ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਵਧ ਰਹੇ ਕਰੋਨਾ ਦੇ ਮਾਮਲੇ ਸਰਕਾਰ ਲਈ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਕਰੋਨਾ ਦੇ ਪਸਾਰ ਨੂੰ ਰੋਕਣ ਲਈ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਇਸ ਦੀ ਚਪੇਟ ਵਿੱਚ ਆਉਣ ਤੋਂ ਬਚਾਇਆ ਜਾ ਸਕੇ। ਪ੍ਰਧਾਨ ਮੰਤਰੀ ਵੱਲੋਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲ ਬਾਤ ਕਰਕੇ ਕਰੋਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਇਸ ਤਰਾਂ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਰੋਨਾ ਨਾਲ ਵੱਧ ਪ੍ਰਭਾਵਤ ਹੋਣ ਵਾਲੇ ਸੂਬਿਆਂ ਵਿੱਚ ਕਰੋਨਾ ਟੈਸਟ ਅਤੇ ਟੀਕਾ ਕਰਨ ਦੀ ਸਮਰੱਥਾ ਨੂੰ ਵਧਾਉਣ ਤੇ ਜ਼ੋਰ ਦਿੱਤਾ ਹੈ।
ਉਥੇ ਹੀ ਪੰਜਾਬ ਦੇ ਵਿਚ ਵੀ ਲਗਾਤਾਰ ਕਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅਚਾਨਕ ਵਧੇ ਕੋਰੋਨਾ ਕਾਰਨ ਪੰਜਾਬ ਦੇ ਇਸ ਜ਼ਿਲ੍ਹੇ ਲਈ ਹੋ ਗਿਆ ਹੈ ਇਹ ਵੱਡਾ ਐਲਾਨ , ਜਿਸ ਬਾਰੇ ਹੁਣ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪੰਜਾਬ ਦੇ ਮਹਾਂਨਗਰ ਲੁਧਿਆਣਾ ਜਿਲੇ ਦੇ ਵਿੱਚ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਜਿਲ੍ਹਾ ਮਜਿਸਟਰੇਟ ਵੱਲੋ ਪ੍ਰਭਾਵਿਤ ਹੋਣ ਵਾਲੇ ਦੋ ਖੇਤਰਾਂ ਵਿੱਚ ਤਾਲਾ ਬੰਦੀ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਜਿੱਥੇ 70 ਤੋਂ ਵਧੇਰੇ ਮਾਮਲੇ ਸਾਹਮਣੇ ਆ ਚੁੱਕੇ ਹਨ।
ਹੁਣ ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦਿਆਂ ਹੋਇਆ ਲੁਧਿਆਣਾ ਪੁਲਸ ਫੋਰਸ ਵੱਲੋਂ ਵੀ ਸਾਵਧਾਨੀ ਵਰਤਣੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹੁਣ ਲੁਧਿਆਣਾ ਪੁਲਸ ਵੱਲੋਂ ਵੀ ਵੱਡਾ ਫੈਸਲਾ ਲਿਆ ਗਿਆ ਹੈ ਜਿਸ ਨਾਲ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ। ਇਸ ਲਈ ਲੁਧਿਆਣਾ ਦੀ ਪੁਲਿਸ ਫੋਰਸ ਵੱਲੋ ਥਾਣੇ ਅੰਦਰ ਪਬਲਿਕ ਡੀਲਿੰਗ ਨੂੰ ਬੰਦ ਕਰਨ ਦੇ ਆਦੇਸ਼ ਦੇ ਦਿੱਤੇ ਗਏ ਹਨ। ਮਹਾਂ ਨਗਰ ਵਿੱਚ ਇਹ ਪਾਬੰਦੀ 30 ਅਪ੍ਰੈਲ ਤੱਕ ਲਾਗੂ ਰਹੇਗੀ। ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਜਿਲ੍ਹੇ ਵਿਚ 835 ਨਵੇਂ ਕੇਸ ਸਾਹਮਣੇ ਆਏ ਹਨ।
6 ਲੋਕਾਂ ਦੀ ਕਰੋਨਾ ਕਾਰਨ ਜਾਨ ਚਲੇ ਗਈ ਹੈ। ਇਕ ਦਿਨ ਵਿਚ ਇਨੇ ਮਾਮਲੇ ਸਾਹਮਣੇ ਆਉਣਾ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਜ਼ਿਲ੍ਹੇ ਅੰਦਰ ਆਮ ਲੋਕਾਂ ਨੂੰ ਕੋਈ ਵੀ ਸਮੱਸਿਆ ਪੇਸ਼ ਆਉਣ ਤੇ ਪੁਲਿਸ ਨਾਲ ਰਾਬਤਾ ਕਾਇਮ ਕਰਨ ਵਾਸਤੇ email id ਜਾਰੀ ਕੀਤੀ ਗਈ ਹੈ। cp.ldh. police@punjab. gov. in ਇਸ ਉਪਰ ਸ਼ਿਕਾਇਤ ਕੀਤੀ ਜਾ ਸਕਦੀ ਹੈ। ਉਥੇ ਦੀ ਪੁਲਿਸ ਵੱਲੋਂ ਭਰੋਸਾ ਦਿਵਾਇਆ ਗਿਆ ਹੈ ਕਿ ਐਮਰਜੈਂਸੀ ਪੈਣ ਤੇ ਉਹ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹੈ। ਪਰ ਲੁਧਿਆਣਾ ਵਿੱਚ ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
Previous Postਅਚਾਨਕ ਵਧੇ ਕੋਰੋਨਾ ਨੂੰ ਰੋਕਣ ਲਈ ਜਲੰਧਰ ਚ ਜਾਰੀ ਹੋਏ ਇਹ ਨਵੇਂ ਹੁਕਮ – ਤਾਜਾ ਵੱਡੀ ਖਬਰ
Next Postਦੇਸ਼ ਚ ਲਾਕ ਡਾਊਨ ਲਗਣ ਬਾਰੇ ਅਮਿਤ ਸ਼ਾਹ ਦਾ ਆਇਆ ਇਹ ਵੱਡਾ ਬਿਆਨ – ਤਾਜਾ ਵੱਡੀ ਖਬਰ