ਆਈ ਤਾਜਾ ਵੱਡੀ ਖਬਰ
ਸੂਬੇ ਅੰਦਰ ਪਿਛਲੇ ਕੁਝ ਮਹੀਨਿਆਂ ਤੋਂ ਕਰੋਨਾ ਦਾ ਕਹਿਰ ਮੁੜ ਤੋਂ ਵੱਧਦਾ ਨਜ਼ਰ ਆ ਰਿਹਾ ਹੈ। ਸੂਬਾ ਸਰਕਾਰ ਵੱਲੋਂ ਕਰੋਨਾ ਦੇ ਕਹਿਰ ਨੂੰ ਦੇਖਦੇ ਹੋਏ ਉਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਤੋਂ ਬਾਅਦ ਬਹੁਤ ਸਾਰੇ ਅਹਿਮ ਫੈਸਲੇ ਲਏ ਗਏ ਹਨ। ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਸਨ ਜੋ 30 ਅਪ੍ਰੈਲ ਤੱਕ ਲਾਗੂ ਕੀਤੇ ਗਏ ਹਨ। ਬੱਚਿਆਂ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਵੀ ਇੱਕ ਮਹੀਨੇ ਲਈ ਸੂਬਾ ਸਰਕਾਰ ਵੱਲੋਂ ਮੁਲਤਵੀ ਕਰ ਦਿੱਤਾ ਗਿਆ ਸੀ।
ਉਥੇ ਵੀ ਬੱਚਿਆਂ ਦੇ ਭਵਿੱਖ ਅਤੇ ਆਉਣ ਵਾਲੀਆਂ ਕਲਾਸਾਂ ਨੂੰ ਲੈ ਕੇ ਬੱਚਿਆਂ ਦੇ ਮਾਪੇ ਵਧੇਰੇ ਚਿੰਤਾ ਵਿੱਚ ਨਜ਼ਰ ਆ ਰਹੇ ਹਨ। ਹੁਣ ਪੰਜਾਬ ਦੇ ਸਿੱਖਿਆ ਮੰਤਰੀ ਦਾ ਸਕੂਲਾਂ ਨੂੰ ਖੋਲਣ ਦੇ ਬਾਰੇ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ। ਪੰਜਾਬ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਗਿਆ ਹੈ ਕਿ ਅਜੇ ਕਰੋਨਾ ਦੇ ਦੌਰ ਵਿੱਚ ਵਿਦਿਅਕ ਅਦਾਰਿਆਂ ਨੂੰ ਖੋਲ੍ਹਣ ਬਾਰੇ ਵਿਚਾਰ ਕਰਨਾ ਵੀ ਮੁਸ਼ਕਿਲ ਹੈ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਹੀ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵੀ ਵਿੱਦਿਅਕ ਅਦਾਰੇ ਬੰਦ ਹੋਣ ਦੇ ਬਾਵਜੂਦ ਵੀ ਸਰਕਾਰ ਵੱਲੋਂ ਬੱਚਿਆਂ ਨੂੰ ਪ੍ਰਮੋਟ ਕਰ ਦਿੱਤਾ ਗਿਆ ਸੀ। ਕਿਉਂਕਿ ਕਰੋਨਾ ਦੇ ਕਾਰਨ ਬੱਚਿਆਂ ਦੀਆਂ ਪ੍ਰੀਖਿਆਵਾਂ ਨਹੀਂ ਹੋ ਸਕੀਆਂ ਸਨ। ਉਨ੍ਹਾਂ ਕਿਹਾ ਕਿ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸਕੂਲਾਂ ਨੂੰ ਖੋਲ੍ਹਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਕਰੋਨਾ ਨਾਲ ਪੰਜਾਬ ਹੀ ਨਹੀਂ , ਸਗੋਂ ਸਾਰਾ ਵਿਸ਼ਵ ਮੰਦੀ ਦੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ।
ਉਨ੍ਹਾਂ ਨੂੰ ਬੇਰੁਜ਼ਗਾਰ ਅਧਿਆਪਕਾਂ ਦੀ ਭਰਤੀ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 22 ਹਜ਼ਾਰ ਨੌਜਵਾਨਾਂ ਦੀਆਂ ਵੱਖ ਵੱਖ ਸਰਕਾਰੀ ਵਿਭਾਗਾਂ ਵਿੱਚ ਪਹਿਲਾਂ ਹੀ ਨਿਯੁਕਤੀਆਂ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਪਣਾ ਵਾਅਦਾ ਪੂਰਾ ਕਰਨ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾ ਰਹੀ। 8000 ਨੌਜਵਾਨਾਂ ਦੀਆਂ ਨਿਯੁਕਤੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਜਾ ਚੁੱਕਾ ਹੈ।
Previous Postਸਤੀਸ਼ ਕੌਲ ਤੋਂ ਦੀ ਮੌਤ ਤੋਂ ਬਾਅਦ ਹੁਣੇ ਹੁਣੇ ਹੋਈ ਇਸ ਚੋਟੀ ਦੀ ਮਸ਼ਹੂਰ ਹਸਤੀ ਦੀ ਅਚਾਨਕ ਮੌਤ , ਛਾਈ ਦੇਸ਼ ਵਿਦੇਸ਼ ਸੋਗ ਦੀ ਲਹਿਰ
Next Postਪੰਜਾਬ : ਪ੍ਰਾਈਵੇਟ ਸਕੂਲਾਂ ਚ ਬੱਚਿਆਂ ਦੀਆਂ ਫੀਸਾਂ ਦੇ ਮਾਮਲੇ ਚ ਆਈ ਇਹ ਵੱਡੀ ਖਬਰ