ਅਮਰੀਕਾ ਤੋਂ ਆਈ ਇਹ ਵੱਡੀ ਤਾਜਾ ਖਬਰ – ਪੰਜਾਬੀਆਂ ਚ ਛਾਈ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਪੰਜਾਬ ਜਿੱਥੇ ਗੁਰੂਆਂ ਪੀਰਾਂ ਦੀ ਧਰਤੀ ਹੈ। ਉੱਥੇ ਹੀ ਬਹੁਤ ਹਿੰਮਤੀ ਅਤੇ ਦਲੇਰ ਲੋਕ ਰਹਿੰਦੇ ਹਨ। ਜੋ ਆਪਣੀ ਮਿਹਨਤ ਦੇ ਸਦਕਾ ਕਾਮਯਾਬ ਹੋ ਰਹੇ ਹਨ। ਵਿਦੇਸ਼ਾਂ ਦੇ ਵਿੱਚ ਜਾ ਕੇ ਵੀ ਭਾਰਤੀਆਂ ਵੱਲੋਂ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਗਈ। ਜਿੱਥੇ ਜਾ ਕੇ ਉਨ੍ਹਾਂ ਨੇ ਪੱਛਮੀ ਸੱਭਿਅਤਾ ਨੂੰ ਅਪਣਾਇਆ ਹੈ। ਉਥੇ ਹੀ ਆਪਣੇ ਅਮੀਰ ਵਿਰਸੇ ਨੂੰ ਵੀ ਕਦੀ ਅੱਖੋਂ ਪਰੋਖੇ ਨਹੀਂ ਹੋਣ ਦਿੱਤਾ। ਵਿਦੇਸ਼ਾਂ ਦੇ ਵਿੱਚ ਪੰਜਾਬੀਆਂ ਨੇ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਕਾਮਯਾਬੀ ਦੇ ਝੰਡੇ ਗੱਡੇ ਹਨ। ਜਿਸ ਨਾਲ ਪੰਜਾਬੀਆਂ ਦਾ ਸਿਰ ਹਮੇਸ਼ਾ ਫਖਰ ਨਾਲ ਉੱਚਾ ਹੋਇਆ ਹੈ। ਪੰਜਾਬੀਆਂ ਨੇ ਹਰ ਖੇਤਰ ਵਿੱਚ ਵਿਦੇਸ਼ਾਂ ਵਿੱਚ ਜਾ ਕੇ ਉੱਚ ਅਹੁਦਿਆਂ ਤੇ ਆਪਣੀ ਇੱਕ ਵੱਖਰੀ ਜਗ੍ਹਾ ਬਣਾਈ ਹੈ।

ਅਮਰੀਕਾ ਤੋਂ ਇੱਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿੱਥੇ ਪੰਜਾਬੀਆਂ ਵਿੱਚ ਖੁਸ਼ੀ ਦੀ ਲਹਿਰ ਛਾ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿਚ ਜਿੱਥੇ ਬਹੁਤ ਸਾਰੇ ਭਾਰਤੀ ਜਾ ਕੇ ਵਸੇ ਹੋਏ ਹਨ। ਉਥੇ ਹੀ ਪੰਜਾਬੀਆਂ ਵੱਲੋਂ ਆਪਣੇ ਪੰਜਾਬ ਨਾਲ ਸਬੰਧਤ ਦਿਨ ਤਿਉਹਾਰ ਉਤਸ਼ਾਹ ਨਾਲ ਮਨਾਏ ਜਾਂਦੇ ਹਨ। ਹੁਣ ਵਿਸਾਖੀ ਅਤੇ ਇਸ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਵੀ ਕੀਤੀ ਸੀ, ਤੇ ਕਣਕ ਦੀ ਫ਼ਸਲ ਦੇ ਪੱਕ ਜਾਣ ਕਰਕੇ ਵੀ ਇਹ ਤਿਉਹਾਰ ਮਨਾਇਆ ਜਾਂਦਾ ਹੈ।

ਅਮਰੀਕਾ ਵਿੱਚ ਇਸ ਵਾਰ ਵਿਸਾਖੀ ਦਾ ਤਿਉਹਾਰ ਮਨਾਉਣ ਲਈ ਵਿਸ਼ੇਸ਼ ਤੌਰ ਤੇ ਅਮਰੀਕੀ ਸੰਸਦ ਵਿਚ ਇਕ ਮਤਾ ਪੇਸ਼ ਕੀਤਾ ਗਿਆ ਹੈ। ਜਿਨ੍ਹਾਂ ਸਪੀਕਰ ਨੂੰ ਕਿਹਾ ਹੈ ਕਿ ਮੈਂ ਸਦਨ ਦੇ ਸਾਰੇ ਮੈਂਬਰਾਂ ਨੂੰ ਵਿਸਾਖੀ ਦੀ ਮਹੱਤਤਾ ਅਤੇ ਇਸ ਨੂੰ ਮਨਾਉਣ ਵਾਲਿਆਂ ਦੀ ਪਛਾਣ ਵਿੱਚ ਸ਼ਾਮਲ ਹੋਣ ਲਈ ਕਹਿੰਦਾ ਹੈ। ਸੰਯੁਕਤ ਰਾਜ ਅਮਰੀਕਾ ਵਿੱਚ ਵਿਸਾਖੀ ਵੱਡੇ ਪੱਧਰ ਤੇ ਮਨਾਈ ਜਾਂਦੀ ਹੈ। ਉਨ੍ਹਾਂ ਇਸ ਮਤੇ ਵਿੱਚ ਵਿਸਾਖੀ ਦੇ ਇਤਿਹਾਸ ,ਧਾਰਮਿਕ ਅਤੇ ਸੱਭਿਆਚਾਰਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ।

ਉਨ੍ਹਾਂ ਦੱਸਿਆ ਕਿ ਵਿਸਾਖੀ ਦਾ ਦਿਨ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖਾਲਸਾ ਪੰਥ ਦੀ ਸਥਾਪਨਾ ਦੀ ਯਾਦ ਦਵਾਉਂਦਾ ਹੈ, ਉਥੇ ਹੀ ਵਿਸਾਖੀ ਸਿੱਖਾਂ ਹਿੰਦੂਆਂ ਅਤੇ ਬੋਧੀਆਂ ਲਈ ਵੀ ਕਣਕ ਦੀ ਫ਼ਸਲ ਦੀ ਵਾਢੀ ਦੇ ਤਿਉਹਾਰ ਵਜੋਂ ਮਨਾਇਆ ਜਾਂਦਾ ਹੈ। ਜੌਹਨ ਗੇਰਾਮੈਂਡੀ ਕੈਲੇਫੋਰਨੀਆਂ ਤੋਂ ਸਿੱਖ ਕੌਕਸ ਦੇ ਸਹਿ ਪ੍ਰਧਾਨ ਹਨ। ਉਨ੍ਹਾਂ ਵਿਸਾਖੀ ਸਬੰਧੀ ਮਤੇ ਨੂੰ ਮੁੜ ਪੇਸ਼ ਕਰਦਿਆਂ ਇਹ ਗੱਲ ਆਖੀ ਹੈ।