡ ਵੱਲੋਂ ਚੁੱਕੇ ਗਏ ਕੁਝ ਸਖਤ ਕਦਮਾਂ ਅਨੁਸਾਰ ਹੁਣ ਗੁਫਾ ਵਿਚ ਪ੍ਰਸ਼ਾਦ ਚੜ੍ਹਾਉਣ ਅਤੇ ਪੁਜਾਰੀਆਂ ਵੱਲੋਂ ਸ਼ਰਧਾਲੂਆਂ ਦੇ ਤਿਲਕ ਲਗਾਉਣ ਉਪਰ ਰੋਕ ਲਗਾ ਦਿੱਤੀ ਗਈ ਹੈ। ਇਹ ਸਭ ਕੁਝ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਕੀਤਾ ਜਾ ਰਿਹਾ ਹੈ।
Previous Postਕੋਰੋਨਾ ਦੇ ਕਹਿਰ ਵਿਚਕਾਰ 18 ਅਪ੍ਰੈਲ ਰਾਤ 11.59 ਤੋ ਇਥੇ ਹੋ ਗਿਆ ਇਹ ਵੱਡਾ ਐਲਾਨ – ਆਈ ਤਾਜਾ ਵੱਡੀ ਖਬਰ
Next Postਵਿਦੇਸ਼ ਚ ਵਾਪਰਿਆ ਕਹਿਰ ਪੰਜਾਬੀ ਨੂੰ ਮਿਲੀ ਇਸ ਤਰਾਂ ਮੌਤ , ਪੰਜਾਬ ਤੱਕ ਛਾਇਆ ਸੋਗ