ਆਈ ਤਾਜਾ ਵੱਡੀ ਖਬਰ
ਦੇਸ਼ ਦੇ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਜੇ ਗੱਲ ਕੀਤੀ ਜਾਵੇ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੀ ਤਾਂ ਇਹ ਬੇਕਾਬੂ ਹੁੰਦੀ ਨਜ਼ਰ ਆ ਰਹੀ ਹੈ। ਦਰਅਸਲ ਹਰ ਚੌਵੀ ਘੰਟੇ ਬਾਅਦ ਲੱਖਾਂ ਦੀ ਗਿਣਤੀ ਵਿੱਚ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਸ ਤੋਂ ਇਲਾਵਾ ਲੱਖਾਂ ਦੀ ਗਿਣਤੀ ਵਿੱਚ ਹੀ ਇਸ ਕੋਰੋਨਾ ਦੇ ਕਾਰਨ ਲੋਕ ਆਪਣੀਆਂ ਕੀਮਤੀ ਜਾਨਾਂ ਗੁਆ ਰਹੇ ਹਨ। ਇਸ ਲਈ ਹੁਣ ਇਸ ਕੋਰੋਨਾ ਤੇ ਰੋਕਥਾਮ ਪਾਉਣ ਲਈ ਸਿਹਤ ਮੰਤਰੀ ਨੇ ਵੱਡੇ ਐਲਾਨ ਕਰ ਦਿੱਤੇ ਹਨ।
ਜੇਕਰ ਤੁਸੀਂ ਵੀ ਘਰ ਤੋਂ ਬਾਹਰ ਜਾ ਰਹੇ ਹੋ ਤਾਂ ਇਕ ਵਾਰ ਇਨ੍ਹਾਂ ਨਵੇਂ ਹੁਕਮਾਂ ਨੂੰ ਜ਼ਰੂਰ ਪੜ੍ਹ ਲਓ। ਦਰਅਸਲ ਇਸ ਕੋਰੋਨਾ ਤੋਂ ਦੇਸ਼ ਦੇ ਨਾਗਰਿਕ ਨੂੰ ਬਚਾਉਣ ਲਈ ਅਤੇ ਸੁਰੱਖਿਅਤ ਰੱਖਣ ਲਈ ਕੁਝ ਨਵੇਂ ਨਿਯਮ ਲਾਗੂ ਕੀਤੇ ਗਏ ਹਨ ਜਿਸ ਦੀ ਜਾਣਕਾਰੀ ਸਿਹਤ ਮੰਤਰੀ ਨੇ ਦਿੰਦੇ ਹੋਏ ਕਿਹਾ ਕਿ ਸਭ ਤੋਂ ਪਹਿਲਾਂ ਟੀਕਾਕਰਨ ਦੀ ਗਿਣਤੀ ਨੂੰ ਵਧਾਇਆ ਜਾਵੇਗਾ ਅਤੇ ਇਸ ਕੋਰੋਨਾ ਦੇ ਲਈ ਚੈੱਕਅੱਪ ਦੀ ਪ੍ਰਕਿਰਿਆ ਨੂੰ ਵੱਧ ਕੀਤਾ ਜਾਵੇਗਾ।
ਜਿਸ ਦੇ ਚਲਦਿਆਂ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਉਹ ਵੱਧ ਤੋਂ ਵੱਧ ਆਪਣਾ ਚੈੱਕ ਅੱਪ ਕਰਾਉਣ ਅਤੇ ਇਸ ਦੇ ਲੱਛਣਾਂ ਨੂੰ ਧਿਆਨ ਵਿੱਚ ਰੱਖਣ। ਇਸ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਦੀ ਵੈਕਸੀਨ ਜ਼ਰੂਰ ਲਗਵਾਉਣ ਤਾਂ ਜੋ ਇਸ ਕੋਰੋਨਾ ਤੇ ਠੱਲ੍ਹ ਪਾਈ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਇੱਕ ਵੱਡਾ ਫੈਸਲਾ ਲੈਂਦੇ ਹੋਏ ਕਿਹਾ ਕਿ ਜਿਹੜੇ ਲੋਕ ਰੋਜ਼ਾਨਾ ਕਮਾ ਕੇ ਖਾਣ ਵਾਲੇ ਹਨ ਜਾਂ ਮਜਬੂਰੀ ਵੱਸ ਉਨ੍ਹਾਂ ਨੂੰ ਘਰ ਤੋਂ ਬਾਹਰ ਜਾਣਾ ਪੈਂਦਾ ਹੈ।
ਜਿਸ ਕਾਰਨ ਉਹ ਇਸ ਕੋਰੋਨਾ ਵਿਚ ਆਉਦੇ ਹਨ ਤਾਂ ਉਨ੍ਹਾਂ ਨੂੰ ਘਰ ਵਿਚ ਇਕਾਂਤਵਾਸ ਕੀਤੇ ਜਾਣ ਤੇ ਫੂਡ ਕਿੱਟ ਦਾ ਵੀ ਪ੍ਰਬੰਧ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੂਡ ਕਿੱਟ ਬਿਲਕੁਲ ਮੁਫ਼ਤ ਵਿੱਚ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਉਹ ਮੌਤ ਦਰ ਨੂੰ ਬਿਲਕੁਲ ਘੱਟ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਲਈ ਸਰਕਾਰ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਸਾਫ ਕਰ ਦਿੱਤਾ ਕਿ ਪੂਰਨ ਤੌਰ ਤੇ ਲੋਕ ਡਾਊਨ ਦੀ ਹਾਲੇ ਕੋਈ ਜ਼ਰੂਰਤ ਨਹੀਂ ਹੈ ਤੇ ਨਾ ਹੀ ਪੂਰਨ ਤੌਰ ਤੇ ਪਾਬੰਦੀਆਂ ਲਗਾਈਆਂ ਜਾਣਗੀਆਂ।
Previous Postਹੋ ਜਾਵੋ ਸਾਵਧਾਨ-ਕੋਰੋਨਾ ਦਾ ਕਰਕੇ ਅਚਾਨਕ ਹੁਣੇ ਹੁਣੇ ਇਥੇ ਵੀਕ ਐਂਡ ਲਾਕ ਡਾਊਨ ਦਾ ਹੋ ਗਿਆ ਹੁਕਮ
Next Postਕੋਰੋਨਾ ਵਾਇਰਸ ਦੇ ਕਾਰਨ ਇਥੇ ਜੱਜ ਦੀ ਹੋਈ ਮੌਤ, ਇਲਾਕੇ ਚ ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ