ਪੰਜਾਬ ਸਰਕਾਰ ਵਲੋਂ ਸਕੂਲਾਂ ਲਈ ਆਈ ਇਹ ਵੱਡੀ ਖਬਰ – ਬੱਚਿਆਂ ਚ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਸੂਬੇ ਅੰਦਰ ਵਧ ਰਹੇ ਕਰੋਨਾ ਦੇ ਮਾਮਲਿਆਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਕਰੋਨਾ ਦੇ ਹਲਾਤਾਂ ਬਾਰੇ ਗੱਲਬਾਤ ਕੀਤੀ ਗਈ ਹੈ। ਸੂਬੇ ਦੇ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ, ਬਹੁਤ ਸਾਰੀਆਂ ਪਾਬੰਧੀਆਂ ਵੀ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿਸ ਨਾਲ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਵਿਚ ਆਉਂਣ ਤੋਂ ਬਚਾਇਆ ਜਾ ਸਕੇ। ਉਥੇ ਹੀ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ 30 ਅਪ੍ਰੈਲ ਤੱਕ ਬੰਦ ਕੀਤਾ ਗਿਆ ਹੈ। ਪੰਜਵੀਂ, ਅੱਠਵੀ ਅਤੇ ਦਸਵੀ ਕਲਾਸ ਦੇ ਵਿਦਿਆਰਥੀਆਂ ਨੂੰ ਬਿਨਾਂ ਪੇਪਰ ਲਏ ਹੀ ਅਗਲੀ ਕਲਾਸ ਵਿਚ ਕਰ ਦਿੱਤਾ ਗਿਆ ਹੈ।

ਉਥੇ ਹੀ ਬਾਰਵੀਂ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਵੀ ਅਜੇ ਕੁਝ ਸਮੇਂ ਲਈ ਮੁਲਤਵੀ ਕੀਤਾ ਗਿਆ ਹੈ। ਉਥੇ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਪੰਜਾਬ ਸਰਕਾਰ ਵੱਲੋਂ ਆਖਿਆ ਗਿਆ ਹੈ ਕਿ ਜਦੋਂ ਉਹਨਾਂ ਦੇ ਹਲਾਤਾਂ ਨੂੰ ਦੇਖਦੇ ਹੋਏ ਸਹੀ ਸਮਾਂ ਹੋਵੇਗਾ ਤਾਂ ਬੱਚਿਆਂ ਦੀਆਂ ਪ੍ਰੀਖਿਆਵਾਂ ਲੈਣ ਸਬੰਧੀ ਡੇਟਸ਼ੀਟ ਜਾਰੀ ਕਰ ਦਿੱਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਸਕੂਲਾਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ,ਜਿਸ ਨਾਲ ਬੱਚਿਆਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਹੁਣ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਲਈ ਇੱਕ ਫੈਸਲਾ ਕੀਤਾ ਗਿਆ ਹੈ, ਜਿਥੇ ਸਰਕਾਰੀ ਸਕੂਲਾਂ ਵਿੱਚ ਜੈਂਡਰ ਸੇਸੀਟਾਈਜੇਸ਼ਨ ਪ੍ਰੋਜੈਕਟ ਸ਼ੁਰੂ ਕੀਤਾ ਜਾਵੇਗਾ।

ਇਹ ਪ੍ਰੋਜੈਕਟ ਦੇ ਵਿੱਚ ਛੇਵੀਂ ਤੋਂ ਅੱਠਵੀਂ ਵਿਚ ਪੜ੍ਹਦੇ ਸਾਰੇ ਵਿਦਿਆਰਥੀਆਂ ਲਈ 2021-22 ਦੇ ਅਕਾਦਮਿਕ ਸੈਸ਼ਨ ਦੌਰਾਨ ਸ਼ੁਰੂ ਕੀਤਾ ਜਾ ਰਿਹਾ ਹੈ। ਇਨ੍ਹਾਂ ਪ੍ਰਾਜੈਕਟਾਂ ਵਾਸਤੇ 19 ਅਪ੍ਰੈਲ ਤੋਂ 30 ਅਪ੍ਰੈਲ ਤੱਕ ਵੱਖ-ਵੱਖ ਬੈਂਚਾਂ ਵਿੱਚ ਆਨਲਾਈਨ ਟਰੇਨਿੰਗ ਡੀ ਐਮਜ਼ ਤੇ ਬੀ ਐੱਮਜ਼ ਨੂੰ ਦਿੱਤੀ ਜਾਵੇਗੀ। ਇਸ ਦੌਰਾਨ 21 ਅਪ੍ਰੈਲ ਤੇ 24 ਅਪ੍ਰੈਲ ਤੋਂ 26 ਅਪ੍ਰੈਲ ਤੱਕ ਟਰੇਨਿੰਗ ਨਹੀਂ ਹੋਵੇਗੀ। ਇਸ ਟ੍ਰੇਨਿੰਗ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਰੱਖਿਆ ਗਿਆ ਹੈ। ਇਸ ਟ੍ਰੇਨਿੰਗ ਵਾਸਤੇ ਬਤੌਰ ਮਾਸਟਰ ਟ੍ਰੇਨਰ ਲਾਇਆ ਗਿਆ ਹੈ।

ਇਸ ਸਮੇਂ ਸਵਾਗਤਯੋਗ ਜ਼ਿੰਦਗੀ ਦਾ ਪਹਿਲਾ ਪ੍ਰੋਜੈਕਟ ਸ਼ੁਰੂ ਕੀਤਾ ਜਾ ਚੁੱਕਾ ਹੈ। ਇਹ ਪ੍ਰੋਜੈਕਟ ਸਾਰੇ ਸਰਕਾਰੀ ਸਕੂਲਾਂ ਵਿੱਚ ਚਲਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਦੱਸਿਆ ਕਿ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰੋਜੈਕਟ ਵੀ ਉਨ੍ਹਾਂ ਕੋਸ਼ਿਸ਼ਾਂ ਦਾ ਹੀ ਇੱਕ ਨਤੀਜਾ ਹੈ।