ਪੰਜਾਬ ਚ ਵਾਪਰਿਆ ਕਹਿਰ ਚੜਦੀ ਜਵਾਨੀ ਚ ਮੁੰਡਿਆਂ ਨੂੰ ਮਿਲੀ ਏਦਾਂ ਮੌਤ , ਇਲਾਕੇ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਸੂਬੇ ਅੰਦਰ ਆਏ ਦਿਨ ਹੀ ਸੜਕ ਹਾਦਸਿਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਕੁਝ ਹਾਦਸੇ ਖਰਾਬ ਮੌਸਮ ਕਾਰਨ ਹੋ ਰਹੇ ਹਨ ਤੇ ਕੁਝ ਵਰਤੀ ਜਾ ਰਹੀ ਅਣਗਹਿਲੀ ਕਾਰਨ। ਇਨਸਾਨ ਦੀ ਜਿੰਦਗੀ ਦੀ ਸਾਹਾਂ ਦੀ ਡੋਰ ਕਿਸ ਸਮੇਂ ਤੇ ਕਿੱਥੇ ਟੁੱਟ ਜਾਵੇ, ਕੁਝ ਨਹੀਂ ਕਿਹਾ ਜਾ ਸਕਦਾ। ਦੇਸ਼ ਅੰਦਰ ਪਿਛਲੇ ਦਿਨਾਂ ਤੋਂ ਬਹੁਤ ਸਾਰੇ ਹਾਦਸੇ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸ ਸਾਲ ਦੇ ਸ਼ੁਰੂਆਤ ਤੋਂ ਹੁਣ ਤੱਕ ਆਉਣ ਵਾਲੀਆਂ ਸੋਗਮਈ ਇਨ੍ਹਾਂ ਖਬਰਾਂ ਨੇ ਮਾਹੌਲ ਨੂੰ ਗਮਗੀਨ ਬਣਾ ਦਿੱਤਾ ਹੈ, ਦੁਨੀਆ ਨੇ ਬਹੁਤ ਕੁਝ ਗਵਾਇਆ ਤੇ ਬਹੁਤ ਕੁਝ ਸਿੱਖਿਆ ,ਜਿੱਥੇ ਕੋਰੋਨਾਂ ਦੇ ਚਲਦਿਆ ਹੋਇਆ ਦੁਨੀਆ ਚ ਬਹੁਤ ਲੋਕਾਂ ਦੀ ਜਾਨ ਚਲੀ ਗਈ ।

ਉਥੇ ਹੀ ਬਹੁਤ ਸਾਰੇ ਸੜਕ ਹਾਦਸੇ ਵਿੱਚ ਲੋਕਾਂ ਦੀ ਜਾਨ ਵੀ ਚਲੀ ਗਈ,ਤੇ ਕੁਝ ਹੋਰ ਕਾਰਨਾਂ ਕਾਰਨ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ।ਹੁਣ ਪੰਜਾਬ ਵਿਚ ਕ-ਹਿ-ਰ ਵਾਪਰਿਆ ਹੈ ਜਿੱਥੇ ਚੜ੍ਹਦੀ ਜਵਾਨੀ ਵਿੱਚ ਮੁੰਡਿਆਂ ਦੀ ਮੌ-ਤ ਹੋ ਗਈ ਹੈ। ਜਿਸ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਜੀਰਾ ਸ਼ਹਿਰ ਦੇ ਪਿੰਡ ਧੰਨਾ ਸ਼ਹੀਦ ਵਿਖੇ ਵਾਪਰਨ ਦੀ ਜਾਣਕਾਰੀ ਸਾਹਮਣੇ ਆਈ ਹੈ। ਜਿੱਥੇ ਇੱਕ ਟਰੱਕ ਅਤੇ ਮੋਟਰਸਾਈਕਲ ਦੇ ਦਰਮਿਆਨ ਟੱ-ਕ-ਰ ਹੋਣ ਦਾ ਸਮਾਚਾਰ ਮਿਲਿਆ ਹੈ।

ਜਿਸ ਵਿੱਚ ਮੋਟਰਸਾਈਕਲ ਨੌਜਵਾਨਾਂ ਦੀ ਮੌ-ਤ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮੋਟਰਸਾਈਕਲ ਸਵਾਰ ਦੋ ਵਿਅਕਤੀ ਖੋਸਾ ਦਲ ਸਿੰਘ ਵੱਲੋਂ ਤਲਵੰਡੀ ਭਾਈ ਵੱਲ ਜਾ ਰਹੇ ਸਨ, ਤਾਂ ਉਸ ਸਮੇਂ ਇਕ ਟਰੱਕ ਚਾਲਕ ਵੱਲੋਂ ਇਨ੍ਹਾਂ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ ਗਿਆ। ਇਹ ਟਰੱਕ ਪਿੱਛੇ ਆ ਰਿਹਾ ਸੀ ,ਜਿਸ ਨੇ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ ਹੈ।

ਮ੍ਰਿਤਕਾਂ ਦੀ ਪਹਿਚਾਣ ਅਮਨਦੀਪ ਸਿੰਘ ਪੁੱਤਰ ਹਰਦੀਪ ਸਿੰਘ, ਅਵਿਨਾਸ਼ ਪੁੱਤਰ ਰਣਜੀਤ ਸਿੰਘ ਵਾਸੀ ਢਿੱਲੋਂ ਬਸਤੀ ਤਲਵੰਡੀ ਭਾਈ ਦੇ ਰੂਪ ਵਿਚ ਹੋਈ ਹੈ। ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਟਰੱਕ ਚਾਲਕ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਲਾ-ਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।