ਆਈ ਤਾਜਾ ਵੱਡੀ ਖਬਰ
ਪੰਜਾਬ ਅੰਦਰ ਜਿਥੇ ਕਰੋਨਾ ਨੂੰ ਲੈ ਕੇ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਉੱਥੇ ਹੀ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਚੁੱਕੀਆਂ ਹਨ। ਤਾਂ ਜੋ ਕੁਝ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਰੋਕਿਆ ਜਾ ਸਕੇ। ਪੁਲਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਵਧਾ ਦਿੱਤੀ ਜਾਂਦੀ ਹੈ ਉਥੇ ਹੀ ਅਜਿਹੇ ਕੁਝ ਲੋਕਾਂ ਵੱਲੋਂ ਵੱਖ-ਵੱਖ ਮੌਕਿਆਂ ਦੀ ਭਾਲ ਕੀਤੀ ਜਾਂਦੀ ਹੈ। ਜਿਸ ਨਾਲ ਉਹ ਸੂਬੇ ਦੇ ਹਾਲਾਤਾਂ ਨੂੰ ਖਰਾਬ ਕਰ ਸਕਣ।
ਉਥੇ ਹੀ ਅਜਿਹੇ ਲੋਕਾਂ ਉਪਰ ਪੂਰੀ ਨਜ਼ਰ ਰੱਖੀ ਜਾਂਦੀ ਹੈ। ਪੰਜਾਬ ਚ ਇਥੇ ਦੁਕਾਨਦਾਰਾਂ ਲਈ ਲਗੀ ਇਹ ਪਾਬੰਦੀ , ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਵੱਖ-ਵੱਖ ਜ਼ਿਲਿਆਂ ਅੰਦਰ ਕਈ ਪਾਬੰਦੀਆਂ ਲਗਾਈਆਂ ਗਈਆਂ ਹਨ ਤੇ ਹੁਣ ਸਾਹਮਣੇ ਆਈ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਦੇ ਜ਼ਿਲ੍ਹਾ ਮੈਜਿਸਟਰੇਟ ਗੁਰਪਾਲ ਸਿੰਘ ਚਾਹਲ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿਚ ਪੁਲਸ ਨਾਲ ਸਬੰਧਤ ਸਾਜ਼ੋ-ਸਮਾਨ ਨਿਸ਼ਾਨ, ਨੀਲੀ ਬੱਤੀ, ਲਾਲ ਬੱਤੀ , ਦੀ ਵਿਕਰੀ ਬਿਨ੍ਹਾਂ ਸ਼ਨਾਖਤੀ ਕਾਰਡ ਤੋਂ ਕਰਨ ਉੱਪਰ ਪਾ-ਬੰ-ਦੀ ਲਗਾ ਦਿੱਤੀ ਗਈ ਹੈ।
ਅਗਰ ਡੀਸੀ ਵੱਲੋਂ ਲਾਗੂ ਕੀਤੇ ਗਏ ਆਦੇਸ਼ਾਂ ਦੀ ਕੋਈ ਉਲੰਘਣਾ ਕਰਦਾ ਹੈ ਤਾਂ ਉਸ ਦੇ ਖਿਲਾਫ ਸ-ਖ-ਤ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਲਈ ਜਿਲਾ ਮਜਿਸਟ੍ਰੇਟ ਵੱਲੋਂ ਦੁਕਾਨਦਾਰਾਂ ਨੂੰ ਸਮਾਨ ਵੇਚਣ ਤੋਂ ਪਹਿਲਾਂ ਸਾਰਾ ਰਿਕਾਰਡ ਆਪਣੇ ਕੋਲ ਰੱਖਣ ਅਤੇ ਮਹੀਨੇ ਬਾਅਦ ਇਸ ਦੀ ਰਿਪੋਰਟ ਡੀਸੀ ਦਫਤਰ ਨੂੰ ਦੇਣ ਦੀ ਹਦਾਇਤ ਵੀ ਜਾਰੀ ਕੀਤੀ ਗਈ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਦੀ ਹੱਦ ਅੰਦਰ ਲਾਗੂ ਕੀਤੇ ਗਏ ਨਵੇਂ ਹੁਕਮਾਂ ਦੇ ਤਹਿਤ ਅਗਰ ਕੋਈ ਵੀ ਪ੍ਰਾਈਵੇਟ ਵਿਅਕਤੀ ਜਾਂ ਸਰਕਾਰੀ ਕਰਮਚਾਰੀ ਦੁਕਾਨਦਾਰਾਂ ਤੋਂ ਪੁਲਿਸ ਵਿਭਾਗ ਨਾਲ ਸਬੰਧਤ ਕੋਈ ਵੀ ਸਾਮਾਨ ਖ਼ਰੀਦਣ ਆਉਂਦਾ ਹੈ, ਦੁਕਾਨਦਾਰਾਂ ਨੂੰ ਉਸ ਦਾ ਸ਼ਨਾਖਤੀ ਕਾਰਡ ਵੇਖਣਾ ਲਾਜ਼ਮੀ ਕੀਤਾ ਗਿਆ ਹੈ।ਜ਼ਿਲ੍ਹੇ ਦੀ ਹਦੂਦ ਅੰਦਰ ਅਗਰ ਕਿਸੇ ਵੀ ਵਿਅਕਤੀ ਵੱਲੋਂ ਕਾਨੂੰਨੀ ਤਰੀਕੇ ਨਾਲ ਪੁਲਸ ਵੱਲੋਂ ਡਿਊਟੀ ਦੌਰਾਨ ਵਰਤਿਆ ਜਾਂਦਾ ਸਮਾਨ ਬਿਨ੍ਹਾਂ ਸ਼ਨਾਖਤੀ ਕਾਰਡ ਤੋਂ ਖਰੀਦਿਆ ਜਾਂਦਾ ਹੈ, ਤਾਂ ਉਸ ਦੇ ਖਿ-ਲਾ-ਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Previous Postਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਕਰਨ ਦੀ ਸਹੂਲਤ ਤੋਂ ਬਾਅਦ ਆਈ ਇਹ ਵੱਡੀ ਖਬਰ
Next Postਪੰਜਾਬ ਚ ਨੌਜਵਾਨ ਮੁੰਡੇ ਨੇ ਇਸ ਕਾਰਨ ਖੁਦ ਚੁਣੀ ਆਪਣੀ ਮੌਤ , ਛਾਈ ਸੋਗ ਦੀ ਲਹਿਰ