ਆਈ ਤਾਜਾ ਵੱਡੀ ਖਬਰ
ਸੂਬੇ ਵਿਚ ਪਿਛਲੇ ਕੁਝ ਮਹੀਨਿਆਂ ਤੋਂ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜੋ ਸੂਬਾ ਸਰਕਾਰ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਸੂਬੇ ਦੇ ਹਾਲਾਤਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਬਹੁਤ ਸਾਰੀਆਂ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ ਅਤੇ ਕਾਫ਼ੀਆਂ ਪਾਬੰਦੀਆਂ ਵੀ ਲਗਾਈਆਂ ਜਾ ਚੁੱਕੀਆਂ ਹਨ। ਸੂਬੇ ਅੰਦਰ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਬੱਚਿਆਂ ਦੀ ਸੁਰੱਖਿਆ ਲਈ ਵਿਦਿਅਕ ਅਦਾਰਿਆਂ ਨੂੰ ਵੀ 30 ਅਪ੍ਰੈਲ ਤੱਕ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਕਰੋਨਾ ਦੇ ਵਧੇਰੇ ਪ੍ਰਭਾਵ ਹੇਠ ਆਉਣ ਵਾਲੇ ਜਿਲਿਆਂ ਵਿਚ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਜੋ 30 ਅਪ੍ਰੈਲ ਤੱਕ ਜਾਰੀ ਰਹੇਗਾ। ਕੇਂਦਰੀ ਟੀਮ ਵੱਲੋਂ ਪੰਜਾਬ ਵਿੱਚ ਦਿਨੇ ਲਾਕ ਡਾਊਨ ਲਗਾਉਣ ਬਾਰੇ ਕਿਹਾ ਗਿਆ ਹੈ ਇਹ । ਦੇਸ਼ ਅੰਦਰ ਵਧ ਰਹੇ ਕਰੋਨਾ ਦੇ ਪ੍ਰਸਾਰ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਵੱਧ ਪ੍ਰਭਾਵਿਤ ਹੋਣ ਵਾਲੇ ਸੂਬਿਆਂ ਵਿੱਚ ਟੀਮਾਂ ਨੂੰ ਭੇਜ਼ਿਆ ਗਿਆ ਹੈ। ਜੋ ਉਨ੍ਹਾਂ ਸੂਬਿਆਂ ਵਿਚ ਜਾ ਕੇ ਵੱਧ ਪ੍ਰਭਾਵਤ ਹੋਣ ਵਾਲੇ ਜਿਲਿਆਂ ਦਾ ਜਾਇਜ਼ਾ ਲੈ ਰਹੀਆਂ ਹਨ। ਹੁਣ ਇੱਕ ਟੀਮ ਜਲੰਧਰ ਵਿੱਚ ਆ ਕੇ ਵੀ ਕਰੋਨਾ ਦੇ ਵਾਧੇ ਨੂੰ ਮੱਦੇ ਨਜ਼ਰ ਰੱਖਦੇ ਹੋਏ ਜਾਂਚ ਕਰ ਰਹੀ ਹੈ।
ਇਸ ਟੀਮ ਵੱਲੋਂ ਬੀਤੇ ਦਿਨ ਜਲੰਧਰ ਦੇ ਸਰਕਾਰੀ ਹਸਪਤਾਲ ਦਾ ਵੀ ਦੌਰਾ ਕੀਤਾ ਗਿਆ ਅਤੇ ਟੀਕਾਕਰਨ ਪ੍ਰਕਿਰਿਆ ਬਾਰੇ ਵੀ ਜਾਂਚ ਕੀਤੀ ਗਈ। ਇਸ ਟੀਮ ਦੇ ਮੈਂਬਰ ਡਾਕਟਰ ਮਨੀਸ਼ ਕੁਮਾਰ ਵੱਲੋਂ ਜਲੰਧਰ ਜ਼ਿਲ੍ਹੇ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਕਿਹਾ ਗਿਆ ਹੈ ਕਿ ਜਿੱਥੇ ਰਾਤ ਦਾ ਕਰਫ਼ਿਊ ਲਗਾਇਆ ਗਿਆ ਹੈ, ਉਥੇ ਹੀ ਦਿਨ ਦਾ ਲਾਕ ਡਾਊਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਲਾਕ ਡਾਊਨ ਦੀ ਕੋਈ ਵੀ ਸੰਭਾਵਨਾ ਨਹੀਂ ਹੈ। ਪਰ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਤਾਲਾ ਬੰਦੀ ਕੀਤੀ ਜਾ ਸਕਦੀ ਹੈ।
ਟੀਮ ਵੱਲੋਂ ਇਸ ਸਬੰਧੀ ਜਾਣਕਾਰੀ ਰਾਜ ਸਰਕਾਰ ਨੂੰ ਦਿੱਤੀ ਜਾਵੇਗੀ। ਇਸ ਤੋਂ ਬਾਅਦ ਰਾਜ ਸਰਕਾਰ ਵੱਲੋਂ ਹੀ ਕੋਈ ਫੈਸਲਾ ਲਿਆ ਜਾਵੇਗਾ। ਉਥੇ ਹੀ ਡਾਕਟਰ ਮਨੀਸ਼ ਨੇ ਕਿਹਾ ਹੈ ਕਿ ਕੁਝ ਯੋਗ ਲੋਕਾਂ ਨੂੰ ਅੱਗੇ ਆ ਕੇ ਕਰੋਨਾ ਟੀਕਾਕਰਨ ਬਾਰੇ ਲੋਕਾਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ, ਤੇ ਪ੍ਰਸਿੱਧ ਹਸਤੀਆਂ ਵੱਲੋਂ ਵੈਕਸੀਨੇਸ਼ਨ ਦਾ ਪ੍ਰਚਾਰ ਵੀ ਕੀਤਾ ਜਾਣਾ ਚਾਹੀਦਾ ਹੈ।
Previous Postਹੁਣੇ ਹੁਣੇ ਪੰਜਾਬੀ ਫਿਲਮ ਜਗਤ ਦਾ ਡਿਗਿਆ ਥੰਮ – ਫ਼ਿਲਮੀ ਜਗਤ ਚ ਛਾਈ ਸੋਗ ਦੀ ਲਹਿਰ
Next Postਚੋਟੀ ਦੇ ਮਸ਼ਹੂਰ ਕਮੇਡੀ ਕਲਾਕਾਰ ਕਪਿਲ ਸ਼ਰਮਾ ਦੇ ਬਾਰੇ ਆਈ ਵੱਡੀ ਖਬਰ , ਸਾਰੇ ਪਾਸੇ ਹੋ ਗਈ ਚਰਚਾ