ਪੰਜਾਬ ਚ ਕੋਰੋਨਾ ਨੂੰ ਠਲ ਪਾਉਣ ਲਈ ਕੈਪਟਨ ਸਰਕਾਰ ਨੇ ਲਿਆ ਇਹ ਵੱਡਾ ਫੈਸਲਾ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਸੂਬੇ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਤਾਂ ਜੋ ਕਰੋਨਾ ਦੇ ਪ੍ਰਭਾਵ ਵਿਚ ਆਉਂਣ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ। ਏਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਰੋਨਾ ਦੀ ਸਥਿਤੀ ਨੂੰ ਭਾਂਪਦਿਆਂ ਹੋਇਆਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕੀਤੀ ਗਈ ਸੀ। ਜਿਸ ਵਿੱਚ ਉਨ੍ਹਾਂ ਨੇ ਕਰੋਨਾ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲੇ ਸੂਬਿਆਂ ਨੂੰ ਟੈਸਟ ਕਰਨ , ਅਤੇ ਕਰੋਨਾ ਟੀਕਾਕਰਨ ਦੀ ਸਮਰਥਾ ਨੂੰ ਵਧਾਉਣ ਉਪਰ ਜੋਰ ਦਿੱਤਾ।

ਪੰਜਾਬ ਦੇ ਵਿੱਚ ਵੀ ਪਿਛਲੇ ਕੁਝ ਮਹੀਨਿਆਂ ਤੋਂ ਕਰੋਨਾ ਕੇਸਾਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜੋ ਸੂਬਾ ਸਰਕਾਰ ਲਈ ਚਿੰ-ਤਾ ਦਾ ਵਿਸ਼ਾ ਬਣਿਆ ਹੋਇਆ ਹੈ। ਪੰਜਾਬ ਚ ਕੋਰੋਨਾ ਨੂੰ ਠੱਲ ਪਾਉਣ ਲਈ ਕੈਪਟਨ ਸਰਕਾਰ ਨੇ ਲਿਆ ਇਹ ਵੱਡਾ ਫੈਸਲਾ , ਜਿਸ ਸਬੰਧੀ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਸੂਬੇ ਅੰਦਰ ਕਰੋਨਾ ਦੇ ਖ-ਤ-ਰੇ ਨੂੰ ਦੇਖਦੇ ਹੋਏ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ। ਤਾਂ ਜੋ ਕਰੋਨਾ ਨੂੰ ਠੱਲ੍ਹ ਪਾਈ ਜਾ ਸਕੇ।

ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਅੱਜਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਮੰਤਰੀ ਬਲਬੀਰ ਸਿੱਧੂ, ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀ ਅਤੇ ਮੈਡੀਕਲ ,ਸਿਹਤ ਮਾਹਿਰਾਂ, ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ,ਮੈਡੀਕਲ ਸਿੱਖਿਆ ਮੰਤਰੀ ਓ. ਪੀ .ਸੋਨੀ ਸਮੇਤ ਸੀਨੀਅਰ ਨਾਲ ਹੋਈ ਬੈਠਕ ਵਿਚ ਇਹ ਫ਼ੈਸਲਾ ਲਿਆ ਗਿਆ ਹੈ ਕਿ, ਸੂਬੇ ਅੰਦਰ 2 ਲੱਖ ਲੋਕਾਂ ਦਾ ਟੀਕਾਕਰਨ ਅਪ੍ਰੈਲ ਦੇ ਅੰਤ ਤੱਕ ਕੀਤਾ ਜਾਣਾ ਚਾਹੀਦਾ ਹੈ। ਜਿਸ ਵਿਚ 45 ਸਾਲ ਤੋਂ ਵੱਧ ਉਮਰ ਦੇ ਲੋਕ ਸ਼ਾਮਲ ਹੋਣ।

ਸੂਬੇ ਵਿੱਚ ਵਧੇਰੇ ਖੇਤਰ ਕਰੋਨਾ ਕਾਰਨ ਪ੍ਰਭਾਵਤ ਹੋਏ ਹਨ ਅਤੇ ਉਥੇ ਉਹਨਾਂ ਤੋਂ ਸੰਕ੍ਰਮਿਤ ਹੋਣ ਵਾਲੇ ਮਰੀਜ਼ 45 ਸਾਲ ਤੋਂ ਘੱਟ ਹਨ, ਮੀਟਿੰਗ ਦੌਰਾਨ ਲਏ ਗਏ ਫੈਸਲੇ ਵਿੱਚ ਉਨ੍ਹਾਂ ਦਾ ਟੀਕਾਕਰਨ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਵਧੇਰੇ ਪ੍ਰਭਾਵਤ ਹੋਣ ਵਾਲਿਆਂ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕਰਨ ਦੇ ਵੀ ਆਦੇਸ਼ ਲਾਗੂ ਕੀਤੇ ਗਏ ਹਨ। ਕਰੋਨਾ ਕਾਰਨ ਵਧੇਰੇ ਪ੍ਰਭਾਵਿਤ ਹੋਣ ਵਾਲੇ ਇਲਾਕਿਆਂ ਵਿੱਚ ਟੀਕਾਕਰਣ ਪਹਿਲ ਦੇ ਅਧਾਰ ਤੇ ਹੋਣਾ ਚਾਹੀਦਾ ਹੈ। ਜਿਸ ਬਾਰੇ ਅੱਜ ਕੀਤੀ ਗਈ ਮੀਟਿੰਗ ਵਿਚ ਫੈਸਲਾ ਲਿਆ ਗਿਆ ਹੈ।