ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਖ਼ਤ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਦੇਸ਼ ਵਿੱਚ ਸਭ ਤੋਂ ਵਧੇਰੇ ਮਹਾਰਾਸ਼ਟਰ ਸੂਬਾ ਪ੍ਰ-ਭਾ-ਵਿ-ਤ ਹੋਇਆ ਹੈ। ਜਿੱਥੇ ਕਰੋਨਾ ਕੇਸਾਂ ਦੀ ਗਿਣਤੀ ਸਭ ਤੋਂ ਜ਼ਿਆਦਾ ਹੈ। ਪੰਜਾਬ ਵੀ ਸਭ ਤੋਂ ਵੱਧ ਪ੍ਰਭਾਵਿਤ ਹੋਣ ਵਾਲੇ ਸੂਬਿਆਂ ਵਿੱਚ ਸ਼ਾਮਲ ਹੈ। ਜਿੱਥੇ ਕਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਇਸ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਚ ਅਧਿਕਾਰੀਆਂ ਨਾਲ ਬੈਠਕ ਕਰਦੇ ਹੋਏ ਕਈ ਅਹਿਮ ਫ਼ੈਸਲੇ ਲੈਂਦੇ ਹੋਏ ਵਿਦਿਅਕ ਅਦਾਰਿਆਂ ਨੂੰ ਵੀ 30 ਅਪ੍ਰੈਲ ਤਕ ਬੰਦ ਕੀਤਾ ਗਿਆ ਹੈ।
ਤਾਂ ਜੋ ਬੱਚਿਆਂ ਨੂੰ ਕਰੋਨਾ ਦੇ ਪ੍ਰਭਾਵ ਵਿਚ ਆਉਂਣ ਤੋਂ ਬਚਾਇਆ ਜਾ ਸਕੇ। ਪ੍ਰਾਈਵੇਟ ਸਕੂਲਾਂ ਚ ਬੱਚਿਆਂ ਦੀਆਂ ਫੀਸਾਂ ਦੇ ਮਾਮਲੇ ਚ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਅੰਦਰ ਜਿਥੇ 30 ਅਪਰੈਲ ਤੱਕ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ, ਉਥੇ ਹੀ ਕੁਝ ਨਿੱਜੀ ਸਕੂਲਾਂ ਵੱਲੋਂ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਿੱਥੇ ਵਿਦਿਅਕ ਅਦਾਰਿਆਂ ਨੂੰ ਖੋਲ੍ਹਣ ਲਈ ਨਿੱਜੀ ਸਕੂਲਾਂ ਵੱਲੋਂ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ।
ਉਥੇ ਹੀ ਪਟਿਆਲਾ ਸਰਹਿੰਦ ਰੋਡ ਤੇ ਨਿੱਜੀ ਸਕੂਲਾਂ ਦੇ ਖ਼ਿਲਾਫ਼ ਟਿਊਸ਼ਨ ਫੀਸਾਂ ਤੋਂ ਇਲਾਵਾ ਹੋਰ ਖਰਚੇ ਲੈਣ ਤੋਂ ਭ-ੜ-ਕੇ ਹੋਏ ਮਾਪਿਆਂ ਵੱਲੋਂ ਰੋਡ ਜਾਮ ਕਰਕੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਬੱਚਿਆਂ ਦੇ ਮਾਪਿਆਂ ਵੱਲੋਂ ਸਕੂਲਾਂ ਉੱਪਰ ਦੋਸ਼ ਲਗਾਇਆ ਗਿਆ ਕਿ ਉਹ ਟਿਊਸ਼ਨ ਫੀਸ ਤੋਂ ਇਲਾਵਾ ਹੋਰ ਖਰਚੇ ਭਰਵਾਉਣ ਲਈ ਮਾਪਿਆਂ ਤੇ ਦਬਾਅ ਪਾ ਰਹੇ ਹਨ। ਜਿਸ ਕਾਰਨ ਮਾਪਿਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਰਥਿਕ ਮੰਦੀ ਦੇ ਚਲਦੇ ਹੋਏ ਲੋਕਾਂ ਵੱਲੋਂ ਸੂਬਾ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਨਿੱਜੀ ਸਕੂਲਾਂ ਵੱਲੋਂ ਮਚਾਈ ਜਾ ਰਹੀ ਲੁੱਟ ਨੂੰ ਰੋਕਿਆ ਜਾਵੇ,
ਤਾਂ ਜੋ ਮਾਪਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਆਰਥਿਕ ਤੰਗੀ ਦਾ ਸਾਹਮਣਾ ਨਾ ਕਰਨਾ ਪਵੇ। ਬੱਚਿਆਂ ਦੇ ਮਾਪਿਆਂ ਨੇ ਕਿਹਾ ਕਿ ਉਨ੍ਹਾਂ ਦੇ ਬੱਚੇ ਪਿਛਲੇ ਲੰਮੇ ਸਮੇਂ ਤੋਂ ਇਨ੍ਹਾਂ ਸਕੂਲਾਂ ਵਿਚ ਪੜ੍ਹ ਰਹੇ ਹਨ। ਪਰ ਹੁਣ ਆਨਲਾਈਨ ਪੜ੍ਹਾਈ ਕਰਵਾਏ ਜਾਣ ਦੇ ਬਾਵਜੂਦ ਵੀ ਨਿੱਜੀ ਸਕੂਲਾਂ ਵੱਲੋਂ ਸਕੂਲ ਫੀਸਾਂ ਤੋਂ ਇਲਾਵਾ ਹੋਰ ਸਾਰੇ ਖਰਚੇ ਬੱਚਿਆ ਦੇ ਮਾਪਿਆ ਦੇ ਸਿਰ ਪਾਏ ਜਾ ਰਹੇ ਹਨ। ਇਸ ਮੌਕੇ ਪ੍ਰਦਰਸ਼ਨ ਕਰ ਰਹੇ ਲਵਪ੍ਰੀਤ ਸਿੰਘ, ਜਗਤਾਰ ਜੱਗੀ, ਗੁਰਪ੍ਰੀਤ ਸਿੰਘ ,ਰਜਿੰਦਰ ਸਿੰਘ, ਵਿਪਨ ਕੁਮਾਰ ਆਦਿ ਨੇ ਦੱਸਿਆ ਕਿ ਬਹੁਤ ਸਾਰੇ ਮਾਪਿਆਂ ਦੀਆਂ ਨੌਕਰੀਆਂ ਚਲੇ ਗਈਆਂ ਹਨ, ਉੱਥੇ ਹੁਣ ਨਿੱਜੀ ਸਕੂਲਾਂ ਵੱਲੋਂ ਮਾਪਿਆਂ ਉਪਰ ਬੋਝ ਪਾਇਆ ਜਾ ਰਿਹਾ ਹੈ।
Previous Postਹੁਣੇ ਹੁਣੇ ਪੰਜਾਬ ਦੇ ਸਿਖਿਆ ਮੰਤਰੀ ਦਾ ਸਕੂਲਾਂ ਨੂੰ ਖੋਲਣ ਦੇ ਬਾਰੇ ਆਇਆ ਇਹ ਵੱਡਾ ਬਿਆਨ
Next Postਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਆਈ ਮਾੜੀ ਖਬਰ- ਹੋਈ ਇਸ ਖਾਸ ਸਖਸ਼ ਦੀ ਮੌਤ, ਛਾਇਆ ਸੋਗ