ਆਈ ਤਾਜਾ ਵੱਡੀ ਖਬਰ
ਪੰਜਾਬ ਸੂਬਾ ਹਮੇਸ਼ਾ ਤੋਂ ਹੀ ਦੇਸ਼ ਅੰਦਰ ਚਰਚਾ ਦਾ ਵਿਸ਼ਾ ਰਿਹਾ ਹੈ। ਪੰਜਾਬ ਦੀ ਕਿਸਾਨੀ ਅਤੇ ਪੰਜਾਬ ਦੀ ਸਿਆਸਤ ਨੇ ਆਪਣੀ ਇਕ ਅਲੱਗ ਪਹਿਚਾਣ ਬਣਾਈ ਹੋਈ ਹੈ। ਜਿੱਥੇ ਪੰਜਾਬ ਦੀ ਕਿਸਾਨੀ ਇਸ ਸਮੇਂ ਦਿੱਲੀ ਦੀਆਂ ਸਰਹੱਦਾਂ ਦੇ ਉਪਰ ਬੈਠ ਕੇਂਦਰ ਸਰਕਾਰ ਵੱਲੋਂ ਸੋਧ ਕਰ ਜਾਰੀ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਜੋਂ ਰੋਸ ਪ੍ਰਦਰਸ਼ਨ ਕਰ ਰਹੀ ਹੈ ਉਥੇ ਹੀ ਦੂਜੇ ਪਾਸੇ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸੂਬੇ ਦੀ ਸਿਆਸਤ ਬੇਹੱਦ ਸਰਗਰਮ ਹੋਈ ਹੈ।
ਇਸ ਸਿਆਸੀ ਸਰਗਰਮੀਆਂ ਦੇ ਦੌਰਾਨ ਸਾਨੂੰ ਕਈ ਤਰ੍ਹਾਂ ਦੀਆਂ ਖ਼ਬਰਾਂ ਸੁਣਨ ਅਤੇ ਦੇਖਣ ਦੇ ਵਿੱਚ ਮਿਲਦੀਆਂ ਹਨ ਅਤੇ ਹੁਣੇ ਹੁਣੇ ਇਕ ਹੋਰ ਵੱਡੀ ਖਬਰ ਸਿਆਸੀ ਜਗਤ ਦੇ ਵਿਚੋਂ ਸੁਨਣ ਨੂੰ ਮਿਲ ਰਹੀ ਹੈ ਇਸ ਦੇ ਨਾਲ ਸੂਬੇ ਅੰਦਰ ਸੋਗ ਦਾ ਮਾਹੌਲ ਛਾ ਗਿਆ ਹੈ। ਸੂਬੇ ਦੀ ਵੱਡੀ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੇ ਇੱਕ ਸੀਨੀਅਰ ਲੀਡਰ ਦੇ ਚਲੇ ਜਾਣ ਕਾਰਨ ਵੱਡਾ ਘਾਟਾ ਪੈ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਸਵਰਨ ਸਿੰਘ ਚਨਾਰਥਲ ਦਾ ਅੱਜ ਵੀਰਵਾਰ ਦੇਹਾਂਤ ਹੋ ਗਿਆ।
ਉਹ ਬੀਤੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਉਨ੍ਹਾਂ ਨੂੰ ਇਲਾਜ ਦੇ ਲਈ ਚੰਡੀਗੜ੍ਹ ਦੇ ਇਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਪਰ ਬਿਮਾਰੀ ਤੋਂ ਉਭਰਨ ਨਾ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ। ਦੱਸ ਦੇਈਏ ਕਿ ਸਵਰਨ ਸਿੰਘ ਚਨਾਰਥਲ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸਨ। ਉਨ੍ਹਾਂ ਨੇ ਆਪਣੀਆਂ ਸੇਵਾਵਾਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਾਬਕਾ ਪ੍ਰਧਾਨ ਜਥੇਦਾਰ ਵਜੋਂ ਵੀ ਨਿਭਾਈਆਂ ਸਨ। ਉਨ੍ਹਾਂ ਦੀ ਹੋਈ ਇਸ ਮੌਤ ਦੇ ਕਾਰਨ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਤੋਂ ਇਲਾਵਾ ਸਮੁੱਚੇ ਸੂਬੇ ਦੀ ਅਕਾਲੀ ਲੀਡਰਸ਼ਿਪ ਅਤੇ ਵਰਕਰਾਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਸਵਰਨ ਸਿੰਘ ਚਨਾਰਥਲ ਦੇ ਬੁਨਿਆਦੀ ਵਿਛੋੜੇ ਉੱਪਰ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਫਤਿਹਗੜ੍ਹ ਸਾਹਿਬ ਹਲਕੇ ਦੇ ਇੰਚਾਰਜ ਦੀਦਾਰ ਸਿੰਘ ਭੱਟੀ ਤੋਂ ਇਲਾਵਾ ਕਈ ਹੋਰ ਉਘੇ ਸਿਆਸੀ ਨੇਤਾਵਾਂ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ ਅਤੇ ਇਸ ਦੁੱਖ ਦੀ ਘੜੀ ਦੇ ਵਿੱਚ ਉਹ ਪਰਿਵਾਰ ਦੇ ਨਾਲ ਹਨ।
Previous Postਇਸ ਮਸ਼ਹੂਰ ਪੰਜਾਬੀ ਗਾਇਕ ਨੂੰ ਕੀਤਾ ਗਿਆ ਇਸ ਕਾਰਨ ਗਿਰਫ਼ਤਾਰ – ਤਾਜਾ ਵੱਡੀ ਖਬਰ
Next Postਹੁਣੇ ਹੁਣੇ ਦਿੱਲੀ ਜਾਣ ਵਾਲੀ ਰੇਲ ਨਾਲ ਵਾਪਰਿਆ ਭਿਆਨਕ ਹਾਦਸਾ – ਮਚੀ ਹਾਹਾਕਾਰ