ਪੰਜਾਬ ਚ ਕੋਰੋਨਾ ਦਾ ਕਹਿਰ ਨਾ ਰੁਕਦਾ ਦੇਖ ਹੁਣ ਕੈਪਟਨ ਨੇ ਦਿੱਤਾ ਇਹ ਹੁਕਮ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਸੂਬੇ ਅੰਦਰ ਕਰੋਨਾ ਦਾ ਪ੍ਰਸਾਰ ਦਿਨੋ ਦਿਨ ਵੱਧ ਰਿਹਾ ਹੈ, ਜੋ ਸੂਬਾ ਸਰਕਾਰ ਲਈ ਇੱਕ ਚਿੰ-ਤਾ ਦਾ ਵਿਸ਼ਾ ਬਣਿਆ ਹੋਇਆ ਹੈ। ਦਿਨੋਂ ਦਿਨ ਕਰੋਨਾ ਦੇ ਵੱਧ ਰਹੇ ਕੇਸਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਜਿਥੇ ਵਿੱਦਿਅਕ ਅਦਾਰਿਆਂ ਨੂੰ 30 ਅਪ੍ਰੈਲ ਤੱਕ ਬੰਦ ਕੀਤਾ ਗਿਆ ਹੈ। ਉਥੇ ਹੀ ਦਸਵੀਂ ਕਲਾਸ ਤੱਕ ਦੇ ਬੱਚਿਆਂ ਨੂੰ ਬਿਨਾਂ ਇਮਤਿਹਾਨ ਦੇ ਪਾਸ ਕਰ ਕੇ ਅਗਲੀਆਂ ਕਲਾਸਾਂ ਵਿੱਚ ਕੀਤੇ ਜਾਣ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ।

ਵੱਧ ਪ੍ਰਭਾਵਤ ਹੋਣ ਵਾਲੇ ਜ਼ਿਲ੍ਹਿਆਂ ਵਿੱਚ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਵਧ ਰਹੇ ਕੇਸਾਂ ਨੂੰ ਠੱਲ੍ਹ ਪਾਉਣ ਲਈ ਕਰੋਨਾ ਟੈਸਟ ਤੇ ਟੀਕਾਕਰਨ ਦੀ ਸਮਰੱਥਾ ਨੂੰ ਵੀ ਵਧਾ ਦਿੱਤਾ ਗਿਆ ਹੈ। ਪੰਜਾਬ ਵਿੱਚ ਕਰੋਨਾ ਦਾ ਕਹਿਰ ਨਾ ਰੁਕਦਾ ਦੇਖ ਕੇ ਹੁਣ ਕੈਪਟਨ ਸਰਕਾਰ ਵੱਲੋਂ ਇਹ ਹੁਕਮ ਦਿੱਤਾ ਗਿਆ ਹੈ। ਸੂਬੇ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇੱਕ ਬੈਠਕ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਰੋਨਾ ਟੀਕਾਕਰਣ ਦੀ ਗਿਣਤੀ ਬੇਸ਼ੱਕ 90 ਹਜ਼ਾਰ ਕਰ ਦਿੱਤੀ ਗਈ ਹੈ, ਪਰ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਇਹ ਗਿਣਤੀ 2 ਲੱਖ ਰੋਜ਼ਾਨਾ ਵਧਾਉਣ ਦੀ ਜ਼ਰੂਰਤ ਹੈ।

ਉਨ੍ਹਾਂ ਦੱਸਿਆ ਕਿ ਸੂਬੇ ਅੰਦਰ ਅਜੇ ਵੈਕਸੀਨ ਮੌਜੂਦ ਹੈ। ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਸਿਹਤ ਮੰਤਰੀ ਬਲਬੀਰ ਸਿੱਧੂ, ਮੈਡੀਕਲ ਸਿੱਖਿਆ ਮੰਤਰੀ ਓ ਪੀ ਸੋਨੀ ਅਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ , ਸੀਨੀਅਰ ਪ੍ਰਸ਼ਾਸਨਿਕ,ਪੁਲਿਸ ਅਧਿਕਾਰੀ ਅਤੇ ਕਈ ਮੰਤਰੀ ਵੀ ਸ਼ਾਮਲ ਹੋਏ। ਜਿਨ੍ਹਾਂ ਵੱਲੋਂ ਕਰੋਨਾ ਦੀ ਰੋਕਥਾਮ ਲਈ ਵਿਚਾਰ ਚਰਚਾ ਕੀਤੀ ਗਈ। ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਤੋਂ 45 ਸਾਲ ਤੋਂ ਘੱਟ ਉਮਰ ਦੇ ਲੋਕਾਂ ਦਾ ਟੀਕਾਕਰਨ ਕਰਨ ਦੀ ਇਜਾਜ਼ਤ ਮੰਗੀ ਹੈ।

ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿਹਤ ਮਹਿਕਮੇ ਨੂੰ ਆਦੇਸ਼ ਦਿੱਤਾ ਗਿਆ ਹੈ ਕਿ ਸਰਕਾਰੀ ਮੈਡੀਕਲ ਕਾਲਜਾਂ ਵੱਲੋਂ ਜ਼ਿਲ੍ਹਾ ਪੱਧਰ ਤੇ ਆਰ ਆਰ ਟੀਜ਼ ਲਈ ਵਿਦਿਆਰਥੀ ਤੁਰੰਤ ਉਪਲੱਬਧ ਕਰਵਾਏ ਜਾਣ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਹੁਣ covid ਸਬੰਧੀ ਨਿਗਰਾਨੀ ਲਈ ਵਿਸ਼ੇਸ਼ ਕੰਟਰੋਲ ਰੂਮ ਬਣਾਇਆ ਜਾਵੇਗਾ। ਉਹਨਾਂ ਨੇ ਕਿਹਾ ਹੈ ਕਿ ਕੰਟਰੌਲ ਰੂਮ ਦੇ ਜ਼ਰੀਏ ਘਰੇਲੂ ਇਕਾਂਤਵਾਸ ਦੇ ਮਾਮਲਿਆ ਵਿੱਚ ਨਿੱਜੀ ਤੌਰ ਤੇ ਨਿਗਰਾਨੀ ਹੋ ਸਕੇਗੀ।