ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਇਸ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿੱਥੇ ਸਰਕਾਰ ਵੱਲੋਂ ਵੱਧ ਪ੍ਰਭਾਵਿਤ ਹੋਣ ਵਾਲੇ ਜਿਲਿਆਂ ਵਿਚ ਰਾਤ ਦਾ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵੱਧ ਪ੍ਰਭਾਵਤ ਹੋਣ ਵਾਲੇ ਜ਼ਿਲਿਆਂ ਵਿਚ ਕਰੋਨਾ ਟੈਸਟ ਅਤੇ ਟੀਕਾਕਰਨ ਦੀ ਸਮਰੱਥਾ ਵਧਾਉਣ ਉੱਪਰ ਵੀ ਆਦੇਸ਼ ਦਿੱਤੇ ਹਨ। ਤਾਂ ਜੋ ਕਰੋਨਾ ਨੂੰ ਠੱਲ੍ਹ ਪਾਈ ਜਾ ਸਕੇ। ਸਰਕਾਰ ਵੱਲੋਂ ਲਾਗੂ ਕੀਤੇ ਗਏ ਆਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ। ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਹੋਣ ਤੋਂ ਰੋਕਿਆ ਜਾ ਸਕੇ।
ਹੁਣ ਪੰਜਾਬ ਚ ਵਿਆਹ ਤੇ ਲੱਗੀਆਂ ਪਾਬੰਦੀਆਂ ਦੇ ਚਲਦਿਆਂ ਆਈ ਵੱਡੀ ਖਬਰ। ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਇਕੱਠ ਉਪਰ ਸਰਕਾਰ ਵੱਲੋਂ ਪਾਬੰਦੀ ਲਗਾਈ ਗਈ ਹੈ। ਉੱਥੇ ਹੀ ਅੰਤਿਮ ਸੰਸਕਾਰ ਅਤੇ ਵਿਆਹ ਦੇ ਸਮਾਗਮ ਵਿੱਚ 20 ਤੋਂ ਵਧੇਰੇ ਲੋਕਾਂ ਦੇ ਇਕੱਠੇ ਹੋਣ ਉਪਰ ਰੋਕ ਲਗਾਈ ਗਈ ਹੈ। ਇਸ ਦੇ ਬਾਵਜੂਦ ਵੀ ਬਹੁਤ ਸਾਰੇ ਲੋਕਾਂ ਵੱਲੋਂ ਸਰਕਾਰ ਦੁਆਰਾ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੀ ਉਲੰਘਣਾ ਕੀਤੀ ਜਾ ਰਹੀ ਹੈ।
ਅਜਿਹਾ ਹੀ ਇਕ ਮਾਮਲਾ ਜ਼ੀਰਕਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਜ਼ੀਰਕਪੁਰ ਪੁਲਿਸ ਵੱਲੋਂ ਇਕ ਮੈਰਿਜ ਪੈਲੇਸ ਦੇ ਮਾਲਕ ਦੇ ਖਿਲਾਫ ਵਧੇਰੇ ਗਿਣਤੀ ਵਿੱਚ ਲੋਕਾਂ ਦੇ ਇਕੱਠ ਨੂੰ ਲੈ ਕੇ ਮਾਮਲਾ ਦਰਜ ਕੀਤਾ ਹੈ। ਜ਼ੀਰਕਪੁਰ ਵਿੱਚ ਪਟਿਆਲਾ ਰੋਡ ਤੇ ਇਕ ਮੈਰਿਜ ਪੈਲਸ ਵਿਚ ਸਰਕਾਰ ਦੁਆਰਾ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੀ ਉਲੰਘਣਾ ਕਰਦੇ ਹੋਏ 200 ਦੇ ਕਰੀਬ ਵਿਅਕਤੀਆਂ ਦਾ ਇਕੱਠ ਕੀਤਾ ਹੋਇਆ ਸੀ। ਇਸ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਮੈਰਿਜ ਪੈਲੇਸ ਵਿੱਚ ਛਾਪਾ ਮਾਰਿਆ ਗਿਆ।
ਜਿੱਥੇ ਪੁਲਿਸ ਨੂੰ ਜਾਂਚ ਦੌਰਾਨ ਪਤਾ ਲੱਗਾ ਕਿ ਸਮਾਗਮ ਦੇ ਵਿਚ ਵਧੇਰੇ ਗਿਣਤੀ ਵਿੱਚ ਲੋਕ ਸ਼ਾਮਲ ਹੋਏ ਹਨ, ਜਿਸ ਕਾਰਨ ਕਰੋਨਾ ਦੀ ਭਿਆਨਕ ਬਿਮਾਰੀ ਫੈਲਣ ਦਾ ਵਧੇਰੇ ਡਰ ਹੈ। ਇਹ ਸਭ ਨੂੰ ਮੱਦੇਨਜ਼ਰ ਰੱਖਦੇ ਹੋਏ ਤੇ ਡੀਸੀ ਮੋਹਾਲੀ ਦੇ ਹੁਕਮਾਂ ਦੀ ਉਲੰਘਣਾ ਕਰਨ ਤੇ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਕਰੋਨਾ ਦੇ ਵਾਧੇ ਨੂੰ ਰੋਕਣ ਲਈ ਲੋਕਾਂ ਦੇ ਇਕੱਠ ਉੱਪਰ ਵੀ ਪਾਬੰਦੀ ਲਗਾਈ ਗਈ ਹੈ।
Previous Postਪੰਜਾਬ ਸਰਕਾਰ ਵਲੋਂ ਸਕੂਲਾਂ ਲਈ ਆਈ ਇਹ ਵੱਡੀ ਖਬਰ – ਬੱਚਿਆਂ ਚ ਖੁਸ਼ੀ ਦੀ ਲਹਿਰ
Next Postਹੋ ਜਾਵੋ ਸਾਵਧਾਨ – ਮਾਸਕ ਪਾਉਣ ਨੂੰ ਲੈ ਕੇ ਹੁਣ ਹੋ ਗਿਆ ਇਹ ਐਲਾਨ ਦੇਖਿਓ ਕਿਤੇ ਰਗੜੇ ਨਾ ਜਾਇਓ